ਚੀਨ ਦੇ ਜਿਆਂਗਸ਼ੀ ਸੂਬੇ ਦੇ ਨਾਨਚਾਂਗ ਕਾਊਂਟੀ ਵਿਚ ਅੱਜ ਦਿਲ ਦਹਿਲਾ ਦੇਣ ਵਾਲਾ ਹਾਦਸਾ ਵਾਪਰ ਗਿਆ। ਇਸ ਸੜਕ ਹਾਦਸੇ ਵਿਚ 17 ਲੋਕਾਂ ਦੀ ਮੌਤ ਹੋ ਗਈ ਜਦੋਂ ਕਿ 22 ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ। ਸਥਾਨਕ ਅਧਿਕਾਰੀਆਂ ਮੁਤਾਬਕ ਹਾਦਸੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਜਾੰਚ ਦੇ ਹੁਕਮ ਦਿਤੇ ਗਏ ਹਨ।
ਪੁਲਿਸ ਘਟਨਾ ਵਾਲੀ ਥਾਂ ਦੇ ਆਸ-ਪਾਸ ਸੀਸੀਟੀਵੀ ਫੁਟੇਜ ਵੀ ਖੰਗਾਲ ਰਹੀ ਹੈ। ਇਸ ਦੇ ਨਾਲ ਹੀ ਅਧਿਕਾਰੀਆਂ ਨੇ ਨਾਨਚਾਂਗ ਕਾਊਂਟੀ ਟ੍ਰੈਫਿਕ ਪੁਲਿਸ ਨੂੰ ਹੁਕਮ ਦਿੱਤੇ ਹਨ ਕਿ ਡਰਾਈਵਰਾਂ ਤੋਂ ਅਲਰਟ ਰਹਿਣ ਤੇ ਗੱਡੀਆਂ ਹੌਲੀ ਚਲਾਉਣ ਲਈ ਕਿਹਾ ਕਿਉਂਕਿ ਇਸ ਇਲਾਕੇ ਵਿਚ ਸੰਘਣੀ ਧੁੰਦ ਹੈ।
ਹਾਦਸੇ ਦੇ ਮੌਕੇ ਚੀਕ-ਚਿਹਾੜਾ ਮਚ ਗਿਆ। ਹਾਦਸੇ ਦੇ ਬਾਅਦ ਟ੍ਰੈਫਿਕ ਵੀ ਕਾਫੀ ਪ੍ਰਭਾਵਿਤ ਹੋਇਆ। ਹਾਦਸੇ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਟ੍ਰੈਫਿਕ ਪੁਲਿਸ ਮੁਲਾਜ਼ਮਾਂ ਨੇ ਸਥਾਕ ਲੋਕਾਂ ਦੀ ਸਹਾਇਤਾ ਨਾਲ ਜ਼ਖਮੀਆਂ ਨੂੰ ਹਸਪਤਾਲ ਭਰਤੀ ਕਰਾਇਆ ਜਦੋਂ ਕਿ ਹਾਦਸੇ ਵਿਚ ਜਾਨ ਗੁਆਉਣ ਵਾਲੇ ਲੋਕਾਂ ਦੇ ਪਰਿਵਾਰ ਵਾਲਿਆਂ ਨੂੰ ਸੂਚਿਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਸਰਹੱਦੀ ਕਿਸਾਨਾਂ ਨੂੰ ਮਿਲੇਗੀ ਰਾਹਤ, ਕੰਡਿਆਲੀ ਤਾਰ 200 ਮੀਟਰ ਅੱਗੇ ਖਿਸਕਾਉਣ ਦਾ ਟ੍ਰਾਇਲ ਸ਼ੁਰੂ
ਹਾਦਸੇ ਦੇ ਬਾਅਦ ਅਧਿਕਾਰੀਆਂ ਨੇ ਕਿਹਾ ਕਿ ਇਥੇ ਵਿਜ਼ੀਬਿਲਟੀ ਕਾਫੀ ਘੱਟ ਹੈ ਜੋ ਕਿ ਵਾਹਨ ਚਾਲਕਾਂ ਲਈ ਬੇਹੱਦ ਖਤਰਨਾਕ ਹੈ। ਉਨ੍ਹਾਂ ਨੂੰ ਅਲਰਟ ਰਹਿਣਾ ਹੋਵੇਗਾ। ਅਜਿਹਾ ਮੌਸਮ ਹਾਦਸੇ ਦੀ ਵਜ੍ਹਾ ਬਣ ਸਕਦਾ ਹੈ। ਟ੍ਰੈਫਿਕ ਪੁਲਿਸ ਦੇ ਅਧਿਕਾਰੀਆਂ ਨੇ ਕਿਹਾ ਕਿ ਫਾਗ ਲਾਈਟਸ ਦਾ ਇਸਤੇਮਾਲ ਕਰੋ। ਹੌਲੀ ਚੱਲੋ, ਸਾਵਧਾਨੀ ਨਾਲ ਗੱਡੀ ਚਲਾਓ, ਸਾਹਮਣੇ ਵਾਲੀ ਕਾਰ ਤੋਂ ਸੁਰੱਖਿਅਤ ਦੂਰੀ ਬਣਾ ਕੇ ਰੱਖੋ, ਪੈਦਲ ਚੱਲਣ ਵਾਲਿਆਂ ਤੋਂ ਬਚੋ, ਓਵਰਟੇਕ ਨਾ ਕਰੋ।
ਵੀਡੀਓ ਲਈ ਕਲਿੱਕ ਕਰੋ -: