ਪੰਜਾਬ ਦੇ ਫ਼ਰੀਦਕੋਟ ਜ਼ਿਲੇ ‘ਚ ਇਕ ਕੰਟੀਨ ਸੰਚਾਲਕ ਤੋਂ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਕੰਟੀਨ ਸੰਚਾਲਕ ਦਾ ਫੋਨ ਟਰੇਸ ਕਰਕੇ ਦੋਸ਼ੀ ਨੂੰ ਕਾਬੂ ਕਰ ਲਿਆ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ 4 ਕੇਸ ਦਰਜ ਹਨ। ਮੁਲਜ਼ਮ ਦੀ ਪਛਾਣ ਧਰਮਪਾਲ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ ਜ਼ਿਲ੍ਹਾ ਅਦਾਲਤ ਵਿੱਚ ਕੰਟੀਨ ਚਲਾਉਣ ਵਾਲੇ ਰਾਜੀਵ ਕੁਮਾਰ ਦੇ ਮੋਬਾਈਲ ਨੰਬਰ ‘ਤੇ ਇੱਕ ਕਾਲ ਆਈ ਅਤੇ ਫੋਨ ਕਰਨ ਵਾਲੇ ਨੇ ਉਸ ਨੂੰ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ। ਰਾਜੀਵ ਨੇ ਦੱਸਿਆ ਕਿ ਫੋਨ ਕਰਨ ਵਾਲੇ ਨੇ ਉਸ ਤੋਂ 10,000 ਰੁਪਏ ਮੰਗੇ। ਇਨ੍ਹਾਂ ਹੀ ਨਹੀਂ ਉਸ ਨੇ ਪੈਸੇ ਨਾ ਦੇਣ ‘ਤੇ ਰਾਜੀਵ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ। ਇਆ ਮਗਰੋਂ ਦੁਖੀ ਹੋ ਕੇ ਰਾਜੀਵ ਨੇ ਤੁਰੰਤ ਪੁਲਿਸ ਨੂੰ ਸ਼ਿਕਾਇਤ ਕੀਤੀ।
ਇਹ ਵੀ ਪੜ੍ਹੋ : ਉੱਤਰਾਖੰਡ ਦੇ ਜੇਲ੍ਹ ‘ਚ ਔਰਤ ਸਣੇ 44 ਕੈਦੀ ‘HIV’ ਪਾਜ਼ੀਟਿਵ, ਜੇਲ੍ਹ ਪ੍ਰਸ਼ਾਸਨ ‘ਚ ਮੱਚਿਆ ਹੜਕੰਪ
ਥਾਣਾ ਸਿਟੀ ਵਨ ਫਰੀਦਕੋਟ ਦੇ ASI ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਕੋਲ ਕੰਟੀਨ ਚਲਾਉਣ ਵਾਲੇ ਰਾਜੀਵ ਕੁਮਾਰ ਨੇ ਸ਼ਿਕਾਇਤ ਦਰਜ ਕਰਵਾਈ ਸੀ। ਇਸ ‘ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਨੇ ਫੋਨ ਨੰਬਰ ਟਰੇਸ ਕਰਕੇ ਮੁਲਜ਼ਮ ਨੂੰ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਮੁਲਜ਼ਮ ਧਰਮਪਾਲ ਖ਼ਿਲਾਫ਼ ਪਹਿਲਾਂ ‘ਤੋਂ 4 ਕੇਸ ਦਰਜ ਹਨ।
ਵੀਡੀਓ ਲਈ ਕਲਿੱਕ ਕਰੋ -: