ਕਿਸਾਨਾਂ ਜਥੇਬੰਦੀਆਂ ਨੇ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕਰ ਦਿੱਤਾ ਹੈ, ਇਸ ਦੇ ਲਈ ਉਨ੍ਹਾਂ ‘ਸੰਯੁਕਤ ਸਮਾਜ ਮੋਰਚਾ’ ਵੀ ਬਣਾ ਲਿਆ ਹੈ। ਕਿਸਾਨਾਂ ਵੱਲੋਂ ਚੋਣਾਂ ਲੜਨ ਦੇ ਐਲਾਨ ਤੋਂ ਇੱਕ ਦਿਨ ਪਿੱਛੋਂ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਇਸ ਫੈਸਲੇ ‘ਤੇ ਸਵਾਲ ਖੜ੍ਹੇ ਕੀਤੇ ਹਨ।
ਬਿੱਟੂ ਨੇ ਕਿਹਾ ਕਿ ਅਜਿਹੇ ਮੌਕੇ ‘ਤੇ ਆ ਕੇ ਜਥੇਬੰਦੀਆਂ ਦੇ ਆਗੂਆਂ ਵੱਲੋਂ ਸਿਆਸੀ ਫਰੰਟ ਬਣਾਉਣਾ ਕਈ ਸਵਾਲ ਖੜ੍ਹਾ ਕਰਦਾ ਹੈ। ਪਹਿਲਾ ਇਹ ਕਿ ਉਨ੍ਹਾਂ ਨੇ ਦੇਸ਼ ਪੱਧਰੀ MSP ਲਈ ਆਪਣੀ ਲੜਾਈ ਸਿਰਫ ਪੰਜਾਬ ਵਿੱਚ ਹੀ ਚੋਣ ਲੜਨ ਲਈ ਕਿਉਂ ਛੱਡ ਦਿੱਤੀ ਹੈ? ਦੂਜਾ, ਕੀ ਆਗੂਆਂ ਦਾ ਇਹ ਹਿੱਸਾ ਸਿਆਸੀ ਪਾਰਟੀਆਂ ਲਈ ਅਤੇ ਉਨ੍ਹਾਂ ਵੱਲੋਂ ਪ੍ਰੇਰਿਆ ਗਿਆ ਸੀ? ਇਸੇ ਲਈ ਉਨ੍ਹਾਂ ਨੇ ਲੜਾਈ ਵਿੱਚੇ ਛੱਡ ਦਿੱਤੀ ਹੈ। ਤੀਜਾ, ਲਖੀਮਪੁਰ ਦੇ ਮਰਨ ਵਾਲੇ 700 ਕਿਸਾਨਾਂ ਨੂੰ ਇਨਸਾਫ਼ ਦਿਵਾਉਣ ਦਾ ਕੀ ਹੋਵੇਗਾ?
ਕਾਂਗਰਸੀ MP ਨੇ ਕਿਹਾ ਕਿ ਕਿਸਾਨਾਂ ਨੂੰ ਸਿਆਸਤ ਵਿੱਚ ਆਉਣਾ ਚਾਹੀਦਾ ਹੈ ਅਤੇ ਉਨ੍ਹਾਂ ਦਾ ਸਵਾਗਤ ਹੈ ਪਰ ਇਹ ਕਿਸਾਨਾਂ ਲਈ ਨਹੀਂ ਹੈ, ਸਿਆਸਤ ਨਿੱਜੀ ਫਾਇਦੇ ਲਈ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਸਾਨਾਂ ਦੇ ਫੈਸਲੇ ‘ਤੇ ਅਰਵਿੰਦ ਕੇਜਰੀਵਾਲ ਵੱਲ ਇਸ਼ਾਰਾ ਕਰਦਿਆਂ ਕਿਹਾ ਕਿ ਇਨ੍ਹਾਂ ਆਗੂਆਂ ਦੀ ਵੀ ਉਹੀ ਕਿਸਮਤ ਉਡੀਕ ਰਹੀ ਹੈ, ਜਿਵੇਂ ਅੰਨਾ ਹਜ਼ਾਰੇ ਨਾਲ ਹੋਇਆ, ਜਿਸ ਨੂੰ ਇੱਕ ਆਮ ਆਦਮੀ ਨੇ ਦਿੱਲੀ ਦਾ ਮੁੱਖ ਮੰਤਰੀ ਬਣਾਉਣ ਲਈ ਇਸਤੇਮਾਲ ਕਰਕੇ ਪਾਸੇ ਸੁੱਟ ਦਿੱਤਾ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਦੱਸ ਦੇਈਏ ਕਿ ਸ਼ਨੀਵਾਰ ਨੂੰ ਪੰਜਾਬ ਦੀਆਂ 22 ਕਿਸਾਨ ਜਥੇਬੰਦੀਆਂ ਨੇ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕਰਦਿਆਂ ‘ਸੰਯੁਕਤ ਸਮਾਜ ਮੋਰਚਾ’ ਨਾਂ ਦਾ ਮੋਰਚਾ ਬਣਾਇਆ ਹੈ, ਜਿਸ ਦਾ ਮੁੱਖ ਮੰਤਰੀ ਉਮੀਦਵਾਰ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੂੰ ਬਣਾਇਆ ਗਿਆ ਹੈ। ਆਗੂਆਂ ਨੇ ਦਾਅਵਾ ਕੀਤਾ ਕਿ 2 ਤੋਂ 3 ਹੋਰ ਜਥੇਬੰਦੀਆਂ ਵੀ ਇਸ ਮੋਰਚੇ ਵਿੱਚ ਸ਼ਾਮਿਲ ਹੋ ਸਕਦੀਆਂ ਹਨ।