ਪੰਜਾਬ ਦੇ ਲੋਕ ਨਿਰਮਾਣ ਵਿਭਾਗ ਵਿਚ 552 ਖਾਲੀ ਅਹੁਦਿਆਂ ਵਿਰੁੱਧ ਭਰਤੀ ਪ੍ਰਕਿਰਿਆ ਜਾਰੀ ਹੈ। ਜਾਣਕਾਰੀ ਦਿੰਦੇ ਹੋਏ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਜਲਦ ਹੀ ਉਪ ਮੰਡਲ, ਇੰਜੀਨੀਅਰ (ਸਿਵਲ), ਉਪ ਮੰਡਲ, ਇੰਜੀਨੀਅਰ (ਬਿਜਲੀ), ਜੂਨੀਅਰ ਇੰਜੀਨੀਅਰ (ਸਿਵਲ), ਜੂਨੀਅਰ ਇੰਜੀਨੀਅਰ ਬਿਜਲੀ) ਸੀਨੀਅਰ ਸਹਾਇਕ ਤੇ ਜੂਨੀਅਰ ਡਰਾਫਟਸਮੈਨ ਆਦਿ ਦੇ ਖਾਲੀ ਅਹੁਦੇ ਜਲਦ ਹੀ ਭਰ ਲਏ ਜਾਣਗੇ।
ਹਰਭਜਨ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਯੋਗ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿਚ ਕੰਮ ਕਰਦੇ ਹੋਏ ਲੋਕ ਨਿਰਮਾਣ ਵਿਭਾਗ ਦੇ ਖਾਲੀ ਅਹੁਦਿਆਂ ਵਿਰੁੱਧ ਭਰਤੀ ਪ੍ਰਕਿਰਿਆ ਜਾਰੀ ਹੈ।ਉਨ੍ਹਾਂ ਦੱਸਿਆ ਕਿ ਉਪ ਮੰਡਲ ਇੰਜੀਨੀਅਰ (ਬਿਜਲੀ/ਇਲੈਕਟ੍ਰੀਕਲ) ਦੇ ਕੁੱਲ 28 ਅਹੁਦਿਆਂ ਵਿਚੋਂ 22 ਉਪ ਮੰਡਲ ਇੰਜੀਨੀਅਰਾਂ ਦੀ ਭਰਤੀ ਪ੍ਰਕਿਰਿਆ ਪੂਰੀ ਹੋਣ ਦੇ ਬਾਅਦ ਨਿਯੁਕਤੀ ਪੱਤਰ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ : ਪਠਾਨਕੋਟ ਪੁਲਿਸ ਨੇ ਅੰਤਰਰਾਜੀ ਡਰੱਗ ਰੈਕੇਟ ਦਾ ਕੀਤਾ ਪਰਦਾਫਾਸ਼, ਦੋ ਭਰਾਵਾਂ ਨੂੰ ਕੀਤਾ ਗ੍ਰਿਫਤਾਰ
ਲੋਕ ਨਿਰਮਾਣ ਮੰਤਰੀ ਨੇ ਅੱਗੇ ਦੱਸਿਆ ਕਿ 210 ਜੂਨੀਅਨ ਇੰਜੀਨੀਅਰ (ਸਿਵਲ) ਦੇ ਅਹੁਦਿਆਂ ਲਈ ਪਾਏ ਗਏ ਯੋਗ ਉਮੀਦਵਾਰਾਂ ਨੂੰ ਭਰਤੀ ਪ੍ਰਕਿਰਿਆ ਮੁਕੰਮਲ ਕਰਕੇ ਜਲਦ ਹੀ ਨਿਯੁਕਤੀ ਪੱਤਰ ਸੌਂਪੇ ਜਾਣਗੇ। ਉੁਨ੍ਹਾਂ ਦੱਸਿਆ ਕਿ ਜੂਨੀਅਰ ਇੰਜੀਨੀਅਰ (ਬਿਜਲੀ) ਦੇ 25 ਅਹੁਦਿਆਂ ਲਈ ਪੁਲਿਸ ਵੈਰੀਫਿਕੇਸ਼ਨ ਸਬੰਧੀ ਸਬੰਧਤ ਜ਼ਿਲ੍ਹਾ ਮੈਜਿਸਟ੍ਰੇਟ ਨੂੰ ਲਿਖਿਆ ਜਾ ਚੁੱਕਾ ਹੈ ਤੇ ਜਲਦ ਇਹ ਪ੍ਰਕਿਰਿਆ ਮੁਕੰਮਲ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “
ਹਰਭਜਨ ਸਿੰਘ ਨੇ ਦੱਸਿਆ ਕਿ ਜੂਨੀਅਰ ਡਰਾਫਟਸਮੈਨ (ਸਿਵਲ) ਦੀ ਭਰਤੀ ਸਬੰਧੀ ਵਿਭਾਗ ਨੂੰ ਅਗਲੇਰੀ ਢੁਕਵੀਂ ਕਾਰਵਾਈ ਲਈ ਅਧੀਨ ਸੇਵਾਵਾਂ ਚੋਣ ਬੋਰਡ ਤੋਂ ਸਿਫ਼ਾਰਸ਼ਾਂ ਪ੍ਰਾਪਤ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 26 ਜੂਨੀਅਰ ਡਰਾਫਟਸਮੈਨ (ਇਲੈਕਟ੍ਰੀਕਲ/ਮਕੈਨੀਕਲ) ਦੀ ਭਰਤੀ ਸਬੰਧੀ ਇਸ਼ਤਿਹਾਰ ਜਾਰੀ ਕੀਤਾ ਗਿਆ ਹੈ।
ਇਸੇ ਤਰ੍ਹਾਂ ਪੰਜਾਬ ਲੋਕ ਸੇਵਾ ਕਮਿਸ਼ਨ ਵੱਲੋਂ 78 ਸੀਨੀਅਰ ਸਹਾਇਕ ਅਸਾਮੀਆਂ ਦੀ ਭਰਤੀ ਸਬੰਧੀ ਇਸ਼ਤਿਹਾਰ ਜਾਰੀ ਕੀਤਾ ਗਿਆ ਹੈ। ਉਨ•ਾਂ ਦੱਸਿਆ ਕਿ 6 ਸਟੈਨੋ ਟਾਈਪਿਸਟ ਅਤੇ ਕਲਰਕ ਦੀਆਂ ਅਸਾਮੀਆਂ ਲਈ ਨਿਯੁਕਤੀ ਪੱਤਰ ਜਾਰੀ ਕੀਤੇ ਗਏ ਹਨ, ਜਦਕਿ 10 ਚਾਰ ਗ੍ਰੇਡਾਂ ਲਈ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਜਾਰੀ ਕੀਤੇ ਗਏ ਹਨ।