ਡਾ. ਵਿਵੇਕ ਬਿੰਦਰਾ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਐਨੀਮੇਟਿਡ ਵੀਡੀਓ ਅਪਲੋਡ ਕਰਨ ‘ਤੇ ਹੋਏ ਵਿਵਾਦ ਤੋਂ ਬਾਅਦ ਸਿੱਖ ਪੰਥ ਤੋਂ ਮਾਫੀ ਮੰਗ ਲਈ ਹੈ। ਡਾ. ਬਿੰਦਰਾ ਨੇ ਕੰਪਨੀ ਦੇ ਲੈਟਰ ਹੈੱਡ ‘ਤੇ ਆਪਣਾ ਮਾਫੀਨਾਮਾ ਲਿਖ ਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਭੇਜਿਆ ਹੈ।
ਡਾ. ਵਿਵੇਕ ਬਿੰਦਰਾ ਨੇ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਅਪਲੋਡ ਕੀਤਾ ਜਿਸ ਵਿਚ ਉਨ੍ਹਾਂ ਨੇ ਦਸਮੇ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਐਨੀਮੇਟਿਡ ਦਿਖਾਇਆ ਸੀ। ਦੀਵਾਨ ਟੋਡਲ ਮਲ ਨੂੰ ਜੈਨ ਭਾਈਚਾਰੇ ਨਾਲ ਜੋੜਿਆ ਸੀ। ਦੁਨੀਆ ਭਰ ਦੀਆਂ ਸਿੱਖ ਸੰਸਥਾਵਾਂ ਨੇ ਡਾ. ਬਿੰਦਰਾ ਦੇ ਇਸ ਵੀਡੀਓ ‘ਤੇ ਇਤਰਾਜ਼ ਪ੍ਰਗਟਾ ਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਸ਼ਿਕਾਇਤਾਂ ਭੇਜੀਆਂ ਸਨ।
ਸ਼ਿਕਾਇਤਾਂ ਵਿਚ ਕਿਹਾ ਗਿਆ ਕਿ ਵਿਵੇਕ ਬਿੰਦਰਾ ਨੇ ਜੋ ਵੀਡੀਓ ਅਪਲੋਡ ਕੀਤਾ ਹੈ ਉਸ ਵਿਚ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਇਕ ਕਾਰਟੂਨ ਵੀ ਅਪਲੋਡ ਕੀਤਾ ਗਿਆ ਹੈ। ਗੁਰੂ ਸਾਹਿਬ ਦੇ ਜੀਵਨ ਇਤਿਹਾਸ ਸਬੰਧੀ ਗਲਤ ਤੱਥ ਵੀ ਪੇਸ਼ ਕੀਤੇ ਗਏ ਹਨ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਮਾਮਲੇ ਵਿਚ ਐੱਸਜੀਪੀਸੀ ਨੂੰ ਬਿੰਦਰਾ ਖਿਲਾਫ ਐਕਸ਼ਨ ਲੈਣ ਦੀ ਹਦਾਇਤ ਦਿੱਤੀ।
ਐੱਸਜੀਪੀਸੀ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਦੇ ਬਾਅਦ ਡਾ. ਵਿਵੇਕ ਬਿੰਦਰਾ ਨੂੰ ਕਾਨੂੰਨੀ ਨੋਟਿਸ ਭੇਜ ਕੇ ਮਾਫੀ ਮੰਗਣ ਤੇ ਵੀਡੀਓ ਨੂੰ ਹਟਾਉਣ ਦੀ ਹਦਾਇਤ ਦਿੱਤੀ ਸੀ। ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਨੂੰ ਵੀ ਲਿਖਤ ਸ਼ਿਕਾਇਤ ਦਿੱਤੀ ਸੀ ਜਿਸ ਦੇ ਬਾਅਦ ਡਾ. ਵਿਵੇਕ ਬਿੰਦਰਾ ਨੇ ਆਪਣੀ ਕੰਪਨੀ ਦੇ ਲੈਟਰ ਹੈੱਡ ‘ਤੇ ਮਾਫੀਨਾਮਾ ਲਿਖ ਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਤੇ ਐੱਸਜੀਪੀਸੀ ਨੂੰ ਭੇਜਿਆ ਹੈ।
ਵੀਡੀਓ ਲਈ ਕਲਿੱਕ ਕਰੋ -:
“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “
ਬਿੰਦਰਾ ਨੇ ਕਿਹਾ ਕਿ ਉਨ੍ਹਾਂ ਦਾ ਸਿੱਖ ਧਰਮ ਪ੍ਰਤੀ ਪੂਰਾ ਸਤਿਕਾਰ ਹੈ ਅਤੇ ਉਹ ਖੁਦ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਧਾਰਨ ਕਰਦੇ ਹਨ। ਸੋਸ਼ਲ ਮੀਡੀਆ ਪਲੇਟਫਾਰਮਾਂ ਤੋਂ ਵੀਡੀਓ ਹਟਾਏ ਜਾ ਰਹੇ ਹਨ। ਉਹ 10ਵੇਂ ਗੁਰੂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਵੀ ਬਹੁਤ ਸਤਿਕਾਰ ਕਰਦਾ ਹੈ। ਗੁਰੂ ਸਾਹਿਬ ਬਾਰੇ ਵੀਡੀਓ ਬਣਾਉਣ ਪਿੱਛੇ ਕੋਈ ਗਲਤ ਭਾਵਨਾ ਨਹੀਂ ਸੀ।