Return of NHM : ਪੂਰੇ ਦੇਸ਼ ‘ਚ ਕੋਰੋਨਾ ਮਹਾਮਾਰੀ ਕਾਰਨ ਮੁਸ਼ਕਿਲ ਦਾ ਸਮਾਂ ਚੱਲ ਰਿਹਾ ਹੈ ਪਰ ਇਸ ਸਮੇਂ ਦੌਰਾਨ ਨੈਸ਼ਨਲ ਹੈਲਥ ਮਿਸ਼ਨ (ਐਨਆਰਐਚਐਮ) ਦੇ ਮੁਲਾਜ਼ਮਾਂ ਵੱਲੋਂ ਹੜਤਾਲ ਕੀਤੀ ਜਾ ਰਹੀ ਸੀ ਜਿਸ ਕਾਰਨ ਸੋਮਵਾਰ ਨੂੰ ਕੋਰੋਨਾ ਮਹਾਂਮਾਰੀ ਦੇ ਦੌਰਾਨ ਹੜਤਾਲ ‘ਤੇ ਗਏ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੱਦ ਕਰ ਦਿੱਤਾ ਗਿਆ ਸੀ।
ਪਰ ਅੱਜ ਐਨਐਚਐਮ ਦੇ ਡਾਇਰੈਕਟਰ ਨੇ ਇਕ ਨਵਾਂ ਆਦੇਸ਼ ਜਾਰੀ ਕਰਦਿਆਂ ਕਿਹਾ ਕਿ 1400 ਕਰਮਚਾਰੀਆਂ ਨੂੰ ਵਾਪਸ ਨੌਕਰੀ ‘ਤੇ ਰੱਖਣ ਦੀ ਗੱਲ ਕਹੀ। ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਇਸ ਦੀ ਪੁਸ਼ਟੀ ਕੀਤੀ ਹੈ। ਹਾਲਾਂਕਿ, ਇਨ੍ਹਾਂ ਕਰਮਚਾਰੀਆਂ ਨੂੰ ਡਿਊਟੀ ਤੋਂ ਪਹਿਲਾਂ ਸਵੈ-ਘੋਸ਼ਣਾ ਪੱਤਰ ਦੇਣਾ ਪਏਗਾ। ਸਾਰਿਆਂ ਨੂੰ 12 ਮਈ ਦੀ ਸਵੇਰ ਨੂੰ ਆਪਣੀ ਤਾਇਨਾਤੀ ਵਾਲੀ ਥਾਂ ਤੇ ਪਹੁੰਚਣਾ ਹੈ। ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਐਨਐਚਐਮ ਕਰਮਚਾਰੀ ਕਈ ਦਿਨਾਂ ਤੋਂ ਹੜਤਾਲ ’ਤੇ ਸਨ। ਨੈਸ਼ਨਲ ਹੈਲਥ ਮਿਸ਼ਨ ਦੇ ਡਾਇਰੈਕਟਰ ਦੁਆਰਾ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ 4 ਮਈ ਤੋਂ ਹੜਤਾਲ ‘ਤੇ ਬੈਠੇ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਖਤਮ ਕਰਨ ਲਈ ਨੋਟਿਸ ਦਿੱਤਾ ਗਿਆ ਸੀ। 8 ਮਈ ਨੂੰ ਫਿਰ ਚੇਤਾਵਨੀ ਪੱਤਰ ਜਾਰੀ ਕੀਤਾ ਗਿਆ। ਤੀਜਾ ਪੱਤਰ 10 ਮਈ ਨੂੰ ਜਾਰੀ ਕੀਤਾ ਗਿਆ ਸੀ, ਜਿਸ ਵਿੱਚ ਇੱਕ ਵਾਰ ਫਿਰ ਮੁਲਾਜ਼ਮਾਂ ਨੂੰ ਸੋਮਵਾਰ ਤੋਂ ਡਿਊਟੀ ‘ਤੇ ਵਾਪਸ ਆਉਣ ਦੀ ਅਪੀਲ ਕੀਤੀ ਗਈ। ਜ਼ਿਲ੍ਹਿਆਂ ਤੋਂ ਸੋਮਵਾਰ ਸ਼ਾਮ ਦੀਆਂ ਰਿਪੋਰਟਾਂ ਅਨੁਸਾਰ ਹੜਤਾਲ ਕਰ ਰਹੇ ਕਰਮਚਾਰੀ ਵਾਪਸ ਨਹੀਂ ਆਏ ਸਨ। ਇਸ ਤੋਂ ਬਾਅਦ ਕਰਮਚਾਰੀਆਂ ਦੀਆਂ ਸੇਵਾਵਾਂ ਰੱਦ ਕਰਨ ਦਾ ਆਦੇਸ਼ ਜਾਰੀ ਕੀਤਾ ਗਿਆ।
ਸਿਵਲ ਸਰਜਨਾਂ ਨੂੰ ਖਾਲੀ ਅਸਾਮੀਆਂ ਨੂੰ 15 ਦਿਨਾਂ ਲਈ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਸਟਾਫ ਨਰਸਾਂ, ਲੈਬ ਟੈਕਨੀਸ਼ੀਅਨ ਅਤੇ ਫਾਰਮਾਸਿਸਟਾਂ ਲਈ ਪ੍ਰਤੀ ਦਿਨ 1000 ਰੁਪਏ ਮਾਣ ਭੱਤਾ ਨਿਰਧਾਰਤ ਕੀਤਾ ਗਿਆ ਹੈ। ਤਿੰਨ ਦਿਨ ਕੰਮ ਕਰਨ ਤੋਂ ਬਾਅਦ ਹੀ ਮਾਣ ਭੱਤਾ ਦੇਣ ਦਾ ਵੀ ਫੈਸਲਾ ਲਿਆ ਗਿਆ ਹੈ। ਇਨ੍ਹਾਂ ਕਰਮਚਾਰੀਆਂ ਦੇ ਮਾਣ ਭੱਤੇ ਦੀ ਅਦਾਇਗੀ ਜ਼ਿਲ੍ਹਾ ਆਫ਼ਤ ਰਾਹਤ ਫੰਡ ਵਿੱਚੋਂ ਕੀਤੀ ਜਾਵੇਗੀ।