ਪੰਜਾਬ ਸਰਕਾਰ ਨੇ ਪਟਿਆਲਾ ਤੇ ਪੂਰਬੀ ਪੰਜਾਬ ਰਾਜ ਟਾਊਨਸ਼ਿਪ ਵਿਕਾਸ ਬੋਰਡ ਦਾ ਪੁਨਰਗਠਨ ਕੀਤਾ ਹੈ। ਇਸ ਦਾ ਚੇਅਰਮੈਨ ਮੁੱਖ ਮੰਤਰੀ ਭਗਵੰਤ ਮਾਨ ਨੂੰ ਬਣਾਇਆ ਗਿਆ ਹੈ ਜਦੋਂ ਕਿ ਸੀਨੀਅਰ ਉੁਪ ਚੇਅਰਮੈਨ ਰਾਜ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੂੰ ਨਿਯੁਕਤ ਕੀਤਾ ਗਿਆ ਹੈ।
ਮਾਲ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਪਟਿਆਲਾ ਤੇ ਪੂਰਬੀ ਪੰਜਾਬ ਰਾਜ ਟਾਊਨਸ਼ਿਪ ਵਿਕਾਸ ਬੋਰਡ ਦੇ ਸਾਰੇ ਅਧਿਕਾਰੀਆਂ ਤੇ ਮੈਂਬਰਾਂ ਦੀ ਨਿਯੁਕਤੀ 3 ਸਾਲ ਲਈ ਕੀਤੀ ਗਈ ਹੈ। ਇਸ ਬੋਰਡ ਵਿਚ ਰਾਜਪੁਰਾ ਤੋਂ ਵਿਧਾਇਕ ਨੀਨਾ ਮਿੱਤਲ ਨੂੰ ਉਪ ਚੇਅਰਪਰਸਨ ਬਣਾਇਆ ਗਿਆ ਹੈ ਜਦੋਂ ਕਿ ਰਿਤੇਸ਼ ਬਾਂਸਲ, ਗੁਰਬੀਰ ਸਿੰਘ ਸਰਾਓ, ਸੁਮਿਤ ਬਖਸ਼ੀ ਤੇ ਜੀਤੇਂਦਰ ਵਰਮਾ ਨੂੰ ਮੈਂਬਰ ਨਿਯੁਕਤ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਸਰਕਾਰੀ ਮੈਂਬਰਾਂ ਵਿਚ ਵਿੱਤ ਕਮਿਸ਼ਨਰ ਪੰਜਾਬ ਤੇ ਡਿਪਟੀ ਕਮਿਸ਼ਨਰ ਪਟਿਆਲਾ ਨੂੰ ਸ਼ਾਮਲ ਕੀਤਾ ਗਿਆ ਹੈ ਜਦੋਂ ਕਿ ਐੱਸਡੀਐੱਮ ਰਾਜਪੁਰਾ ਬੋਰਡ ਦੇ ਪ੍ਰਬੰਧਕ ਦੀ ਜ਼ਿੰਮੇਵਾਰੀ ਨਿਭਾਉਣਗੇ।