ranjit bawa appealed to farmers to unite”ਕਿਸਾਨਾਂ ਦਾ ਸੰਘਰਸ਼ ਪਿਛਲੇ ਕਈ ਦਿਨਾਂ ਤੋਂ ਜਾਰੀ ਹੈ । ਖੇਤੀ ਕਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਕਿਸਾਨ ਆਪਣੀਆਂ ਮੰਗਾਂ ‘ਤੇ ਅੜੇ ਹੋਏ ਹਨ । 26 ਜਨਵਰੀ ਨੂੰ ਕਿਸਾਨਾਂ ਦੀ ਟ੍ਰੈਕਟਰ ਪਰੇਡ ਹੋਈ । ਇਸ ਪਰੇਡ ਦੌਰਾਨ ਹੋਈ ਹਿੰਸਾ ਤੋਂ ਬਾਅਦ ਇਸ ਅੰਦੋਲਨ ‘ਤੇ ਲੋਕ ਸਵਾਲ ਖੜੇ ਕਰ ਰਹੇ ਹਨ । ਜਿਸ ਤੋਂ ਬਾਅਦ ਪੰਜਾਬੀ ਇੰਡਸਟਰੀ ਦੇ ਸਿਤਾਰੇ ਜੋ ਲਗਾਤਾਰ ਇਸ ਪ੍ਰਦਰਸ਼ਨ ਦਾ ਸਮਰਥਨ ਕਰ ਰਹੇ ਹਨ, ਉਨ੍ਹਾਂ ਨੇ ਇਸ ਸੰਘਰਸ਼ ਦਾ ਹੌਸਲਾ ਵਧਾਇਆ ਹੈ ।ਗਾਇਕ ਅਤੇ ਅਦਾਕਾਰ ਰਣਜੀਤ ਬਾਵਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਹੈ ਕਿ ‘ਸੰਘਰਸ਼ ਦਾ ਇਹੀ ਨਾਮ ਹੈ ਕਿ ਆਪਣੇ ਹੱਕਾਂ ਲਈ ਲੜਨਾ ਅਤੇ ਡਟੇ ਰਹਿਣਾ।ਕੁਝ ਨਹੀਂ ਹੁੰਦਾ ਬਸ ਗਰੁੱਪ ਜਿਹੇ ਨਾਂ ਬਣਾਓ, ਸਾਰੇ ਇੱਕਜੁਟ ਰਹੋ, ਕਿਸੇ ਦੇ ਪਿੱਛੇ ਨਾਂ ਲੱਗੋ ਤੁਸੀਂ ਸਿਆਣੇ ਹੋ ਹੌਸਲਾ ਰੱਖੋ’।
ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਰਣਜੀਤ ਬਾਵਾ ਲਗਾਤਾਰ ਕਿਸਾਨ ਅੰਦੋਲਨ ਨੂੰ ਸਮਰਥਨ ਦਿੰਦੇ ਆ ਰਹੇ ਹਨ ਅਤੇ ਉਨ੍ਹਾਂ ਨੇ ਕਈ ਵਾਰ ਇਸ ਅੰਦੋਲਨ ‘ਚ ਖੁਦ ਜਾ ਕੇ ਸੇਵਾ ਕੀਤੀ ਅਤੇ ਲਗਾਤਾਰ ਕਿਸਾਨਾਂ ਦੇ ਹੱਕਾਂ ਲਈ ਆਪਣੇ ਗੀਤਾਂ ਰਾਹੀਂ ਆਵਾਜ਼ ਬੁਲੰਦ ਕਰਦੇ ਆਏ ਹਨ ।
ਦੱਸ ਦੇਈਏ ਕਿ ਦੀਪ ਸਿੱਧੂ ਜੋ ਕਿ 26 ਜਨਵਰੀ ਨੂੰ ਹੋਏ ਘਟਨਾਕ੍ਰਮ ਤੋਂ ਬਾਅਦ ਵਿਵਾਦਾਂ ਦੇ ਘਿਰ ਗਿਆ ਹੈ। ਦੀਪ ਸਿੱਧੂ ਲਾਲ ਕਿਲ੍ਹੇ ਤੇ ਝੰਡਾ ਝੜਾਉਣ ਕਰਕੇ ਵਿਵਾਦਾਂ ਦੇ ਵਿੱਚ ਆ ਗਏ ਹਨ। ਇਹ ਵਿਵਾਦ ਓਦੋਂ ਸਾਹਮਣੇ ਆਇਆ ਜਦੋਂ ਦੀਪ ਸਿੱਧੂ ਨੇ ਲਾਈਵ ਹੋ ਕੇ ਲਾਲ ਕਿਲ੍ਹੇ ਤੇ ਕੇਸਰੀ ਝੰਡਾ ਚੜ੍ਹਾਉਣ ਨੂੰ ਲੈ ਕੇ ਇੱਕ ਲਾਈਵ ਵੀਡੀਓ ਸਾਂਝੀ ਕੀਤੀ। ਦੀਪ ਸਿੱਧੂ ਨੇ ਇਹ ਕਦਮ ਕਿਸਾਨ ਜਥੇਬੰਦੀਆਂ ਤੋਂ ਬਿਨਾਂ ਪੁੱਛ ਕੇ ਚੁੱਕਿਆ ਹੈ। ਜਿਸ ਤੇ ਹੁਣ ਕਿਸਾਨ ਜਥੇਬੰਦੀਆਂ ਵੀ ਐਕਸ਼ਨ ਲੈ ਰਹੀਆਂ ਹਨ।