ਪੰਜਾਬ ਵਿਚ ਮੌਸਮ ਨੇ ਇਕ ਵਾਰ ਫਿਰ ਤੋਂ ਕਰਵਟ ਲੈ ਲਈ ਹੈ। ਕੱਲ੍ਹ ਪਏ ਮੀਂਹ ਨੇ ਤਪਦੀ ਗਰਮੀ ਤੋਂ ਰਾਹਤ ਦਿਵਾਈ ਹੈ ਤੇ ਤਾਪਮਾਨ ਵਿਚ ਕਾਫੀ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਵੱਲੋਂ ਜਾਰੀ ਕੀਤੇ ਗਏ ਨਵੇਂ ਅਪਡੇਟ ਮੁਤਾਬਕ ਪੰਜਾਬ ਸਣੇ ਕਈ ਸੂਬਿਆਂ ਵਿਚ 26 ਤੋਂ 29 ਮਈ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ ਤੇ ਇਸ ਦੇ ਨਾਲ ਹੀ 30ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ।
IMD ਮੁਤਾਬਕ ਮੌਸਮ ਵਿਚ ਇਹ ਬਦਲਾਅ ਪੱਛਮੀ ਗੜਬੜੀ ਦੇ ਚੱਲਦਿਆਂ ਦੇਖਿਆ ਜਾ ਰਿਹਾ ਹੈ। ਇਸ ਦਾ ਅਸਰ 29 ਮਈ ਤੱਕ ਜਾਰੀ ਰਹੇਗਾ। ਨਵੀਂ ਦਿੱਲੀ ਵਿਚ ਘੱਟੋ-ਘੱਟ ਤਾਪਮਾਨ 22 ਡਿਗਰੀ ਤੇ ਅਧਿਕਤਮ ਤਾਪਮਾਨ 34 ਡਿਗਰੀ ਦਰਜ ਕੀਤਾ ਜਾ ਸਕਦਾ ਹੈ। ਨਾਲ ਹੀ ਨਵੀਂ ਦਿੱਲੀ ਦੇ ਕਈ ਇਲਾਕਿਆਂ ਵਿਚ ਅੱਜ ਹਲਕਾ ਮੀਂਹ ਵੀ ਪੈ ਸਕਦਾ ਹੈ। ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿਚ ਨਿਊਨਤਮ ਤਾਪਮਾਨ 21 ਡਿਗਰੀ ਤੇ ਅਧਿਕਤਮ ਤਾਪਮਾਨ 35 ਡਿਗਰੀ ਦਰਜ ਕੀਤਾ ਜਾ ਸਕਦਾ ਹੈ। ਨਾਲ ਹੀ ਗਰਜ਼ ਨਾਲ ਮੀਂਹ ਪੈਣ ਦੀ ਵੀ ਸੰਭਾਵਨਾ ਹੈ ਤੇ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ।
ਇਹ ਵੀ ਪੜ੍ਹੋ : CM ਮਾਨ ਨੇ ਨੀਤੀ ਆਯੋਗ ਦੀ ਮੀਟਿੰਗ ਦੇ ਬਾਈਕਾਟ ਦਾ ਕੀਤਾ ਐਲਾਨ, ਕਿਹਾ-‘ਪੰਜਾਬ ਨੂੰ ਨੁਕਸਾਨ ਪਹੁੰਚਾ ਰਹੀ ਕੇਂਦਰ’
ਇਸੇ ਤਰ੍ਹਾਂ ਪੱਛਮੀ ਬੰਗਾਲ, ਸਿੱਕਮ, ਅਸਾਮ, ਮੇਘਾਲਿਆ, ਮਿਜ਼ੋਰਮ, ਤ੍ਰਿਪੁਰਾ ਵਿੱਚ ਕਈ ਥਾਵਾਂ ‘ਤੇ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਜਦਕਿ ਉੱਤਰਾਖੰਡ, ਰਾਜਸਥਾਨ ਅਤੇ ਉੜੀਸਾ ਵਿੱਚ ਵੱਖ-ਵੱਖ ਥਾਵਾਂ ‘ਤੇ ਬਿਜਲੀ, ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਪੰਜਾਬ, ਹਰਿਆਣਾ, ਜੰਮੂ, ਕਸ਼ਮੀਰ ਅਤੇ ਲੱਦਾਖ, ਬਿਹਾਰ, ਝਾਰਖੰਡ, ਨਾਗਾਲੈਂਡ, ਮਣੀਪੁਰ ਵਿਚ ਭਾਰੀ ਮੀਂਹ ਦੀ ਸੰਭਾਵਨਾ ਹੈ।
ਵੀਡੀਓ ਲਈ ਕਲਿੱਕ ਕਰੋ -: