ਫਤਿਹਗੜ੍ਹ ਸਾਹਿਬ ਦੇ ਪਿੰਡ ਸੈਦਪੁਰਾ ਵਿੱਚ ਅੱਜ ਸੋਮਵਾਰ ਨੂੰ ਕੁੱਝ ਲੁਟੇਰਿਆਂ ਵੱਲੋਂ ਦਿਨ ਦਿਹਾੜੇ ਬੰਦੂਕ ਦੀ ਨੋਕ ‘ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਲੁਟੇਰਿਆਂ ਨੇ ਪੈਟਰੋਲ ਪੰਪ ਦੇ ਕਰਿੰਦਿਆਂ ਤੋਂ 40 ਲੱਖ ਰੁਪਏ ਲੁੱਟ ਲਏ ਅਤੇ ਫਾਇਰਿੰਗ ਕਰਦੇ ਹੋਏ ਮੌਕੇ ‘ਤੋਂ ਫਰਾਰ ਹੋ ਗਏ। ਘਟਨਾ ਦਾ ਪਤਾ ਲੱਗਦਿਆਂ ਹੀ SSP ਡਾ: ਰਵਜੋਤ ਗਰੇਵਾਲ ਮੌਕੇ ‘ਤੇ ਪਹੁੰਚੇ ਅਤੇ ਘਟਨਾ ਦੀ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ।
ਪੈਟਰੋਲ ਪੰਪ ਦੇ ਕਰਮਚਾਰੀ ਹਰਮੀਤ ਸਿੰਘ ਨੇ ਦੱਸਿਆ ਕਿ ਇਹ ਘਟਨਾ ਸਵੇਰੇ 10.40 ਵਜੇ ਵਾਪਰੀ। ਉਹ ਸ਼ੁੱਕਰਵਾਰ, ਸ਼ਨੀਵਾਰ ਅਤੇ ਐਤਵਾਰ ਦਾ ਕੈਸ਼ 40 ਲੱਖ 80 ਹਜ਼ਾਰ 146 ਰੁਪਏ ਪੁਰਾਣੀ ਸਰਹਿੰਦ ਸਥਿਤ ਸਟੇਟ ਬੈਂਕ ਆਫ ਇੰਡੀਆ ਦੀ ਸਥਾਨਕ ਸ਼ਾਖਾ ‘ਚ ਜਮ੍ਹਾ ਕਰਵਾਉਣ ਲਈ ਜਾ ਰਹੇ ਸਨ। ਉਹ ਆਪਣੀ ਕਾਰ ਵਿੱਚ ਨਕਦੀ ਲੈ ਕੇ ਰੇਲਵੇ ਪੁਲ ਦੇ ਹੇਠਾਂ ਜਾ ਰਿਹਾ ਸੀ।
ਹਰਮੀਤ ਸਿੰਘ ਨੇ ਦੱਸਿਆ ਕਿ ਲੁਟੇਰਿਆਂ ਨੇ ਉਨ੍ਹਾਂ ਦੀ ਕਾਰ ਉਸ ਦੀ ਕਾਰ ਅੱਗੇ ਲਾ ਕੇ ਉਸ ਨੂੰ ਰੋਕ ਲਿਆ। ਸਾਰੇ ਲੁਟੇਰਿਆਂ ਨੇ ਟੋਪੀਆਂ ਪਾਈਆਂ ਹੋਈਆਂ ਸਨ ਅਤੇ ਮੂੰਹ ਢੱਕੇ ਹੋਏ ਸਨ। ਜਦੋਂ ਪੈਟਰੋਲ ਪੰਪ ਦੇ ਸੁਰੱਖਿਆ ਗਾਰਡ ਨੇ ਲੁਟੇਰਿਆਂ ਵੱਲ ਇਸ਼ਾਰਾ ਕੀਤਾ ਤਾਂ ਉਨ੍ਹਾਂ ਨੇ ਉਸ ਦੀ ਬੰਦੂਕ ਖੋਹ ਲਈ। ਇਸ ਦੌਰਾਨ ਲੁਟੇਰਿਆਂ ਨੇ ਅੰਨ੍ਹੇਵਾਹ ਗੋਲੀਆਂ ਚਲਾ ਕੇ ਨਕਦੀ ਲੁੱਟ ਲਈ ਅਤੇ ਮੌਕੇ ਤੋਂ ਫਰਾਰ ਹੋ ਗਏ।
ਇਹ ਵੀ ਪੜ੍ਹੋ : ਫਾਜ਼ਿਲਕਾ ‘ਚ ਸਰਪੰਚ ਦੇ ਘਰ ‘ਚੋਂ 1.40 ਕਰੋੜ ਦੀ ਚੋਰੀ, ਨੌਕਰ ਸਣੇ ਦੋ ਅਣਪਛਾਤਿਆਂ ਖਿਲਾਫ ਕੇਸ ਦਰਜ
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ SSP ਰਵਜੋਤ ਗਰੇਵਾਲ ਨੇ ਦੱਸਿਆ ਕਿ ਭੱਟਮਾਜਰਾ ਨੇੜੇ ਭਾਰਤ ਪੈਟਰੋਲੀਅਮ ਪੰਪ ਤੋਂ ਕੁਝ ਬਦਮਾਸ਼ ਆਈ-20 ਕਾਰ ਵਿੱਚ ਆਏ ਅਤੇ ਪਿਸਤੌਲ ਦਿਖਾ ਕੇ 40 ਲੱਖ ਤੋਂ ਵੱਧ ਦੀ ਨਕਦੀ ਖੋਹ ਕੇ ਫਰਾਰ ਹੋ ਗਏ। ਪੁਲਿਸ ਦੀਆਂ ਵੱਖ-ਵੱਖ ਟੀਮਾਂ ਜਾਂਚ ‘ਚ ਜੁਟੀਆਂ ਹੋਈਆਂ ਹਨ।
ਵੀਡੀਓ ਲਈ ਕਲਿੱਕ ਕਰੋ -: