ਪੰਜਾਬ ਦੇ ਗੁਰਦਾਸਪੁਰ ਸ਼ਹਿਰ ‘ਚ ਚੋਰੀ ਅਤੇ ਲੁੱਟ-ਖੋਹ ਦੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ, ਜਿਸ ਕਾਰਨ ਲੋਕ ਭਾਰੀ ਦਹਿਸ਼ਤ ‘ਚ ਹਨ। ਤਾਜ਼ਾ ਮਾਮਲਾ ਗੁਰਦਾਸਪੁਰ ਦੇ ਪਿੰਡ ਨਰਪੁਰ ਤੋਂ ਸਾਹਮਣੇ ਆਇਆ ਹੈ, ਜਿੱਥੇ 4 ਬਾਈਕ ਸਵਾਰ ਨੌਜਵਾਨ ਪਿਸਤੌਲ ਦੀ ਨੋਕ ‘ਤੇ ਇਕ ਲੜਕੀ ਤੋਂ ਸਕੂਟਰ ਖੋਹ ਕੇ ਫ਼ਰਾਰ ਹੋ ਗਏ। ਪੁਲਿਸ ਨੇ ਸ਼ਿਕਾਇਤ ਦੇ ਆਧਾਰ ‘ਤੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਦਿੰਦਿਆਂ ਪੀੜਤ ਲੜਕੀ ਨੇ ਦੱਸਿਆ ਕਿ ਜਦੋਂ ਉਹ ਆਪਣੇ ਨਿੱਜੀ ਕੰਮ ਲਈ ਘਰੋਂ ਬਾਹਰ ਨਿਕਲੀ ਤਾਂ ਪਿੰਡ ਦੇ ਰਸਤੇ ‘ਚ ਉਸ ਨੇ ਦੇਖਿਆ ਕਿ ਉਸ ਦੇ ਪਿੱਛੇ ਬਾਈਕ ‘ਤੇ ਚਾਰ ਨੌਜਵਾਨ ਆ ਰਹੇ ਸਨ। ਬਾਈਕ ਸਵਾਰ ਨੌਜਵਾਨ ਨੇ ਉਸ ਨੂੰ ਰੋਕ ਕੇ ਪਿਸਤੌਲ ਦਿਖਾ ਕੇ ਉਸ ਨੂੰ ਆਪਣਾ ਫੋਨ ਅਤੇ ਪੈਸੇ ਦੇਣ ਲਈ ਕਿਹਾ ਤਾਂ ਲੜਕੀ ਨੇ ਕਿਹਾ ਕਿ ਉਸ ਦੇ ਸਕੂਟਰ ਵਿਚ ਸਭ ਕੁਝ ਪਿਆ ਹੈ। ਫਿਰ ਨੌਜਵਾਨ ਉਸ ਦਾ ਸਕੂਟਰ ਖੋਹ ਕੇ ਮੌਕੇ ਤੋਂ ਫ਼ਰਾਰ ਹੋ ਗਏ।
ਇਹ ਵੀ ਪੜ੍ਹੋ : ਨਵਾਂਸ਼ਹਿਰ ‘ਚ ਭਲਕੇ ਸਾਰੇ ਸੇਵਾ ਕੇਂਦਰ ਰਹਿਣਗੇ ਬੰਦ, DC ਨੇ ਕੀਤਾ ਛੁੱਟੀ ਦਾ ਐਲਾਨ
ਲੜਕੀ ਨੇ ਦੱਸਿਆ ਕਿ ਜਦੋਂ ਉਸ ਨੇ ਕਿਸੇ ਹੋਰ ਰਾਹਗੀਰ ਦਾ ਫੋਨ ਲੈ ਕੇ ਆਪਣੇ ਪਰਿਵਾਰ ਨੂੰ ਸੂਚਿਤ ਕੀਤਾ ਤਾਂ ਉਹ ਅਤੇ ਉਸ ਦਾ ਛੋਟਾ ਭਰਾ ਆਪਣੀ ਜਾਨ ਬਚਾਉਣ ਲਈ ਭੱਜ ਗਏ। ਮੌਕੇ ’ਤੇ ਪੁੱਜੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਨੇੜਲੀਆਂ ਦੁਕਾਨਾਂ ‘ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ : –