ਮੁੰਬਈ ਵਿਚ ਸਥਿਤ ਭਾਰਤੀ ਰਿਜਰਵ ਬੈਂਕ ਦੇ ਦਫਤਰ ਨੂੰ ਈ-ਮੇਲ ਜ਼ਰੀਏ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ। ਈਮੇਲ ਵਿਚ ਆਰਬੀਆਈ ਰਾਜਪਾਲ ਸ਼ਕਤੀਕਾਂਤ ਦਾਸ ਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੇ ਅਸਤੀਫੇ ਦੀ ਮੰਗ ਕੀਤੀ ਗਈ ਹੈ।
ਆਰਬੀਆਈ ਆਫਿਸ ਤੋਂ ਇਲਾਵਾ HDFC, ICICI ਬੈਂਕ ਸਣੇ 11 ਥਾਵਾਂ ਨੂੰ ਬੰਬ ਧਮਾਕੇ ਜ਼ਰੀਏ ਉਡਾਉਣ ਦੀ ਧਮਕੀ ਦਿੱਤੀ ਗਈ ਹੈ।ਇਨ੍ਹਾਂ ਸਾਰੀਆਂ ਥਾਵਾਂ ‘ਤੇ ਪੁਲਿਸ ਨੇ ਤਲਾਸ਼ੀ ਲਈ ਪਰ ਕੁਝ ਵੀ ਇਤਰਾਜ਼ਯੋਗ ਨਹੀਂ ਮਿਲਿਆ। ਐੱਮਆਰਏ ਮਾਰਗ ਪੁਲਿਸ ਸਟੇਸ਼ਨ ਵਿਚ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ : –