ਅੰਮ੍ਰਿਤਸਰ ‘ਚ ਫਿਲਮੀ ਸਟਾਈਲ ਵਿੱਚ ਲੁੱਟ ਦੀ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਛਾਉਣੀ ਥਾਣਾ ਖੇਤਰ ਦੇ ਮਾਹਲ ਬਾਈਪਾਸ ‘ਤੇ ਦੋ ਕਾਰਾਂ ‘ਚ ਸਵਾਰ ਲੁਟੇਰਿਆਂ ਨੇ ਸ਼ੁੱਕਰਵਾਰ ਦੁਪਹਿਰ ਨੂੰ ਇਕ ਨੌਜਵਾਨ ਤੋਂ ਬੰਦੂਕ ਦੀ ਨੋਕ ‘ਤੇ 62 ਲੱਖ ਰੁਪਏ ਦੀ ਨਕਦੀ ਲੁੱਟ ਲਈ। ਸੂਚਨਾ ਮਿਲਦੇ ਹੀ ਏਡੀਸੀਪੀ ਸਰਬਜੀਤ ਸਿੰਘ ਬਾਜਵਾ, ਸੀਆਈਏ ਸਟਾਫ਼ ਦੇ ਇੰਚਾਰਜ ਇੰਸਪੈਕਟਰ ਅਮਨਦੀਪ ਸਿੰਘ ਅਤੇ ਛਾਉਣੀ ਪੁਲਿਸ ਸਟੇਸ਼ਨ ਦੇ ਇੰਚਾਰਜ ਇੰਸਪੈਕਟਰ ਹਰਿੰਦਰ ਸਿੰਘ ਮੌਕੇ ’ਤੇ ਪੁੱਜੇ।
ਜਾਣਕਾਰੀ ਮੁਤਾਬਕ ਘਰਿੰਡਾ ਨਿਵਾਸੀ ਬਖਤਾਵਰ ਸਿੰਘ ਬੈਂਕ ਆਫ ਇੰਡੀਆ ਦੀ ਬ੍ਰਾਂਚ ‘ਚੋਂ 62 ਲੱਖ ਰੁਪਏ ਕਢਵਾ ਕੇ ਮਾਹਲ ਬਾਈਪਾਸ ਵੱਲ ਜਾ ਰਿਹਾ ਸੀ। ਦੋ ਕਾਰਾਂ ਉਸ ਦੇ ਅੱਗੇ ਆ ਕੇ ਰੁਕੀਆਂ। ਇਨ੍ਹਾਂ ਵਿੱਚ ਇੱਕ ਇਨੋਵਾ ਸੀ ਤੇ ਦੂਜੀ ਸੇਡਾਨ ਗੱਡੀ ਸੀ। ਇਸ ਵਿੱਚ ਸਵਾਰ 5-6 ਨੌਜਵਾਨ ਮਾਹਲ ਨੇੜੇ ਪੁੱਜੇ ਅਤੇ ਰਸਤੇ ਵਿੱਚ ਬਖਤਾਵਰ ਸਿੰਘ ਨੂੰ ਰੋਕ ਲਿਆ। ਲੁਟੇਰਿਆਂ ਨੇ ਬੰਦੂਕ ਦੀ ਨੋਕ ‘ਤੇ 62 ਲੱਖ ਰੁਪਏ ਖੋਹ ਕੇ ਫਰਾਰ ਹੋ ਗਏ। ਦੂਜੇ ਪਾਸੇ ਬਖਤਾਵਰ ਸਿੰਘ ਨੇ ਮੀਡੀਆ ਸਾਹਮਣੇ ਆਉਣ ਤੋਂ ਮਨ੍ਹਾ ਕਰ ਦਿੱਤਾ।
ਇਹ ਵੀ ਪੜ੍ਹੋ : Home Loan ਲੈਣ ਵਾਲਿਆਂ ਲਈ ਵੱਡੀ ਖ਼ਬਰ, RBI ਨੇ ਬੈਂਕਾਂ ਨੂੰ ਦਿੱਤੇ ਨਿਰਦੇਸ਼, ਗਾਹਕਾਂ ਦਾ ਹੋਵੇਗਾ ਫਾਇਦਾ
ਛਾਉਣੀ ਦੇ ਥਾਣਾ ਇੰਚਾਰਜ ਹਰਿੰਦਰ ਸਿੰਘ ਨੇ ਦੱਸਿਆ ਕਿ ਅਣਪਛਾਤੇ ਲੁਟੇਰਿਆਂ ਖਿਲਾਫ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਸੀਆਈਏ ਸਟਾਫ਼ ਦੇ ਇੰਚਾਰਜ ਅਮਨਦੀਪ ਸਿੰਘ ਨੇ ਦੱਸਿਆ ਕਿ ਮੌਕੇ ਤੋਂ ਬੈਂਕ ਆਫ਼ ਇੰਡੀਆ ਤੱਕ ਲੱਗੇ ਸਾਰੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਸਕੈਨ ਕਰਕੇ ਲੁਟੇਰਿਆਂ ਦਾ ਪਤਾ ਲਗਾਇਆ ਜਾ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -: