ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਸੂਬਾ ਸਰਕਾਰ ਸਕੂਲ ਸਿੱਖਿਆ ਵਿਭਾਗ ਵਿੱਚ ਕੰਮ ਕਰਨ ਵਾਲੇ ਮੁਲਾਜ਼ਮਾਂ ਦੀ ਗਿਣਤੀ ਵਧਾਉਣ ਜਾ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸਕੂਲ ਸਿੱਖਿਆ ਵਿਭਾਗ ਵਿੱਚ ਨਵੇਂ ਭਰਤੀ ਹੋਏ ਕਲਰਕਾਂ ਨੂੰ ਨਿਯੁਕਤੀ ਪੱਤਰ ਦੇਣਗੇ।
ਇਹ ਵੀ ਪੜ੍ਹੋ : ਹਰ ਬਲਾਕ ‘ਚ ਦੋ PM ਸ਼੍ਰੀ ਸਕੂਲ ਬਣਾਉਣ ਦੀ ਯੋਜਨਾ, ਸਰਕਾਰ ਵੱਲੋਂ 124 ਸਕੂਲਾਂ ਨੂੰ ਮਨਜ਼ੂਰੀ
ਚੰਡੀਗੜ੍ਹ ਦੇ ਸੈਕਟਰ-35 ਦੇ ਮਿਉਂਸਪਲ ਭਵਨ ਵਿੱਚ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪਣ ਦਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਹੈ। ਇਹ ਪ੍ਰੋਗਰਾਮ ਸਵੇਰੇ 11.00 ਵਜੇ ਮਿਉਂਸਪਲ ਭਵਨ,, ਚੰਡੀਗੜ੍ਹ ਵਿਖੇ ਰੱਖਿਆ ਗਿਆ ਹੈ। CM ਮਾਨ ਨੇ ਪੀ.ਐਸ.ਪੀ.ਸੀ.ਐਲ ਅਤੇ ਹੋਰ ਵਿਭਾਗਾਂ ਵਿੱਚ ਭਰਤੀ ਕੀਤੇ ਜ਼ਿਆਦਾਤਰ ਨਵੇਂ ਕਰਮਚਾਰੀਆਂ ਨੂੰ ਮਿਉਂਸਪਲ ਭਵਨ ਵਿੱਚ ਹੀ ਨਿਯੁਕਤੀ ਪੱਤਰ ਦਿੱਤੇ।
ਵੀਡੀਓ ਲਈ ਕਲਿੱਕ ਕਰੋ -: