ਸੁਪਰੀਮ ਕੋਰਟ ਨੇ ਲਿਵ-ਇਨ ਰਿਲੇਸ਼ਨਸ਼ਿਪ ਵਿੱਚ ਰਹਿਣ ਵਾਲਿਆਂ ਲਈ ਰਜਿਸਟਰੇਸ਼ਨ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਖਾਰਿਜ ਕਰ ਦਿੱਤਾ ਹੈ। ਇੰਨਾ ਹੀ ਨਹੀਂ ਅਦਾਲਤ ਨੇ ਪਟੀਸ਼ਨਰ ਨੂੰ ਝਾੜ ਵੀ ਪਾਈ ਹੈ। CJI ਨੇ ਕਿਹਾ- ਇਹ ਸਭ ਕੀ ਹੈ, ਲੋਕ ਇੱਥੇ ਕੁਝ ਵੀ ਲੈ ਕੇ ਆਉਂਦੇ ਹਨ। ਅਸੀਂ ਅਜਿਹੇ ਮਾਮਲਿਆਂ ‘ਤੇ ਜੁਰਮਾਨਾ ਲਾਉਣਾ ਸ਼ੁਰੂ ਕਰਾਂਗੇ।
ਇਹ ਪਟੀਸ਼ਨ ਦਿੱਲੀ ਦੇ ਸ਼ਰਧਾ ਵਾਲਕਰ ਕਤਲਕਾਂਡ ਤੋਂ ਬਾਅਦ ਸੁਪਰੀਮ ਕੋਰਟ ‘ਚ ਦਾਇਰ ਕੀਤੀ ਗਈ ਸੀ। ਸੀਜੇਆਈ ਡੀਵਾਈ ਚੰਦਰਚੂੜ, ਜਸਟਿਸ ਪੀਐਸ ਨਰਸਿਮਹਾ ਅਤੇ ਜਸਟਿਸ ਜੇਬੀ ਪਾਰਦੀਵਾਲਾ ਦੀ ਬੈਂਚ ਨੇ ਇਸ ਮਾਮਲੇ ਦੀ ਸੁਣਵਾਈ ਕੀਤੀ।
ਲਿਵ-ਇਨ ਰਿਲੇਸ਼ਨਸ਼ਿਪ ‘ਚ ਸਾਥੀਆਂ ਦੇ ਕਤਲਾਂ ਦੇ ਵਧਦੇ ਮਾਮਲਿਆਂ ‘ਤੇ ਚਿੰਤਾ ਪ੍ਰਗਟ ਕਰਦੇ ਹੋਏ ਐਡਵੋਕੇਟ ਮਮਤਾ ਰਾਣੀ ਨੇ ਅਦਾਲਤ ‘ਚ ਇਹ ਪਟੀਸ਼ਨ ਦਾਇਰ ਕੀਤੀ ਸੀ। ਉਨ੍ਹਾਂ ਕਿਹਾ ਸੀ ਕਿ ਜਿਸ ਤਰ੍ਹਾਂ ਵਿਆਹ ਦੀ ਰਜਿਸਟ੍ਰੇਸ਼ਨ ਹੁੰਦੀ ਹੈ, ਉਸੇ ਤਰ੍ਹਾਂ ਲਿਵ-ਇਨ ਰਿਲੇਸ਼ਨਸ਼ਿਪ ‘ਚ ਵੀ ਕੀਤੀ ਜਾਣੀ ਚਾਹੀਦੀ ਹੈ।
ਪਟੀਸ਼ਨ ‘ਚ ਵਕੀਲ ਨੇ ਸ਼ਰਧਾ ਵਾਕਰ, ਨਿੱਕੀ ਯਾਦਵ ਦੀਆਂ ਉਦਾਹਰਣਾਂ ਦਿੱਤੀਆਂ ਹਨ। ਪਟੀਸ਼ਨਰ ਨੇ ਕਿਹਾ ਕਿ ਅਦਾਲਤ ਨੇ ਪਹਿਲਾਂ ਵੀ ਅਜਿਹੇ ਸਬੰਧਾਂ ਨੂੰ ਮੌਲਿਕ ਅਧਿਕਾਰਾਂ ਦੇ ਦਾਇਰੇ ‘ਚ ਮੰਨਿਆ ਸੀ। ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਲਿਵ-ਇਨ ਵਿੱਚ ਰਹਿਣ ਵਾਲਿਆਂ ਨੂੰ ਰਜਿਸਟਰਡ ਕਰੇ, ਤਾਂਜੋ ਉਨ੍ਹਾਂ ਦਾ ਰਿਕਾਰਡ ਪੁਲਿਸ ਕੋਲ ਮੌਜੂਦ ਰਹੇ।
ਇਹ ਵੀ ਪੜ੍ਹੋ : ‘ਰਾਮ ਰਹੀਮ ਵਿਗਾੜ ਸਕਦੈ ਲੋਕਾਂ ‘ਚ ਸਦਭਾਵਨਾ, ਅੱਗੋਂ ਪੈਰੋਲ ਨਾ ਦਿੱਤੀ ਜਾਵੇ’, ਹਾਈਕੋਰਟ ‘ਚ ਪਟੀਸ਼ਨ ਦਾਇਰ
CJI ਨੇ ਪਟੀਸ਼ਨਰ ਨੂੰ ਪੁੱਛਿਆ- ‘ਕਿਸ ਦੇ ਨਾਲ ਰਜਿਸਟ੍ਰੇਸ਼ਨ, ਕੇਂਦਰ ਸਰਕਾਰ ਨਾਲ, ਕੇਂਦਰ ਸਰਕਾਰ ਦਾ ਲਿਵ-ਇਨ ਰਿਲੇਸ਼ਨਸ਼ਿਪ ‘ਚ ਰਹਿਣ ਵਾਲੇ ਲੋਕਾਂ ਨਾਲ ਕੀ ਲੈਣਾ-ਦੇਣਾ ਹੈ। ਦੋ ਸਵਾਲ ਪੁੱਛਦਿਆਂ ਸੀਜੇਆਈ ਨੇ ਕਿਹਾ, ‘ਕੀ ਤੁਸੀਂ ਇਨ੍ਹਾਂ ਲੋਕਾਂ ਦੀ ਸੁਰੱਖਿਆ ਨੂੰ ਉਤਸ਼ਾਹਤ ਕਰਨ ਦੀ ਕੋਸ਼ਿਸ਼ ਕਰ ਰਹੇ ਹੋ ਜਾਂ ਲਿਵ-ਇਨ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੇ ਹੋ। ਅਸੀਂ ਇਸ ਮੂਰਖ ਪਟੀਸ਼ਨ ਨੂੰ ਖਾਰਿਜ ਕਰਦੇ ਹਾਂ।
ਵੀਡੀਓ ਲਈ ਕਲਿੱਕ ਕਰੋ -: