ਚੰਡੀਗੜ੍ਹ : ਕੱਚੇ ਅਧਿਆਪਕ ਯੂਨੀਅਨ ਪੰਜਾਬ ਦੇ ਆਗੂ ਨਿਸ਼ਾਂਤ ਕਪੂਰਥਲਾ ਨੇ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਕਿ ਪੰਜਾਬ ਦੇ 13 ਹਜ਼ਾਰ ਕੱਚੇ ਅਧਿਆਪਕ ਸਰਕਾਰੀ ਸਕੂਲਾਂ ਵਿੱਚ ਪਿਛਲੇ 18 ਸਾਲਾਂ ਤੋਂ 6000 ਤਨਖਾਹ ਉਪਰ ਕੰਮ ਕਰ ਰਹੇ ਹਾਂ। ਪਰ 6000 ਰੁਪਏ ਦੇ ਵਿਚ ਘਰ ਦਾ ਗੁਜ਼ਾਰਾ ਕਰਨਾ ਬਹੁਤ ਮੁਸ਼ਕਿਲ ਹੋ ਗਿਆ। ਉਨ੍ਹਾਂ ਕਿਹਾ ਕਿ ਅਸੀਂ ਮਜ਼ਦੂਰਾ ਤੋਂ ਵੀ ਘੱਟ ਪੈਸੇ ‘ਤੇ ਬੱਚਿਆਂ ਨੂੰ ਪੜ੍ਹਾ ਰਹੇ ਹਾਂ। ਅੱਜ ਦੇ ਸਮੇਂ ਵਿੱਚ ਇੱਕ ਮਜ਼ਦੂਰ ਦੀ ਦਿਹਾੜੀ ਵੀ ਘੱਟੋ-ਘੱਟ 500 ਰੁਪਏ ਹੈ, ਪਰ ਸਾਨੂੰ ਮਜ਼ਦੂਰ ਤੋਂ ਵੀ ਘੱਟ ਪੈਸੇ ਦਿੱਤੇ ਜਾ ਰਹੇ ਹਨ ।
ਉਨ੍ਹਾਂ ਕਿਹਾ ਕਿ ਵੋਟਾਂ ਤੋ ਪਹਿਲਾ 27 ਨਵੰਬਰ 2021 ਨੂੰ ਮਾਨਯੋਗ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ, ਪੰਜਾਬ ਦੇ ਸਪੀਕਰ ਸ. ਕੁਲਤਾਰ ਸੰਧਵਾਂ, ਮੰਤਰੀ ਪੰਜਾਬ ਹਰਪਾਲ ਚੀਮਾ ਜੀ, ਆਮ ਆਦਮੀ ਪਾਰਟੀ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਜੀ ਅਤੇ ਸਮੂਹ ਲੀਡਰਸ਼ਿਪ ਨਵੰਬਰ ਮਹੀਨੇ ਦੇ ਵਿਚ ਸਾਡੇ ਚੱਲ ਰਹੇ ਮੁਹਾਲੀ ਧਰਨੇ ਦੇ ਵਿਚ ਆਏ ਸਨ ਅਤੇ ਇਹ ਐਲਾਨ ਕਰਕੇ ਗਏ ਸਨ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਉਪਰ ਸਭ ਤੋਂ ਪਹਿਲਾ ਮਸਲਾ ਹੱਲ ਕੀਤਾ ਜਾਵੇਗਾ ਪਰ ਤਕਰੀਬਨ ਤਿੰਨ ਮਹੀਨੇ ਬੀਤਣ ਦੇ ਬਾਵਜੂਦ ਸਾਡੀ ਕੋਈ ਸਾਰ ਨਹੀਂ ਲਈ ਗਈ।
ਅਸੀਂ ਬਹੁਤ ਵਾਰ ਮੁੱਖ ਮੰਤਰੀ ਪੰਜਾਬ ਦੇ ਦਫਤਰ ਮੁੱਖ ਮੰਤਰੀ ਸਾਹਿਬ ਨੂੰ ਮਿਲਣ ਲਈ ਸਮਾਂ ਮੰਗ ਚੁੱਕੇ ਹਾਂ ਪਰ ਸਾਨੂੰ ਬਿਲਕੁਲ ਵੀ ਸਮਾਂ ਨਹੀਂ ਦਿੱਤਾ ਜਾ ਰਿਹਾ ਅਤੇ ਸਾਨੂੰ ਅੱਖਾਂ ਤੋਂ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਨਾ ਹੀ ਮੁੱਖ ਮੰਤਰੀ ਪੰਜਾਬ ਤੇ ਨਾ ਹੀ ਕੋਈ ਮੰਤਰੀ ਉਹਨਾਂ ਨੂੰ ਮਿਲਣ ਲਈ ਸਮਾਂ ਦੇ ਰਿਹਾ ਹੈ ਜਿਸ ਕਰਕੇ ਹੁਣ ਹੋਰ ਬਰਦਾਸ਼ਤ ਨਹੀਂ ਹੋ ਰਿਹਾ। ਤੇ ਇਸ ਕਰ ਕੇ ਪੰਜਾਬ ਦੇ ਸਮੂਹ ਕੱਚੇ ਅਧਿਆਪਕ 1 ਜੂਨ ਤੋਂ ਚੰਡੀਗੜ੍ਹ ਵਿਖੇ ਅਣਮਿੱਥੇ ਸਮੇਂ ਲਈ ਧਰਨਾ ਲਗਾਉਣਗੇ, ਜਿਸ ਦੀ ਜਿੰਮੇਵਾਰੀ ਮੁੱਖ ਮੰਤਰੀ ਪੰਜਾਬ, ਸਿੱਖਿਆ ਮੰਤਰੀ ਪੰਜਾਬ ਅਤੇ ਖਰੜ ਦੇ ਵਿਧਾਇਕ ਅਨਮੋਲ ਗਗਨ ਮਾਨ ਦੀ ਹੋਵੇਗੀ।
ਇਸ ਸਬੰਧੀ ਮੁੱਖ ਮੰਤਰੀ ਪੰਜਾਬ ਨੂੰ ਈਮੇਲ ਰਾਹੀਂ ਅਤੇ ਵਿੱਤ ਮੰਤਰੀ ਪੰਜਾਬ ਨੂੰ ਵਟਸਐਪ ਰਾਹੀਂ ਸੂਚਿਤ ਕਰ ਦਿੱਤਾ ਗਿਆ ਹੈ। ਇਸ ਮੌਕੇ ਮੈਡਮ ਹਰਪ੍ਰੀਤ ਕੌਰ ਜਲੰਧਰ,ਵੀਰਪਾਲ ਲੁਧਿਆਣਾ , ਦੀਪਕ ਅੰਮ੍ਰਿਤਸਰ, , ਕਰਮਿੰਦਰ ਪਟਿਆਲਾ, , ਮੇਜਰ ਸਿੰਘ ਮਾਨਸਾ , ਬਾਜ਼ ਸਿੰਘ ਗੁਰਦਾਸਪੁਰ, ਗੁਰਚਰਨ ਸਿੰਘ ਸੰਗਰੂਰ, ਅੰਮ੍ਰਿਤਪਾਲ ਸਿੰਘ ਹੁਸ਼ਿਆਰਪੁਰ, ਸਤਨਾਮ ਸਿੰਘ ਰੋਪੜ, ਦਰਸ਼ਨ ਸਿੰਘ ਸ਼੍ਰੀ ਫਤਿਹਗੜ੍ਹ ਸਾਹਿਬ, , ਦਲਜੀਤ ਸਿੰਘ ਮੁਹਾਲੀ, ਸੁਖਬੀਰ ਸਿੰਘ ਫਿਰੋਜ਼ਪੁਰ, ਕੁਲਬੀਰ ਸਿੰਘ ਮਲੇਰਕੋਟਲਾ, ਜਤਿੰਦਰ ਪਠਾਨਕੋਟ, ਸੁਨੀਲ ਯਾਦਵ ਸ੍ਰੀ ਮੁਕਤਸਰ ਸਾਹਿਬ,ਜਸਪ੍ਰੀਤ ਬਰਨਾਲਾ, ਕਮਲ ਬਠਿੰਡਾ, ਸੁਖਬੀਰ ਸਿੰਘ ਫ਼ਿਰੋਜ਼ਪੁਰ ਆਦਿ ਹਾਜ਼ਰ ਸਨ।
ਵੀਡੀਓ ਲਈ ਕਲਿੱਕ ਕਰੋ -: