ਬੀਤੇ ਦਿਨ ਪੰਜਾਬ ਦੌਰੇ ‘ਤੇ ਆਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੀ ਫਿਰੋਜ਼ਪੁਰ ਵਿੱਚ ਹੋਣ ਵਾਲੀ ਰੈਲੀ ਨੂੰ ਰੱਦ ਕਰ ਦਿੱਤਾ ਤੇ ਵਾਪਿਸ ਪਰਤ ਗਏ। ਇਸ ਦਾ ਕਾਰਨ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਸੁਰੱਖਿਆ ਵਿੱਚ ਕੀਤੀ ਗਈ ਕੁਤਾਹੀ ਨੂੰ ਦੱਸਿਆ ਜਾ ਰਿਹਾ ਹੈ। ਭਾਜਪਾ ਇਸ ਦੇ ਲਈ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾ ਰਹੀ ਹੈ ਇਸੇ ਵਿਚਾਲੇ ਖਾਲਸਾ ਏਡ ਦੇ ਮੁਖੀ ਰਵਿੰਦਰ ਸਿੰਘ ਨੇ ਇਸ ਨੂੰ ਪੀ.ਐੱਮ. ਮੋਦੀ ‘ਤੇ ਨਿਸ਼ਾਨਾ ਵਿੰਨ੍ਹਦਿਆਂ ਇਸ ਨੂੰ ਰੈਲੀ ਰੱਦ ਕਰਨ ਦਾ ਬਹਾਨਾ ਦੱਸਿਆ ਕਿਉਂਕਿ ਰੈਲੀ ਵਿੱਚ ਲੋਕ ਹੀ ਨਹੀਂ ਪਹੁੰਚੇ ਸਨ।
ਰਵੀ ਖਾਲਸਾ ਨੇ ਟਵੀਟ ਕਰਕੇ ਕਿਹਾ ਕਿ ‘ਪਿਆਰੇ ਮੋਦੀ ਜੀ! ਅਸਲੀਅਤ ਇਹ ਹੈ ਕਿ ਪੰਜਾਬ ਵਿੱਚ ਤੁਹਾਡੀ ਰੈਲੀ ਵਿੱਚ 50 ਕੁ ਲੋਕ ਆਏ ਸਨ। ਆਪਣੇ ਸਿਆਸੀ ਪਤਨ ਲਈ ਬਹਾਨੇ ਬਣਾਉਣੇ ਬੰਦ ਕਰੋ! ਤੁਸੀਂ ਹੁਣ ਸਾਡੇ ਪੰਜਾਬ ਨੂੰ ਅਸਥਿਰ ਕਰਨ ਦੀ ਕੋਸ਼ਿਸ਼ ਕਰ ਰਹੇ ਹੋ! ਅੱਗੇ ਵਧੋ!’
ਦੱਸ ਦੇਈਏ ਕਿ ਦੱਸ ਦੇਈਏ ਕਿ ਬੀਤੇ ਦਿਨ ਪ੍ਰਧਾਨ ਮੰਤਰੀ ਦੀ ਰੈਲੀ ਨੂੰ ਲੈ ਕੇ ਕਿਸਾਨਾਂ ਵੱਲੋਂ ਵੀ ਕਈ ਥਾਵਾਂ ‘ਤੇ ਸੜਕਾਂ ਜਾਮ ਕਰਕੇ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਖੇਤੀ ਕਾਨੂੰਨ ਰੱਦ ਕਰਨ ਅਤੇ ਕਿਸਾਨ ਅੰਦੋਲਨ ਦੇ ਮੁਲਤਵੀ ਹੋਣ ਮਗਰੋਂ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਪਹਿਲੀ ਵਾਰ ਪੰਜਾਬ ਪਹੁੰਚੇ ਸਨ। ਪਰ ਫਿਰ ਅਚਾਨਕ ਉਨ੍ਹਾਂ ਦੀ ਫਿਰੋਜ਼ਪੁਰ ਰੈਲੀ ਨੂੰ ਰੱਦ ਕਰ ਦਿੱਤਾ ਗਿਆ। ਪਹਿਲਾਂ ਮੰਨਿਆ ਜਾ ਰਿਹਾ ਸੀ ਕਿ ਇਹ ਰੈਲੀ ਖ਼ਰਾਬ ਮੌਸਮ ਕਰਕੇ ਰੱਦ ਕੀਤੀ ਗਈ ਪਰ ਫਿਰ ਗ੍ਰਹਿ ਮੰਤਰਾਲਾ ਨੇ ਕਿਹਾ ਕਿ ਪੰਜਾਬ ਵਿੱਚ ਉਨ੍ਹਾਂ ਦੀ ਸੁਰੱਖਿਆ ਵਿੱਚ ਕਮੀ ਕਰਕੇ ਅਜਿਹਾ ਕੀਤਾ ਗਿਆ ਤੇ ਪ੍ਰਧਾਨ ਮੰਤਰੀ ਨੂੰ ਵਾਪਿਸ ਪਰਤਨਾ ਪਿਆ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਹਾਲਾਂਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀ ਇਸ ਬਾਰੇ ਸਫ਼ਾਈ ਦਿੱਤੀ ਸੀ ਕਿ ਉਨ੍ਹਾਂ ਵੱਲੋਂ PM ਮੋਦੀ ਦੀ ਸੁਰੱਖਿਆ ‘ਚ ਕੋਈ ਕੁਤਾਹੀ ਨਹੀਂ ਹੋਈ ਹੈ। ਉਨ੍ਹਾਂ ਕਿਹਾ ਕਿ ਪੀ.ਐੱਮ. ਮੋਦੀ ਬਿਨਾਂ ਦੱਸੇ ਸੜਕ ਰਾਹੀਂ ਆਏ। PM ਦਾ ਹਵਾਈ ਜਹਾਜ਼ ਰਾਹੀਂ ਆਉਣ ਦਾ ਪਲਾਨ ਸੀ। ਮੈਂ ਪ੍ਰਦਰਸ਼ਨਕਾਰੀਆਂ ਨੂੰ ਸੜਕ ਖਾਲੀ ਕਰਨ ਦੀ ਬੇਨਤੀ ਕੀਤੀ ਸੀ। ਉਨ੍ਹਾਂ ਕਿਹਾ ਕਿ ਰੈਲੀ ਵਾਸਤੇ 70 ਹਜ਼ਾਰ ਕੁਰਸੀ ਲਾਈ ਸੀ ਤੇ ਬੰਦਾ 700 ਨਹੀਂ ਆਇਆ, ਮੋਦੀ ਨੂੰ ਰੈਲੀ ਰੱਦ ਕਰਨੀ ਪਈ। ਸੁਰੱਖਿਆ ‘ਚ ਕੋਈ ਕੁਤਾਹੀ ਨਹੀਂ ਹੋਈ।