ਜਲੰਧਰ ‘ਚ ਲਾਡੋਵਾਲ ਟੋਲ ਪਲਾਜ਼ਾ ਦੇ ਮੈਨੇਜਰ ਤੋਂ 23 ਲੱਖ ਰੁਪਏ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਗੱਡੀਆਂ ਵਿੱਚ ਆਏ 5 ਹਥਿਆਰਬੰਦ ਲੁਟੇਰਿਆਂ ਵੱਲੋਂ ਇਸ ਲੁੱਟ ਦੀ ਵਾਰਦਾਤ ਨੂੰ ਉਸ ਸਮੇ ਅੰਜਾਮ ਦਿੱਤਾ ਗਿਆ ਜਦੋਂ ਲਾਡੋਵਾਲ ਟੋਲ ਪਲਾਜ਼ਾ ਦਾ ਮੈਨੇਜਰ ਆਪਣੀ ਬੋਲੈਰੋ ਗੱਡੀ ਵਿੱਚ ਫਿਲੌਰ ਬੈਂਕ ਵਿੱਚ ਨਕਦੀ ਜਮ੍ਹਾਂ ਕਰਵਾਉਣ ਲਈ ਆ ਰਿਹਾ ਸੀ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ਤੇ ਪਹੁੰਚ ਗਈ ਹੈ।
ਜਾਣਕਰੀ ਅਨਸੂਰ ਮੈਨੇਜਰ ਆਪਣੀ ਬੋਲੈਰੋ ਗੱਡੀ ਵਿੱਚ ਬੈਂਕ ਵਿੱਚ ਨਕਦੀ ਜਮ੍ਹਾਂ ਕਰਵਾਉਣ ਜਾ ਰਿਹਾ ਸੀ। ਇਸ ਦੌਰਾਨ ਦੋ ਗੱਡੀਆਂ ਵਿੱਚ ਆਏ ਲੁਟੇਰਿਆਂ ਨੇ ਉਸ ਨੂੰ ਘੇਰ ਲਿਆ। ਇਨ੍ਹਾਂ ‘ਚੋਂ ਇਕ ਗੱਡੀ ਮੈਨੇਜਰ ਦੀ ਗੱਡੀ ਦੇ ਅੱਗੇ, ਜਦਕਿ ਦੂਜੀ ਪਿੱਛੇ ਲੱਗ ਗਈ। ਮੈਨੇਜਰ ਦੇ ਡਰਾਈਵਰ ਨੇ ਗੱਡੀ ਨੂੰ ਅੰਦਰੋਂ ਲਾਕ ਕੀਤਾ ਹੋਇਆ ਸੀ ਪਰ ਲੁਟੇਰਿਆਂ ਨੇ ਗੱਡੀ ਦੇ ਤਾਲੇ ਤੋੜ ਕੇ ਅੰਦਰ ਪਏ 23.30 ਲੱਖ ਰੁਪਏ ਕੱਢ ਲਏ ਅਤੇ ਫ਼ਰਾਰ ਹੋ ਗਏ।
ਇਹ ਵੀ ਪੜ੍ਹੋ : ਕਰਤਾਰਪੁਰ ਕੋਰੀਡੋਰ ਦੀ ਟੈਮਪ੍ਰੇਰੀ ਸੜਕ ਦੀ ਮੁਰੰਮਤ ਸ਼ੁਰੂ, ਮੁੜ ਸ਼ੁਰੂ ਹੋ ਸਕਦੀ ਹੈ ਯਾਤਰਾ
ਸੂਚਨਾ ਮਿਲਦੇ ਹੀ ਪੁਲਿਸ ਨੇ ਪੂਰੇ ਸਬ-ਡਵੀਜ਼ਨ ‘ਚ ਹਾਈ ਅਲਰਟ ਲਗਾ ਦਿੱਤਾ ਹੈ। ਪੁਲਿਸ ਅਧਿਕਾਰੀਆਂ ਵੱਲੋਂ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ, ਵਾਹਨਾਂ ਦੀ ਤਲਾਸ਼ੀ ਲਈ ਜਾ ਰਹੀ ਹੈ। ਇਸ ਦੇ ਨਾਲ ਹੀ ਪੁਲਿਸ ਦੋਵਾਂ ਗੱਡੀਆਂ ਦੇ ਨੰਬਰ ਟਰੇਸ ਕਰ ਰਹੀ ਹੈ। ਲਾਡੋਵਾਲ ਟੋਲ ਪਲਾਜ਼ਾ ਲੁਧਿਆਣਾ ਕਮਿਸ਼ਨਰੇਟ ਅਧੀਨ ਹੈ ਪਰ ਬੈਂਕ ਖਾਤਾ ਜਲੰਧਰ ਦੇ ਫਿਲੌਰ ਵਿਖੇ ਹੈ।
ਵੀਡੀਓ ਲਈ ਕਲਿੱਕ ਕਰੋ -: