ਪੰਜਾਬ ਵਿੱਚ PRTC ਅਤੇ PUNBUS ਕੰਟਰੈਕਟ ਵਰਕਰਜ਼ ਯੂਨੀਅਨ ਨੇ ਅੱਜ ਤੋਂ ਹੋਣ ਵਾਲੀ ਆਪਣੀ ਹੜਤਾਲ ਵਾਪਸ ਲੈ ਲਈ ਹੈ। ਇਸ ਨਾਲ ਬੱਸਾਂ ਵਿੱਚ ਸਫਰ ਕਰਨ ਵਾਲੇ ਲੱਖਾਂ ਲੋਕਾਂ ਨੂੰ ਰਾਹਤ ਮਿਲੀ ਹੈ। ਯੂਨੀਅਨ ਦੇ ਇਸ ਫੈਸਲੇ ਤੋਂ ਬਾਅਦ ਅੱਜ ਪੰਜਾਬ ਵਿੱਚ ਸਰਕਾਰੀ ਬੱਸਾਂ ਆਮ ਵਾਂਗ ਚੱਲਣਗੀਆਂ। ਦਰਅਸਲ, ਯੂਨੀਅਨ ਦੀ ਮੁੱਖ ਮੰਗ ਨੂੰ ਪੰਜਾਬ ਸਰਕਾਰ ਨੇ ਦੇਰ ਰਾਤ ਪ੍ਰਵਾਨ ਕਰ ਲਿਆ ਅਤੇ ਸਬੰਧਤ ਪੱਤਰ ਜਾਰੀ ਕਰ ਦਿੱਤਾ ਗਿਆ।
ਅੰਮ੍ਰਿਤਸਰ ਕੰਟਰੈਕਟ ਯੂਨੀਅਨ ਦੇ ਪ੍ਰਧਾਨ ਜੋਧ ਸਿੰਘ ਨੇ ਦੱਸਿਆ ਕਿ ਬੀਤੀ ਦੇਰ ਰਾਤ ਯੂਨੀਅਨ ਦੀ ਮੁੱਖ ਮੰਗ ਤਨਖਾਹ ਵਿੱਚ 5 ਫੀਸਦੀ ਵਾਧਾ ਪ੍ਰਵਾਨ ਕਰ ਲਿਆ ਗਿਆ ਅਤੇ ਮੰਗ ਪੱਤਰ ਵੀ ਦਿੱਤਾ ਗਿਆ। ਜਿਸ ਤੋਂ ਬਾਅਦ ਯੂਨੀਅਨ ਨੇ ਰੋਡ ਜਾਮ ਕਰਨ ਦਾ ਫੈਸਲਾ ਵਾਪਸ ਲੈ ਲਿਆ। ਦੱਸ ਦੇਈਏ ਕਿ ਤਨਖਾਹਾਂ ਵਿੱਚ ਵਾਧੇ ਅਤੇ ਹੋਰ ਕਈ ਮੰਗਾਂ ਨੂੰ ਲੈ ਕੇ ਪੰਜਾਬ ਵਿੱਚ ਵੀਰਵਾਰ 9 ਨਵੰਬਰ ਚੱਕਾ ਜਾਮ ਕਰਨ ਦੀ ਤਿਆਰੀ ਵਿੱਢੀ ਹੋਈ ਸੀ।
ਇਹ ਵੀ ਪੜ੍ਹੋ : ਪਠਾਨਕੋਟ ‘ਚ ਚੜ੍ਹਦੀ ਸਵੇਰ ਵਾਪਰਿਆ ਹਾ.ਦਸਾ, ਬੱਚਿਆਂ ਨਾਲ ਭਰੀ ਸਕੂਲ ਬੱਸ ਪਲਟੀ, ਚੀਕਾਂ ਸੁਣ ਮੌਕੇ ‘ਤੇ ਪਹੁੰਚੇ ਲੋਕ
ਅਜਿਹੇ ‘ਚ ਤਿਉਹਾਰਾਂ ਦੌਰਾਨ ਪਨਬੱਸਾਂ, ਰੋਡਵੇਜ਼ ਜਾਂ ਪੈਪਸੂ ਬੱਸਾਂ ‘ਚ ਸਫਰ ਕਰਨ ਵਾਲੇ ਯਾਤਰੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਸੀ। ਯੂਨੀਅਨ ਨੇ ਚਿਤਾਵਨੀ ਦਿੱਤੀ ਸੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਇਸ ਤੋਂ ਪਹਿਲਾਂ ਰੋਡਵੇਜ਼ ਮੁਲਾਜ਼ਮਾਂ ਨੇ 14 ਅਗਸਤ ਤੋਂ 16 ਅਗਸਤ ਤੱਕ ਤਿੰਨ ਦਿਨਾਂ ਹੜਤਾਲ ਦਾ ਐਲਾਨ ਕੀਤਾ ਸੀ। ਇਸ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੈਨਲ ਮੀਟਿੰਗ ਦਾ ਭਰੋਸਾ ਮਿਲਣ ਮਗਰੋਂ ਹੜਤਾਲ ਖ਼ਤਮ ਕਰ ਦਿੱਤੀ ਗਈ।
ਵੀਡੀਓ ਲਈ ਕਲਿੱਕ ਕਰੋ : –