ਬੀਤੇ ਕੁਝ ਦਿਨ ਪਹਿਲਾਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਉਤਸਵ ਮਨਾਇਆ ਗਿਆ ਸੀ ਤੇ ਇਸ ਮੌਕੇ ਭਾਰਤ ਤੋਂ ਵੱਡੀ ਗਿਣਤੀ ਵਿਚ ਸ਼ਰਧਾਲੂ ਪਾਕਿਸਤਾਨ ਦੇ ਨਨਕਾਣਾ ਸਾਹਿਬ ਮੱਥਾ ਟੇਕਣ ਲਈ ਜਾਂਦੇ ਹਨ ਪਰ ਉਥੇ ਪਾਕਿਸਤਾਨ ਦੇ ਲਾਹੌਰ ਵਿਚ ਇਕ ਸ਼ਰਮਸਾਰ ਕਰ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ।
ਲਾਹੌਰ ਵਿਚ ਭਾਰਤੀ ਸਿੱਖ ਪਰਿਵਾਰ ਨਾਲ ਲੁੱਟ ਕੀਤੇ ਜਾਣ ਦੀ ਖਬਰ ਹੈ। ਮਿਲੀ ਜਾਣਕਾਰੀ ਮੁਤਾਬਕ ਲੁਟੇਰਿਆਂ ਨੇ ਪੁਲਿਸ ਵਰਦੀ ਪਹਿਨ ਕੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਕੰਵਲਜੀਤ ਸਿੰਘ ਤੇ ਉਸ ਦੇ ਪਰਿਵਾਰਕ ਮੈਂਬਰਾਂ ਪ੍ਰਕਾਸ਼ ਪੁਰਬ ਮੌਕੇ ਨਨਕਾਣਾ ਸਾਹਿਬ ਗਏ ਸਨ ਤੇ ਜਦੋਂ ਉਹ ਵਾਪਸੀ ਸਮੇਂ ਲਾਹੌਰ ਪਹੁੰਚੇ ਤਾਂ ਉਥੇ ਗੁਲਬਰਗ ਇਲਾਕੇ ਦੀ ਲਿਬਰਟੀ ਮਾਰਕੀਟ ਗਏ ਸਨ ਜਿਥੇ ਪੁਲਿਸ ਦੀ ਵਰਦੀ ਵਿਚ ਆਏ ਦੋ ਲੁਟੇਰਿਆਂ ਨੇ ਉਨ੍ਹਾਂ ਨੂੰ ਰੋਕ ਲਿਆ ਤੇ ਬੰਦੂਕ ਦੀ ਨੋਕ ‘ਤੇ ਨਕਦੀ ਅਤੇ ਗਹਿਣੇ ਲੁੱਟ ਲਏ।
ਇਹ ਵੀ ਪੜ੍ਹੋ : ‘ਦੂਜੇ ਸੂਬਿਆਂ ‘ਚ ਖਰੀਦਦਾਰੀ ਕਰਨ ‘ਤੇ ਵੀ ਭਰੇਗਾ ਪੰਜਾਬ ਦਾ ਖਜ਼ਾਨਾ, ਕੋਡ 03 ਦੀ ਕਰੋ ਵਰਤੋਂ’ : ਵਿੱਤ ਮੰਤਰੀ
ਲੁਟੇਰੇ ਸਿੱਖ ਪਰਿਵਾਰ ਤੋਂ 2,50,000 ਭਾਰਤੀ ਰੁਪਏ ਅਤੇ 1,50,000 ਪਾਕਿਸਤਾਨੀ ਰੁਪਏ ਲੁੱਟ ਕੇ ਫਰਾਰ ਹੋ ਗਏ। ਇਸ ਤੋਂ ਬਾਅਦ ਮੌਕੇ ‘ਤੇ ਮੌਜੂਦ ਲੋਕ ਤੇ ਪੀੜਤ ਸਿੱਖ ਪਰਿਵਾਰ ਪੁਲਿਸ ਸਟੇਸ਼ਨ ਪਹੁੰਚਿਆ ਜਿਥੇ ਉਨ੍ਹਾਂ ਵੱਲੋਂ ਸਾਰੀ ਘਟਨਾ ਬਾਰੇ ਸੂਚਿਤ ਕੀਤਾ ਗਿਆ। ਪੁਲਿਸ ਨੇ ਸਿੱਖ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਉਹ ਜਲਦ ਹੀ ਲੁਟੇਰਿਆਂ ਨੂੰ ਫੜ ਲਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ : –