ਟੀਮ ਇੰਡੀਆ ਦੇ ਕਪਤਾਨ ਰੋਹਿਤ ਸ਼ਰਮਾ ਨੇ ਭਾਰਤ-ਆਸਟ੍ਰੇਲੀਆ ਸੀਰੀਜ ਦੇ ਦੂਜੇ ਮੁਕਾਬਲੇ ਵਿਚ ਵਰਲਡ ਰਿਕਾਰਡ ਬਣਾਇਆ ਹੈ। ਉਹ ਟੀ-20 ਇੰਟਰਨੈਸ਼ਨਲ ਵਿਚ ਸਭ ਤੋਂ ਵੱਧ ਛੱਕੇ ਲਗਾਉਣ ਵਾਲੇ ਬੱਲੇਬਾਜ਼ ਬਣ ਗਏ ਹਨ।
35 ਸਾਲ ਦੇ ਭਾਰਤੀ ਕਪਤਾਨ ਨੇ ਨਿਊਜ਼ੀਲੈਂਡ ਦੇ ਬੱਲੇਬਾਜ਼ ਮਾਰਟਿਨ ਨੂੰ ਪਿੱਛੇ ਛੱਡਿਆ ਹੈ। ਮਾਰਟਿਨ ਨੇ 172 ਛੱਕੇ ਲਗਾਏ ਹਨ। ਰੋਹਿਤ ਨੇ ਭਾਰਤੀ ਪਾਰੀ ਦੇ ਪਹਿਲੇ ਹੀ ਓਵਰ ਵਿਚ ਹੇਜਲਵੁੱਡ ਦੀ ਗੇਂਦ ‘ਤੇ 2 ਛੱਕੇ ਲਗਾਏ। ਉਨ੍ਹਾਂ ਨੇ ਆਪਣੀ 46 ਦੌੜਾਂ ਦੀ ਪਾਰੀ ਵਿਚ 4 ਛੱਕੇ ਲਗਾਏ। ਇਸ ਮੁਕਾਬਲੇ ਨੂੰ ਟੀਮ ਇੰਡੀਆ ਨੇ 6 ਵਿਕਟਾਂ ਨਾਲ ਜਿੱਤਿਆ। ਸੀਰੀਜ ਦਾ ਤੀਜਾ ਮੁਕਾਬਲਾ 25 ਸਤੰਬਰ ਨੂੰ ਹੈਦਰਾਬਾਦ ਵਿਚ ਖੇਡਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਨਾਗਪੁਰ ਦੇ ਜਮਤਾ ਸਟੇਡੀਅਮ ਵਿਚ ਪਹਿਲੀ ਵਾਰ ਭਾਰਤ ਆਸਟ੍ਰੇਲੀਆ ਟੀ-20 ਮੁਕਾਬਲੇ ਦੀ ਮੇਜ਼ਬਾਨੀ ਕੀਤੀ ਹੈ। ਇਥੇ 13 ਟੀ-20 ਇੰਟਰਨੈਸ਼ਨਲ ਮੁਕਾਬਲੇ ਖੇਡੇ ਗਏ ਹਨ। ਇਨ੍ਹਾਂ ਵਿਚੋਂ 5 ਭਾਰਤੀ ਟੀਮ ਨੇ ਖੇਡੇ ਹਨ। ਆਸਟ੍ਰੇਲੀਆ ਨੇ 3 ਮੁਕਾਬਲੇ ਜਿੱਤੇ ਹਨ। ਟੀਮ ਇੰਡੀਆ ਨੇ ਇਸ ਮੈਦਾਨ ‘ਤੇ ਜਿੱਤ ਦੀ ਹੈਟ੍ਰਿਕ ਬਣਾਈ ਹੈ।