ਪੰਜਾਬ ਦੇ ਊਰਜਾ ਮੰਤਰੀ ਹਰਭਜਨ ਸਿੰਘ ETO ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ (PSPCL) ਦੇ ਮੁਲਾਜ਼ਮਾਂ ਨੂੰ ਰਾਹਤ ਦਿੱਤੀ ਹੈ। ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ’ਤੇ ਕਾਰਵਾਈ ਕਰਦਿਆਂ ਉਨ੍ਹਾਂ ਵਿਭਾਗੀ ਉੱਚ ਅਧਿਕਾਰੀਆਂ ਨੂੰ ਮੁਲਾਜ਼ਮਾਂ ਦੀਆਂ ਤਨਖਾਹਾਂ ’ਚੋਂ ਕਟੌਤੀ ਰੋਕਣ ਦੇ ਹੁਕਮ ਜਾਰੀ ਕੀਤੇ ਹਨ। ETO ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਜਲਦੀ ਨਿਪਟਾਰੇ ਲਈ ਵਚਨਬੱਧ ਹੈ।
ਊਰਜਾ ਮੰਤਰੀ ਹਰਭਜਨ ਸਿੰਘ ਨੇ CRA 293/19, 294/19, 295/19 ਅਤੇ 296/19 ਦੇ ਤਹਿਤ 17 ਜੁਲਾਈ, 2020 ਤੋਂ ਬਾਅਦ ਭਰਤੀ/ਨਿਯੁਕਤ ਕਰਮਚਾਰੀਆਂ ਦੀਆਂ ਤਨਖਾਹਾਂ ਦਾ ਮੁੱਦਾ ਧਿਆਨ ਵਿੱਚ ਲਿਆਂਦਾ ਗਿਆ। ਇਸ ਤੋਂ ਬਾਅਦ ਉਨ੍ਹਾਂ ਵਿਭਾਗ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਮੁਲਾਜ਼ਮਾਂ ਦੀਆਂ ਤਨਖਾਹਾਂ ਦੀ ਵਸੂਲੀ ਨਾ ਕੀਤੀ ਜਾਵੇ। PSPCL ਨੇ ETO ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਸੀ.ਆਰ.ਏ. 293/19, 294/19, 295/19 ਅਤੇ 296/19 ਤਹਿਤ 17 ਜੁਲਾਈ, 2020 ਤੋਂ ਬਾਅਦ ਭਰਤੀ/ਨਿਯੁਕਤ ਕਰਮਚਾਰੀਆਂ ਦੀਆਂ ਤਨਖ਼ਾਹਾਂ ਜਾਰੀ ਕਰਨ ਸਬੰਧੀ ਹੁਕਮ ਜਾਰੀ ਕੀਤੇ ਹਨ।
ਇਹ ਵੀ ਪੜ੍ਹੋ : ਪੰਜਾਬ ਦਾ ਫ਼ੌਜੀ ਜਵਾਨ ਅਸਾਮ ‘ਚ ਸ਼ਹੀਦ, ਅੱਜ ਜੱਦੀ ਪਿੰਡ ‘ਚ ਕੀਤਾ ਜਾਵੇਗਾ ਸਸਕਾਰ
ਮਿਲੀ ਜਾਣਕਾਰੀ ਅਨੁਸਾਰ 17 ਜੁਲਾਈ, 2020 ਤੋਂ ਬਾਅਦ ਭਰਤੀ/ਨਿਯੁਕਤ ਕਰਮਚਾਰੀਆਂ ਦੀ ਤਨਖ਼ਾਹ ਤੋਂ ਵਸੂਲੀ ਨੂੰ ਉਦੋਂ ਤੱਕ ਰੋਕਣ ਦੇ ਨਿਰਦੇਸ਼ ਦਿੱਤੇ ਗਏ ਹਨ, ਜਦੋਂ ਤੱਕ ਪੰਜਾਬ ਸਰਕਾਰ ਵੱਲੋਂ ਉਕਤ CRA ਤਹਿਤ ਲੋੜੀਂਦੀਆਂ ਹਦਾਇਤਾਂ ਨਹੀਂ ਮਿਲ ਜਾਂਦੀਆਂ। ਉਹ ਪਹਿਲਾਂ 7ਵੇਂ ਤਨਖ਼ਾਹ ਕਮਿਸ਼ਨ ਅਨੁਸਾਰ ਘੱਟੋ-ਘੱਟ ਉਜਰਤਾਂ ਕੱਢ ਰਹੇ ਸਨ। ਪਰ ਮੈਮੋਰੰਡਮ ਨੰਬਰ 14475/15175 ਮਿਤੀ 24 ਮਈ, 2022 ਦੁਆਰਾ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ, ਉਹ ਘੱਟੋ ਘੱਟ ਪੇ-ਬੈਂਡ/ਡੀਸੀ ਰੇਟ ਪ੍ਰਾਪਤ ਕਰ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -: