ਮੁੱਖ ਮੰਤਰੀ ਭਗਵੰਤ ਮਾਨ ਨੇ ਗੰਨਾ ਕਿਸਾਨਾਂ ਨੂੰ ਇੱਕ ਹੋਰ ਸੌਗ਼ਾਤ ਦਿੰਦੇ ਹੋਏ ਬਕਾਇਆ ਦੇ ਸਰਕਾਰੀ ਮਿੱਲਾਂ ਵੱਲ ਖੜ੍ਹੇ ਬਕਾਏ ਵਿੱਚੋਂ 100 ਕਰੋੜ ਰੁਪਏ ਹੋਰ ਜਾਰੀ ਕੀਤੇ ਹਨ।
ਪਿਛਲੀ ਦਿਨੀਂ ਕਿਸਾਨਾਂ ਨਾਲ ਮੀਟਿੰਗ ‘ਚ ਇਹ ਫੈਸਲਾ ਲਿਆ ਸੀ ਕਿ ਸਰਕਾਰ ਵੱਲੋਂ 15 ਅਗਸਤ ਤੱਕ 100 ਕਰੋੜ ਹੋਰ ਜਾਰੀ ਕੀਤੇ ਜਾਣਗੇ। ਆਪਣਾ ਵਾਅਦਾ ਨਿਭਾਉਂਦੇ ਹੋਏ ਸਰਕਾਰ ਵੱਲੋਂ ਅੱਜ ਹੀ ਕਿਸਾਨਾਂ ਦੇ ਖਾਤੇ ਵਿੱਚ ਟਰਾਂਸਫ਼ਰ ਕਰ ਦਿੱਤੀ ਗਈ ਹੈ। ਸਰਕਾਰ ਵੱਲੋਂ ਰਹਿੰਦੇ 92.59 ਕਰੋੜ ਰੁਪਏ 7 ਸਤੰਬਰ ਨੂੰ ਜਾਰੀ ਕੀਤੇ ਜਾਣਗੇ।
ਦੱਸ ਦੇਈਏ ਕਿ ਫਗਵਾੜਾ ਸ਼ੂਗਰ ਮਿੱਲ ਵੱਲੋਂ ਗੰਨੇ ਦੇ ਬਕਾਏ ਨਾ ਮਿਲਣ ਦੇ ਵਿਰੋਧ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ’ਤੇ ਸਥਿਤ ਸ਼ੂਗਰ ਮਿੱਲ ਚੌਕ ਵਿੱਚ ਅਣਮਿੱਥੇ ਸਮੇਂ ਲਈ ਧਰਨਾ ਦਿੱਤਾ ਜਾ ਰਿਹਾ ਸੀ।
ਇਸ ਤੋਂ ਪਹਿਲਾਂ ਅੱਜ ਫਗਵਾੜਾ ਤੋਂ ਨਕੋਦਰ ਅਤੇ ਫਗਵਾੜਾ ਤੋਂ ਹੁਸ਼ਿਆਰਪੁਰ ਜਾਣ ਵਾਲੀ ਸੜਕ ਸਮੇਤ ਲੁਧਿਆਣਾ-ਜਲੰਧਰ ਅਤੇ ਜਲੰਧਰ-ਲੁਧਿਆਣਾ ਨੈਸ਼ਨਲ ਹਾਈਵੇ ਵੀ ਪੂਰੀ ਤਰ੍ਹਾਂ ਜਾਮ ਰਿਹਾ। ਇਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਹ ਵੀ ਪੜ੍ਹੋ : ਲੁਧਿਆਣਾ : 2 ਲਾਵਾਰਿਸ ਗੱਡੀਆਂ ਮਿਲਣ ਨਾਲ ਪੁਲਿਸ ਨੂੰ ਪਈਆਂ ਭਾਜੜਾਂ, ਸੱਦੇ ਗਏ ਬੰਬ ਨਿਰੋਧਕ ਦਸਤੇ
ਭਾਰਤੀ ਕਿਸਾਨ ਯੂਨੀਅਨ (ਦੋਆਬਾ) ਵੱਲੋਂ ਮੰਗਲਵਾਰ ਤੋਂ ਲਗਾਤਾਰ ਸ਼ੂਗਰ ਮਿੱਲ ਚੌਕ ਵਿੱਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨਾਂ ਨੇ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ ਹੈ। ਹਾਲਾਂਕਿ ਰੱਖੜੀ ਬੰਧਨ ਮੌਕੇ ਕਿਸਾਨਾਂ ਨੇ ਹਾਈਵੇਅ ਦੇ ਦੋਵੇਂ ਪਾਸੇ ਜਾਮ ਲਗਾ ਦਿੱਤਾ ਸੀ। ਫਿਰ ਸ਼ੁੱਕਰਵਾਰ ਸਵੇਰ ਤੋਂ ਹੀ ਕਿਸਾਨਾਂ ਨੇ ਨੈਸ਼ਨਲ ਹਾਈਵੇ ਸਮੇਤ ਹੁਸ਼ਿਆਰਪੁਰ ਅਤੇ ਨਕੋਦਰ ਨੂੰ ਜਾਣ ਵਾਲੇ ਰਸਤੇ ਵੀ ਬੰਦ ਕਰ ਦਿੱਤੇ।
ਵੀਡੀਓ ਲਈ ਕਲਿੱਕ ਕਰੋ -: