ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਨੇ ਬੰਦੀ ਸਿੱਖਾਂ ਦੀ ਰਿਹਾਈ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਵਾਰ ਫਿਰ ਚਿੱਠੀ ਲਿਖੀ ਹੈ। ਇਸ ਚਿੱਠੀ ਵਿੱਚ ਪ੍ਰਧਾਨ ਮੰਤਰੀ ਨੂੰ ਮਿਲਣ ਲਈ ਸਮਾਂ ਮੰਗਿਆ ਗਿਆ ਹੈ।
ਇਸ ਮਾਮਲੇ ਵਿੱਚ ਕੇਂਦਰ ਸਰਕਾਰ ਚੁੱਪ ਵੱਟੀ ਬੈਠੀ ਹੈ। ਪਿਛਲੇ ਤਿੰਨ ਮਹੀਨਿਆਂ ਵਿੱਚ ਸ਼੍ਰੋਮਣੀ ਕਮੇਟੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਤਿੰਨ ਵਾਰ ਸਮਾਂ ਮੰਗਿਆ ਹੈ। ਜਿਸ ਦਾ ਕੇਂਦਰ ਤੋਂ ਕੋਈ ਜਵਾਬ ਨਹੀਂ ਆਇਆ। ਇਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਵੱਲੋਂ ਆਜ਼ਾਦੀ ਦਿਵਸ ਤੋਂ ਪਹਿਲਾਂ ਅਰਥੀ ਫੂਕ ਮਾਰਚ ਵੀ ਕੱਢਿਆ ਗਿਆ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ ਹੈ। ਜਿਸ ਵਿੱਚ 9 ਸਿੱਖ ਕੈਦੀਆਂ ਦੇ ਨਾਮ ਹਨ। ਜਿਨ੍ਹਾਂ ਦੀ ਸਜ਼ਾ ਪੂਰੀ ਹੋ ਚੁੱਕੀ ਹੈ ਪਰ ਫਿਰ ਵੀ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਇਸ ਵਿੱਚ ਗੁਰਦੀਪ ਸਿੰਘ ਖਹਿਰਾ, ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ, ਬਲਵੰਤ ਸਿੰਘ ਰਾਜੋਆਣਾ, ਜਗਤਾਰ ਸਿੰਘ ਹਵਾਰਾ, ਲਖਵਿੰਦਰ ਸਿੰਘ ਲੱਖਾ, ਗੁਰਮੀਤ ਸਿੰਘ, ਸ਼ਮਸ਼ੇਰ ਸਿੰਘ, ਪਰਮਜੀਤ ਸਿੰਘ ਭੋਰਾ ਅਤੇ ਜਗਤਾਰ ਸਿੰਘ ਤਾਰਾ ਦੇ ਨਾਂ ਸ਼ਾਮਲ ਹਨ।
ਚਿੱਠੀ ਵਿੱਚ ਲਿਖਿਆ ਗਿਆ ਹੈ ਕਿ ਉਨ੍ਹਾਂ ਵੱਲੋਂ ਪਹਿਲਾਂ 20 ਮਈ, 26 ਮਈ ਅਤੇ ਫਿਰ 8 ਜੂਨ ਨੂੰ ਸਮਾਂ ਮੰਗਿਆ ਗਿਆ ਸੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਪੰਜ ਮੈਂਬਰਾਂ ਦਾ ਵਫ਼ਦ ਖ਼ੁਦ ਪ੍ਰਧਾਨ ਮੰਤਰੀ ਨੂੰ ਮਿਲਣਾ ਚਾਹੁੰਦਾ ਹੈ।
ਇਹ ਵੀ ਪੜ੍ਹੋ : ਪੰਜਾਬ ‘ਚ ਖੇਤੀ ਸੰਦਾਂ ‘ਤੇ ਲੇਜ਼ਰ ਨਾਲ ਲਿਖਿਆ ਜਾਏਗਾ ਨੰਬਰ, ਕਾਲਾਬਾਜ਼ਾਰੀ ਰੋਕਣ ਲਈ ਚੁੱਕਿਆ ਕਦਮ
2019 ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੁਦ ਗੁਰਪੁਰਬ ਵਾਲੇ ਦਿਨ 9 ਬੰਦੀ ਸਿੱਖਾਂ ਨੂੰ ਰਿਹਾਅ ਕਰਨ ਦਾ ਹੁਕਮ ਦਿੱਤਾ ਸੀ। ਦੋ ਬੰਦੀ ਸਿੱਖਾਂ ਦੀ ਫਾਂਸੀ ਦੀ ਸਜ਼ਾ ਵੀ ਘਟਾ ਦਿੱਤੀ ਗਈ ਸੀ ਪਰ ਉਸ ਤੋਂ ਬਾਅਦ ਬੰਦੀ ਸਿੱਖਾਂ ਨੂੰ ਰਿਹਾਅ ਨਹੀਂ ਕੀਤਾ ਗਿਆ। ਇੰਨਾ ਹੀ ਨਹੀਂ ਵਾਰ-ਵਾਰ ਚਿੱਠੀ ਲਿਖਣ ਦੇ ਬਾਵਜੂਦ ਪ੍ਰਧਾਨ ਮੰਤਰੀ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਮਾਂ ਨਹੀਂ ਦਿੱਤਾ ਜਾ ਰਿਹਾ।
ਵੀਡੀਓ ਲਈ ਕਲਿੱਕ ਕਰੋ -: