ਚੰਡੀਗੜ੍ਹ : ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਨਾ ਦੇਣ ਲਈ ਭਗਵੰਤ ਮਾਨ ਸਰਕਾਰ ‘ਤੇ ਹਮਲਾ ਬੋਲਿਆ। ਇਸ ਨੂੰ ਲੈ ਕੇ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਨਿਸ਼ਾਨਾ ਸਾਧਿਆ। ਟਵੀਟ ਸਾਂਝਾ ਕਰਦਿਆਂ ਰੰਧਾਵਾ ਨੇ ਲਿਖਿਆ ਕਿ ਸੋਮਵਾਰ ਨੂੰ ਕਿਸਾਨਾਂ ਦੇ ਇੱਕ ਸਮੂਹ ਨੇ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਝੋਨੇ ਦੀ ਬਿਜਾਈ ਦੀ ਤਰੀਕ ਬਦਲਣ ਦੀ ਮੰਗ ਨੂੰ ਲੈ ਕੇ ਉਨ੍ਹਾਂ ਨੂੰ ਮੰਗ ਪੱਤਰ ਸੌਂਪਿਆ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਆਪਣੇ ਆਪ ਨੂੰ ਕਿਸਾਨਾਂ ਦੀ ਸਰਕਾਰ ਕਹਿਣ ਵਾਲਿਆਂ ਕੋਲ ਕਿਸਾਨਾਂ ਦੀਆਂ ਮੰਗਾਂ ਸੁਣਨ ਦਾ ਸਮਾਂ ਨਹੀਂ ਹੈ।
ਉਨ੍ਹਾਂ ਕਿਹਾ ਕਿ ਕਿਸਾਨ ਅੱਜ ਮੇਰੇ ਘਰ ਆਏ ਅਤੇ ਝੋਨੇ ਦੀ ਬਿਜਾਈ ਦੀ ਤਰੀਕ ਬਦਲਣ ਲਈ ਇੱਕ ਮੰਗ ਪੱਤਰ ਮੈਨੂੰ ਸੌਂਪਿਆ। ਭਗਵੰਤ ਮਾਨ ਜੀ ਨੂੰ ਅਪੀਲ ਹੈ ਕਿ ਉਨ੍ਹਾਂ ਦੀਆਂ ਮੰਗਾਂ ਵਿਚਾਰਿਆ ਜਾਵੇ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ 18 ਜੂਨ ਤੋਂ ਝੋਨਾ ਲਾਉਣ ਦੇ ਨਿਰਦੇਸ਼ ਦਿੱਤੇ ਗਏ ਹਨ ਜਿਸ ਨੂੰ ਕਿ ਕਿਸਾਨ ਜਥੇਬੰਦੀਆਂ ਵੱਲੋਂ ਰੱਦ ਕਰ ਦਿੱਤਾ ਗਿਆ ਹੈ ਤੇ ਉਨ੍ਹਾਂ ਨੇ ਕਿਸਾਨਾਂ ਨੂੰ ਕਿਹਾ ਕਿ ਹੈ ਕਿ ਉਹ 10 ਜੂਨ ਤੋਂ ਝੋਨਾ ਲਾਉਣ। 16 ਕਿਸਾਨ ਜਥੇਬੰਦੀਆਂ ਨੇ ਪੰਜਾਬ ਸਰਕਾਰ ਨੂੰ ਇਸ ਸ਼ਡਿਊਲ ਬਾਰੇ ਮੁੜ ਵਿਚਾਰਨ ਦੀ ਅਪੀਲ ਕਰਦੇ ਹੋਏ ਚੇਤਾਵਨੀ ਦਿਤੀ ਕਿ ਜੇਕਰ ਸਰਕਾਰ ਨੇ ਇਸ ਬਾਰੇ ਮੁੜ ਵਿਚਾਰ ਨਾ ਕੀਤੀ ਤਾਂ ਕਿਸਾਨ ਤਿੱਖਾ ਸੰਘਰਸ਼ ਕਰਨ ਲਈ ਮਜ਼ਬੂਰ ਹੋਣਗੇ।