ਅੰਮ੍ਰਿਤਸਰ ‘ਚ ਲੁੱਟ ਦੀਆਂ ਘਟਨਾਵਾਂ ‘ਤੇ ਕੋਈ ਕਾਬੂ ਨਹੀਂ ਹੈ। ਬੁੱਧਵਾਰ ਸਵੇਰੇ ਮਜੀਠ ਮੰਡੀ ਸਥਿਤ ਜੰਮੂ-ਕਸ਼ਮੀਰ ਬੈਂਕ ਦੇ ਗੇਟ ‘ਤੇ ਇਕ ਵਿਅਕਤੀ ਬੈਂਕ ‘ਚ ਪੈਸੇ ਜਮ੍ਹਾ ਕਰਵਾਉਣ ਲਈ ਪਹੁੰਚਿਆ ਸੀ। ਇਸ ਦੌਰਾਨ ਉਸ ਦਾ ਪਿੱਛਾ ਕਰ ਰਹੇ ਐਕਟਿਵਾ ਸਵਾਰ ਨੌਜਵਾਨਾਂ ਨੇ ਉਸ ਨੂੰ ਬੈਂਕ ਦੇ ਦਰਵਾਜ਼ੇ ‘ਤੇ ਗੋਲੀ ਮਾਰ ਕੇ ਉਸ ਤੋਂ ਨਕਦੀ ਲੁੱਟ ਲਈ ਅਤੇ ਫਰਾਰ ਹੋ ਗਏ।
ਘਟਨਾ ਸਵੇਰੇ ਕਰੀਬ ਸਵਾ ਦਸ ਵਜੇ ਕੀਤੀ ਹੈ। ਜਾਣਕਾਰੀ ਮੁਤਾਬਕ ਬੁੱਧਵਾਰ ਸੇਵੇਰ ਇੱਕ ਬੰਦਾ ਪੈਸੇ ਜਮ੍ਹਾ ਕਰਵਾਉਣ ਲਈ ਮਜੀਠ ਮੰਡੀ ਸਥਿਤ ਜੇਐਂਡਕੇ ਬੈਂਕ ਪਹੁੰਚਿਆ। ਜਦੋਂ ਉਹ ਗੇਟ ‘ਤੇ ਸੀ ਤਾਂ ਐਕਟਿਵਾ ਸਵਾਰ ਨੌਜਵਾਨਾਂ ਨੇ ਉਸ ਤੋਂ ਪੈਸਿਆਂ ਵਾਲਾ ਬੈਗ ਖੋਹਣ ਦੀ ਕੋਸ਼ਿਸ਼ ਕੀਤੀ। ਉਸ ਨੇ ਬੈਗ ਨਹੀਂ ਛੱਡਿਆ, ਤਾਂ ਦੋਸ਼ੀਆਂ ਨੇ ਪਹਿਲਾਂ ਉਸ ‘ਤੇ ਕਿਰਚ ਨਾਲ ਹਮਲਾ ਦਿੱਤਾ। ਕਿਰਚ ਲੱਗਣ ਨਾਲ ਜ਼ਖਮੀ ਹੋਣ ਤੋਂ ਬਾਅਦ ਵੀ ਇਸ ਬੰਦੇ ਨੇ ਪੈਸਿਆਂ ਵਾਲਾ ਬੈਗ ਨਹੀਂ ਛੱਡਿਆ ਤਾਂ ਐਕਟਿਵਾ ਸਵਾਰ ਨੌਜਵਾਨਾਂ ਵਿੱਚੋਂ ਇੱਕ ਨੇ ਪਿਸਤੌਲ ਕੱਢ ਕੇ ਉਸ ਨੂੰ ਗੋਲੀ ਮਾਰ ਦਿੱਤੀ। ਇਸ ਤੋਂ ਬਾਅਦ ਲੁਟੇਰੇ ਉਸ ਤੋਂ ਪੈਸਿਆਂ ਵਾਲਾ ਬੈਗ ਖੋਹ ਕੇ ਫਰਾਰ ਹੋ ਗਏ।
ਇਹ ਵੀ ਪੜ੍ਹੋ : 24 ਘੰਟਿਆਂ ਮਗਰੋਂ ਕਿਸੇ ਵੀ ਵੇਲੇ ਛੱਡਿਆ ਜਾ ਸਕਦੈ ਭਾਖੜਾ ਡੈਮ ਦਾ ਪਾਣੀ, ਪਿੰਡ ਖਾਲੀ ਕਰਨ ਦੀ ਸਲਾਹ
ਲੁੱਟ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਘਟਨਾ ਥਾਂ ‘ਤੇ ਪਹੁੰਚੀ ਅਤੇ ਲੋਕਾਂ ਦੀ ਮਦਦ ਨਾਲ ਜ਼ਖਮੀ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ। ਡੀ ਡਵੀਜ਼ਨ ਦੇ ਥਾਣਾ ਇੰਚਾਰਜ ਇੰਸਪੈਕਟਰ ਗੁਰਮੀਤ ਸਿੰਘ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਥਾਣਾ ਇੰਚਾਰਜ ਨੇ ਦੱਸਿਆ ਕਿ ਬੈਂਕ ਦੇ ਬਾਹਰ ਅਤੇ ਆਲੇ-ਦੁਆਲੇ ਦੇ ਬਾਜ਼ਾਰ ਵਿੱਚ ਲੱਗੇ ਸੀਸੀਟੀਵੀ ਦੀ ਫੁਟੇਜ ਨੂੰ ਖੰਗਾਲਿਆ ਜਾ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -: