ਨਵਾਂਸ਼ਹਿਰ ਪੁਲਿਸ ਨੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ 6 ਲੁਟੇਰਾ ਗਿਰੋਹ ਦੇ 4 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ ਦੋ ਮੋਟਰਸਾਈਕਲ, ਇੱਕ ਚਾਕੂ, ਦੋ ਤਲਵਾਰਾਂ, ਇੱਕ ਬੰਦੂਕ ਅਤੇ ਦੋ ਮੋਬਾਈਲ ਫੋਨ ਬਰਾਮਦ ਹੋਏ ਹਨ। ਫਿਲਹਾਲ ਇਸ ਗਿਰੋਹ ਦੇ 2 ਦੋਸ਼ੀ ਅਜੇ ਵੀ ਫਰਾਰ ਦੱਸੇ ਜਾ ਰਹੇ ਹਨ। ਪੁਲਿਸ ਵੱਲੋਂ ਉਨ੍ਹਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਨਵਾਂਸ਼ਹਿਰ ਦੀ ਬੰਗਾ ਡਿਵੀਜ਼ਨ ਪੁਲਿਸ ਦੇ DSP ਸਰਵਣ ਸਿੰਘ ਬੱਲ ਨੇ ਦੱਸਿਆ ਕਿ ਥਾਣਾ ਬਹਿਰਾਮ ਦੇ SHO ਨੇ ਤੇਜ਼ਧਾਰ ਹਥਿਆਰਾਂ ਦੀ ਨੋਕ ’ਤੇ ਸੁੰਨਸਾਨ ਸੜਕਾਂ ਤੋਂ ਮੋਟਰਸਾਈਕਲ, ਪੈਸੇ ਅਤੇ ਮੋਬਾਈਲ ਫੋਨ ਲੁੱਟਣ ਵਾਲੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਇਨ੍ਹਾਂ ਕੋਲੋਂ ਦੋ ਮੋਟਰਸਾਈਕਲ, ਇੱਕ ਚਾਕੂ, ਦੋ ਤਲਵਾਰਾਂ, ਇੱਕ ਬੰਦੂਕ ਅਤੇ ਦੋ ਮੋਬਾਈਲ ਫ਼ੋਨ ਬਰਾਮਦ ਹੋਏ ਹਨ।
ਇਹ ਵੀ ਪੜ੍ਹੋ : ਅੰਮ੍ਰਿਤਸਰ ਤੋਂ ਦਿੱਲੀ ਲਈ ਹਫ਼ਤੇ ‘ਚ 6 ਦਿਨ ਚੱਲੇਗੀ ਵੰਦੇ ਭਾਰਤ ਟ੍ਰੇਨ, ਪਹਿਲੇ ਦਿਨ 505 ਯਾਤਰੀਆਂ ਨੇ ਕੀਤਾ ਸਫ਼ਰ
ਫੜੇ ਗਏ ਦੋਸ਼ੀਆਂ ‘ਚ ਜੈਵੀਰ ਖਾਨ, ਵਿਸ਼ਾਲ ਤਿਵਾੜੀ, ਜੱਸੂ ਮਨੀ ਅਤੇ ਰੋਹਿਤ ਸ਼ਾਮਲ ਹਨ। ਇਸ ਲੁਟੇਰਾ ਗਿਰੋਹ ਨੇ ਕਈ ਵਾਰਦਾਤਾਂ ਕੀਤੀਆਂ ਹਨ। ਇਨ੍ਹਾਂ ਸਾਰੇ ਗ੍ਰਿਫ਼ਤਾਰ ਮੁਲਜ਼ਮਾਂ ਦੀ ਉਮਰ 19 ਤੋਂ 20 ਸਾਲ ਦਰਮਿਆਨ ਹੈ। ਗ੍ਰਿਫਤਾਰ ਕੀਤੇ ਜਾਣ ਵਾਲੇ ਦੋ ਦੋਸ਼ੀਆਂ ਸੰਜੀਵ ਕੁਮਾਰ ਉਰਫ ਸੰਜੇ ਅਤੇ ਵੰਸ਼ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਕਾਬੂ ਕੀਤੇ ਮੁਲਜ਼ਮਾਂ ਦਾ ਪੁਲਿਸ ਰਿਮਾਂਡ ਹਾਸਲ ਕਰ ਲਿਆ ਗਿਆ ਹੈ। ਇਨ੍ਹਾਂ ਤੋਂ ਹੋਰ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”