ਪੰਜਾਬ ਦੇ ਜਲੰਧਰ ਦੇ ਬਸਤੀ ਸ਼ੇਖ ‘ਚ ਹੋਲੀ ਮੌਕੇ ਬੱਚੇ ਨਾਲ ਕੁਕਰਮ ਦੀ ਘਟਨਾ ਸਾਹਮਣੇ ਆਈ ਸੀ। ਇਸ ਮਾਮਲੇ ਵਿੱਚ ਪੁਲਿਸ ਨੇ ਤਿੰਨ ਲੋਕਾਂ ਨੂੰ ਨਾਮਜ਼ਦ ਕੀਤਾ ਸੀ। ਇਨ੍ਹਾਂ ‘ਚੋਂ ਇਕ ਨੇ ਅੱਜ ਸ਼ਨੀਵਾਰ ਸਵੇਰੇ ਘਰ ‘ਚ ਛੱਤ ਵਾਲੇ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਖੁਦਕੁਸ਼ੀ ਕਰਨ ਵਾਲੇ ਨੌਜਵਾਨ ਦੀ ਪਛਾਣ ਬਲਵੀਰ ਵਜੋਂ ਹੋਈ ਹੈ। ਪਰਿਵਾਰ ਦਾ ਦੋਸ਼ ਹੈ ਕਿ ਉਨ੍ਹਾਂ ਦੇ ਲੜਕੇ ‘ਤੇ ਕੁਕਰਮ ਦਾ ਝੂਠਾ ਕੇਸ ਦਰਜ ਕੀਤਾ ਗਿਆ ਹੈ।
ਬਸਤੀ ਸ਼ੇਖ ‘ਚ ਇਕ ਬੱਚੇ ਨਾਲ ਕੁਕਰਮ ਕਰਨ ਦੇ ਮਾਮਲੇ ‘ਚ ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਸੀ। ਇਨ੍ਹਾਂ ਨੌਜਵਾਨਾਂ ਨੇ ਪੁੱਛਗਿੱਛ ਦੌਰਾਨ ਬਲਵੀਰ ਦਾ ਨਾਂ ਵੀ ਲਿਆ ਸੀ। ਮੁਲਜ਼ਮਾਂ ਨੇ ਪੁੱਛਗਿੱਛ ਦੌਰਾਨ ਦੱਸਿਆ ਸੀ ਕਿ ਬਲਵੀਰ ਵੀ ਉਨ੍ਹਾਂ ਦੇ ਨਾਲ ਸੀ। ਜਿਸ ‘ਤੇ ਪੁਲਿਸ ਨੇ ਬਲਵੀਰ ਨੂੰ ਵੀ ਮਾਮਲੇ ‘ਚ ਨਾਮਜ਼ਦ ਕੀਤਾ ਸੀ ਪਰ ਅਜੇ ਤੱਕ ਬਲਵੀਰ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਸੀ। ਇਸ ‘ਤੋਂ ਪਹਿਲਾ ਹੀ ਬਲਵੀਰ ਨੇ ਖੁਦਕੁਸ਼ੀ ਕਰ ਲਈ।
ਬਲਵੀਰ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਕੁਕਰਮ ਦੇ ਮਾਮਲੇ ਵਿੱਚ ਉਸ ਦਾ ਨਾਮ ਆਉਣ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਆਪਣੇ ਪੱਧਰ ’ਤੇ ਬਲਵੀਰ ਤੋਂ ਪੁੱਛਗਿੱਛ ਕੀਤੀ ਪਰ ਬਲਵੀਰ ਨੇ ਕਿਹਾ ਕਿ ਸਾਰੇ ਦੋਸ਼ ਝੂਠੇ ਹਨ ਅਤੇ ਉਸ ਨੇ ਕੁਝ ਵੀ ਗਲਤ ਨਹੀਂ ਕੀਤਾ ਹੈ। ਇਸ ਤੋਂ ਬਾਅਦ ਪਰਿਵਾਰ ਮੈਂਬਰ ਬਲਵੀਰ ਨਾਲ ਕੁਕਰਮ ਪੀੜਤ ਦੇ ਘਰ ਗਏ। ਬਲਵੀਰ ਨੇ ਆਪਣੀ ਬੇਗੁਨਾਹੀ ਦਾ ਪੱਖ ਵੀ ਉਨ੍ਹਾਂ ਦੇ ਸਾਹਮਣੇ ਰੱਖਿਆ, ਮਿੰਨਤਾਂ ਕੀਤੀਆਂ, ਪਰ ਉਹ ਨਹੀਂ ਮੰਨੇ।
ਇਹ ਵੀ ਪੜ੍ਹੋ : ਤਾਮਿਲਨਾਡੂ ‘ਚ ਜੇਬ ਤੇ ਜੁੱਤੇ ਰਾਹੀਂ 3.8 ਕਰੋੜ ਰੁ: ਦੇ ਸੋਨੇ ਦੀ ਤਸਕਰੀ, DRI ਨੇ 11 ਲੋਕਾਂ ਨੂੰ ਕੀਤਾ ਕਾਬੂ
ਨੌਜਵਾਨ ਵੱਲੋਂ ਖ਼ੁਦਕੁਸ਼ੀ ਦੀ ਘਟਨਾ ‘ਤੋਂ ਬਾਅਦ ਇਲਾਕਾ ਨਿਵਾਸੀਆਂ ਅਤੇ ਪਰਿਵਾਰਕ ਮੈਂਬਰਾਂ ਵਿੱਚ ਕਾਫੀ ਰੋਸ ਹੈ। ਰਿਸ਼ਤੇਦਾਰਾਂ ਦੀ ਮੰਗ ਹੈ ਕਿ ਜੇਕਰ ਪੁਲਿਸ ਨੇ ਉਨ੍ਹਾਂ ਨੂੰ ਝੂਠੇ ਕੇਸਾਂ ਵਿੱਚ ਫਸਾਉਣ ਵਾਲਿਆਂ ਨੂੰ ਜਲਦੀ ਗ੍ਰਿਫ਼ਤਾਰ ਨਾ ਕੀਤਾ ਤਾਂ ਉਹ ਧਰਨਾ ਦੇਣਗੇ। ਆਂਢ-ਗੁਆਂਢ ਦੇ ਲੋਕਾਂ ਨੇ ਦੱਸਿਆ ਕਿ ਨੌਜਵਾਨ ਝੂਠੇ ਕੇਸ ਕਾਰਨ ਇੰਨਾ ਸ਼ਰਮਸਾਰ ਹੋ ਗਿਆ ਕਿ ਉਸ ਨੇ ਖੁਦਕੁਸ਼ੀ ਵਰਗਾ ਕਦਮ ਚੁੱਕਿਆ।
ਵੀਡੀਓ ਲਈ ਕਲਿੱਕ ਕਰੋ -: