ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ ਪ੍ਰਕਾਸ਼ ਦਿਹਾੜਾ ਪੂਰੇ ਦੇਸ਼ ਵਿੱਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਸਾਲ 400 ਵਰ੍ਹੇ ਪੂਰੇ ਹੋਣ ‘ਤੇ ਕੇਂਦਰ ਸਰਕਾਰ ਵੱਲੋਂ ਵੀ ਨੌਵੇਂ ਪਾਤਸ਼ਾਹ ਦਾ ਪ੍ਰਕਾਸ਼ ਦਿਹਾੜਾ ਵੱਡੇ ਪੱਧਰ ‘ਤੇ ਮਨਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਨੂੰ ਲੈ ਕੇ ਲਾਲ ਕਿਲ੍ਹੇ ‘ਤੇ ਸਮਾਰੋਹ ਆਯੋਜਿਤ ਕੀਤੇ ਗਾਣਗੇ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਯਾਦਗਾਰੀ ਇੱਕ ਸਿੱਕਾ ਤੇ ਮੋਹਰ ਵੀ ਜਾਰੀ ਕੀਤਾ ਜਾਵੇਗਾ।
ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ ਪ੍ਰਕਾਸ਼ ਪੁਰਬ 21 ਅਪ੍ਰੈਲ ਨੂੰ ਆ ਰਿਹਾ ਹੈ। ਕੇਂਦਰ ਵੱਲੋਂ ਸਰਕਾਰ ਇਸ ਨੂੰ ਲੈ ਕੇ ਲਾਲ ਕਿਲ੍ਹੇ ‘ਤੇ 20 ਤੇ 21 ਅਪ੍ਰੈਲ ਨੂੰ ਲਾਲ ਕਿਲ੍ਹੇ ‘ਤੇ ਦੋ ਦਿਨਾ ਸਮਾਰੋਹ ਆਯੋਜਿਤ ਕੀਤੇ ਜਾਣਗੇ।
20 ਅਪ੍ਰੈਲ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਪਹਿਲੇ ਦਿਨ ਇਸ ਪ੍ਰੋਗਰਾਮ ਦਾ ਉਦਘਾਟਨ ਕਰਨਗੇ। ਸਮਾਰੋਹ ਵਿੱਚ ਲਾਈਟ ਐਂਡ ਸਾਊਂਡ ਸ਼ੋਅ ਤੋਂ ਇਲਾਵਾ ਬੱਚਿਆਂ ਵੱਲੋਂ ਆਯੋਜਿਤ ਕੀਤਾ ਜਾਣਾ ਵਾਲਾ ਸ਼ਬਦ ਕੀਰਤਨ ਵੀ ਹੋਵੇਗਾ।
ਵੀਡੀਓ ਲਈ ਕਲਿੱਕ ਕਰੋ -:
“ਐਂਟੀ ਕਰੱਪਸ਼ਨ ਨੰਬਰ ‘ਤੇ ਪਹਿਲੀ ਸ਼ਿਕਾਇਤ, ਹੁਣ ਆਊ ਨਾਇਬ ਤਹਿਸੀਲਦਾਰ ਦੀ ਸ਼ਾਮਤ, ਦੇਖੋ ਕਿਵੇਂ ਲਈ ਰਿਸ਼ਵਤ”
21 ਅਪ੍ਰੈਲ ਨੂੰ ਮੁੱਖ ਮੰਤਰੀ ਨਰਿੰਦਰ ਮੋਦੀ ਸਮਾਰੋਹ ਦਾ ਉਦਘਾਟਨ ਕਰਨਗੇ ਤੇ ਇਸ ਮੌਕੇ ਯਾਦਗਾਰੀ ਸਿੱਕਾ ਤੇ ਮੋਹਰ ਵੀ ਜਾਰੀ ਕਰਨਗੇ। ਇਸ ਦਿਨ ਲਗਭਗ 400 ਰਾਗੀਆਂ ਵੱਲੋਂ ਸ਼ਬਦ-ਕੀਰਤਨ ਕਰਕੇ ਗੁਰੂ ਕੀ ਬਾਣੀ ਦਾ ਗੁਣਗਾਣ ਕੀਤਾ ਜਾਵੇਗਾ। ਪੀ.ਐੱਮ. ਮੋਦੀ ਇਸ ਮੌਕੇ ਆਈਆਂ ਸੰਗਤਾਂ ਨੂੰ ਸੰਬੋਧਨ ਕਰਨਗੇ।