ਯੂਕਰੇਨ ‘ਚ ਫ਼ਸੇ ਭਾਰਤੀ ਵਿਦਿਆਰਥੀਆਂ ਨੂੰ ਲਿਆਉਣ ਲਈ ਸਰਕਾਰ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹੈ। ਏਅਰ ਇੰਡੀਆ ਦਾ ਜਹਾਜ਼ ਅੱਜ ਸ਼ਾਮ ਬੁਖਾਰੇਸਟ ਤੋਂ ਵਿਦਿਆਰਥੀਆਂ ਨੂੰ ਲੈ ਕੇ ਮੁੰਬਈ ਏਅਰਪੋਰਟ ਪਹੁੰਚੇਗਾ। ਇਨ੍ਹਾਂ ਵਿੱਚੋਂ ਬਹੁਤ ਕਈ ਵਿਦਿਆਰਥੀ ਪੰਜਾਬ ਦੇ ਰਹਿਣ ਵਾਲੇ ਹਨ। ਸਾਂਸਦ ਰਵਨੀਤ ਬਿੱਟੂ ਨੇ ਸਰਕਾਰ ਨੂੰ ਇਨ੍ਹਾਂ ਵਿਦਿਆਰਥੀਆਂ ਨੂੰ ਪੰਜਾਬ ਲਿਆਉਣ ਦਾ ਪ੍ਰਬੰਧ ਕਰਨ ਤੇ ਉਨ੍ਹਾਂ ਨੂੰ ਖਰਚੇ ਦੀ ਤੁਰੰਤ ਅਦਾਇਗੀ ਕਰਨ ਦੀ ਅਪੀਲ ਕੀਤੀ ਹੈ।
ਰਵਨੀਤ ਬਿੱਟੂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਬਿਨਾਂ ਦੇਰ ਕੀਤਿਆਂ ਯੂਕਰੇਨ ਤੋਂ ਵਾਪਸ ਆਉਣ ਵਾਲੇ ਵਿਦਿਆਰਥੀਆਂ ਦੇ ਯਾਤਰਾ ਖਰਚਿਆਂ ਦੀ ਅਦਾਇਗੀ ਕਰਨੀ ਚਾਹੀਦੀ ਹੈ ਪਰ ਜੇ ਕਿਸੇ ਵੀ ਸਥਿਤੀ ਵਿੱਚ ਅਜਿਹਾ ਨਹੀਂ ਹੁੰਦਾ ਤਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਇਹ ਪਹਿਲਕਦਮੀ ਕਰਨੀ ਚਾਹੀਦੀ ਹੈ ਅਤੇ ਮੁੰਬਈ/ ਦਿੱਲੀ ਹਵਾਈ ਅੱਡਿਆਂ ਤੋਂ ਪੰਜਾਬ ਲਈ ਟਰਾਂਜ਼ਿਟ ਬੱਸਾਂ ਅਤੇ ਪੰਜਾਬੀ ਵਿਦਿਆਰਥੀਆਂ ਲਈ ਤੁਰੰਤ ਅਦਾਇਗੀ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ।
ਗੌਰਤਲਬ ਹੈ ਕਿ ਯੂਕਰੇਨ ਵਿਚ ਫਿਲਹਾਲ ਲਗਭਗ 20,000 ਭਾਰਤੀ ਫਸੇ ਹੋਏ ਹਨ ਜਿਨ੍ਹਾਂ ਵਿਚੋਂ ਜ਼ਿਆਦਾਤਰ ਵਿਦਿਆਰਥੀ ਹਨ। ਯੂਕਰੇਨ ਤੋਂ 470 ਭਾਰਤੀ ਵਿਦਿਆਰਥੀ ਰੋਮਾਨੀਆ ਦੇ ਰਸਤੇ ਭਾਰਤ ਪਹੁੰਚਣਗੇ। ਏਅਰ ਇੰਡੀਆ ਦਾ ਇਕ ਜਹਾਜ਼ ਸ਼ਾਮ 7.30 ਵਜੇ ਮੁੰਬਈ ਪੁੱਜੇਗਾ।
ਵੀਡੀਓ ਲਈ ਕਲਿੱਕ ਕਰੋ -:
“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”
ਵਿਦੇਸ਼ ਮੰਤਰੀ ਨੇ ਕਿਹਾ ਕਿ ਯੂਕਰੇਨ ਤੋਂ ਵਾਪਸ ਲਿਆਂਦੇ ਗਏ 219 ਭਾਰਤੀਆਂ ਨਾਲ ਪਹਿਲੀ ਉਡਾਨ ਰੋਮਾਨੀਆ ਤੋਂ ਮੁੰਬਈ ਲਈ ਰਵਾਨਾ ਹੋਈ। ਅਸੀਂ ਪ੍ਰਗਤੀ ਕਰ ਰਹੇ ਹਾਂ। ਸਾਡੀਆਂ ਟੀਮਾਂ 24 ਘੰਟੇ ਇਸ ‘ਤੇ ਕੰਮ ਕਰ ਰਹੀ ਹਾਂ। ਮੈਂ ਨਿੱਜੀ ਤੌਰ ‘ਤੇ ਨਿਗਰਾਨੀ ਕਰ ਰਿਹਾ ਹਾਂ।