ਸਿੱਖਿਆ ਵਿਭਾਗ ਨੇ 16 ਦਸੰਬਰ 2021 ਨੂੰ ਸਰਕਾਰੀ ਸਕੂਲਾਂ ਵਿਚ ਗਣਿਤ, ਵਿਗਿਆਨ, ਸਮਾਜਿਕ ਅਧਿਐਨ ਤੇ ਅੰਗਰੇਜ਼ੀ ਵਰਗੇ ਵਿਸ਼ਿਆਂ ਵਿਚ ਮਾਸਟਰ ਕੈਡਰ ਟੀਚਰਾਂ ਦੇ ਖਾਲੀ ਅਹੁਦਿਆਂ ਨੂੰ ਲੈ ਕੇ ਵਿਗਿਆਪਨ ਦਿੱਤਾ ਸੀ। ਇਸ ਲਈ 4161 ਟੀਚਰਾਂ ਦੀ ਭਰਤੀ ਕੀਤੀ ਜਾਣੀ ਸੀ।
ਪੂਰੀ ਪ੍ਰਕਿਰਿਆ ਦੇ ਬਾਅਦ ਜਨਵਰੀ 2023 ਵਿਚ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ। ਨਾਲ ਹੀ ਉਨ੍ਹਾਂ ਲਈ ਟ੍ਰੇਨਿੰਗ ਸੈਸ਼ਨ ਆਯੋਜਿਤ ਕੀਤੇ ਗਏ ਪਰ 5 ਮਹੀਨੇ ਬਾਅਦ ਵੀ ਇਨ੍ਹਾਂ ਟੀਚਰਾਂ ਨੂੰ ਸਕੂਲਾਂ ਵਿਚ ਨਹੀਂ ਭੇਜਿਾ ਗਿਆ ਤੇ ਅਹੁਦੇ ਅਜੇ ਵੀ ਖਾਲੀ ਪਏ ਹਨ। ਸਰਕਾਰੀ ਸਕੂਲ ਸਿੱਖਿਆ ਸੰਘ ਨੇ ਇਨ੍ਹਾਂ ਟੀਚਰਾਂ ਨੂੰ ਸਰਕਾਰੀ ਸਕੂਲਾਂ ਵਿਚ ਭੇਜਣ ਵਿਚ ਸਰਕਾਰ ਵੱਲੋਂ ਅਪਣਾਏ ਗਏ ਢਿੱਲਮੱਠ ਰਵੱਈਏ ‘ਤੇ ਹੈਰਾਨੀ ਪ੍ਰਗਟ ਕੀਤੀ ਹੈ ਜਿਥੇ ਅਹੁਦੇ ਅਜੇ ਵੀ ਖਾਲੀ ਪਏ ਹਨ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੂੰ ਝਟਕਾ! ਸਰਕਾਰੀ ਅਧਿਕਾਰੀਆਂ ਨੂੰ ਦੇਣਾ ਹੋਵੇਗਾ ਟੋਲ ਟੈਕਸ, NHAI ਨੇ ਭੇਜਿਆ ਪ੍ਰਸਤਾਵ ਕੀਤਾ ਰੱਦ
ਯੂਨੀਅਨ ਦੇ ਨੇਤਾਵਾਂ ਨੇ ਸੂਬਾ ਸਰਕਾਰ ਤੋਂ ਇਨ੍ਹਾਂ ਟੀਚਰਾਂ ਨੂੰ ਸਟੇਸ਼ਨ ਉਪਲਬਧ ਕਰਾਉਣ ਤੇ ਉਨ੍ਹਾਂ ਨੂੰ ਜਲਦ ਤੋਂ ਜਲਦ ਉਥੇ ਭੇਜਣ ਦੀ ਅਪੀਲ ਕੀਤੀ ਹੈ ਤਾਂ ਕਿ ਵਿਦਿਆਰਥੀਆਂ ਨੂੰ ਪ੍ਰੇਸ਼ਾਨੀ ਨਾ ਹੋਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਚੋਂ ਕਈ ਟੀਚਰ ਪ੍ਰਾਈਵੇਟ ਸੰਸਥਾਵਾਂ ਵਿਚ ਕੰਮ ਕਰ ਰਹੇ ਸਨ ਤੇ ਜਦੋਂ ਉਨ੍ਹਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਤਾਂ ਉਨ੍ਹਾਂ ਨੇ ਆਪਣੀ ਨੌਕਰੀ ਤੋਂ ਅਸਤੀਫਾ ਦੇ ਦਿੱਤਾ। ਹੁਣ ਉਹ ਬੇਰੋਜ਼ਗਾਰ ਹੈ ਕਿਉਂਕਿ ਸਰਕਾਰ ਉਨ੍ਹਾਂ ਨੂੰ ਸਬੰਧਤ ਸਕੂਲ ਵਿਚ ਭੇਜਣ ਵਿਚ ਅਸਫਲ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: