ਫਰੀਦਕੋਟ ਅਧੀਨ ਪੈਂਦੇ ਕੋਟਕਪੂਰਾ ਵਿੱਚ ਬੁੱਧਵਾਰ ਤੜਕੇ ਇੱਕ ਵੱਡਾ ਹਾਦਸਾ ਵਾਪਰ ਗਿਆ।, ਜਿਥੇ ਇੱਕ ਘਰ ਦੀ ਛੱਤ ਡਿੱਗਣ ਨਾਲ ਘਰ ਵਿੱਚ ਸੁੱਤੇ ਪਏ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ ਹੋ ਗਈ। ਜਦਕਿ ਇੱਕ ਜ਼ਖਮੀ ਹੈ। ਹਾਦਸੇ ਤੋਂ ਬਾਅਦ ਹਫੜਾ-ਦਫੜੀ ਮਚ ਗਈ। ਇਹ ਹਾਦਸਾ ਮੀਂਹ ਕਾਰਨ ਵਾਪਰਿਆ।
ਜਾਣਕਾਰੀ ਮੁਤਾਬਕ ਫ਼ਰੀਦਕੋਟ ਜ਼ਿਲ੍ਹੇ ਦੇ ਕਸਬਾ ਕੋਟਕਪੂਰਾ ਵਿੱਚ ਬੁੱਧਵਾਰ ਤੜਕੇ 4 ਵਜੇ ਦੇ ਕਰੀਬ ਇੱਕ ਘਰ ਦੀ ਛੱਤ ਡਿੱਗਣ ਕਾਰਨ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ। ਮਲਬੇ ਹੇਠ ਦੱਬ ਕੇ ਇਕ ਲੜਕੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਈ। ਮ੍ਰਿਤਕਾਂ ਵਿੱਚ ਇੱਕ ਗਰਭਵਤੀ ਔਰਤ ਵੀ ਸ਼ਾਮਲ ਹੈ।
ਇਹ ਵੀ ਪੜ੍ਹੋ ; ਪੌਂਗ ਡੈਮ ਤੇ ਭਾਖੜਾ ਤੋਂ ਛੱਡਿਆ ਜਾਏਗਾ ਹੋਰ ਪਾਣੀ, ਬਿਆਸ-ਸਤਲੁਜ ਦਰਿਆ ਦਾ ਵਧੇਗਾ ਪੱਧਰ
ਮਰਨ ਵਾਲਿਆਂ ਵਿੱਚ ਗੁਰਪ੍ਰੀਤ ਸਿੰਘ, ਉਸ ਦੀ ਸੱਤ ਮਹੀਨਿਆਂ ਦੀ ਗਰਭਵਤੀ ਪਤਨੀ ਕਰਮਜੀਤ ਕੌਰ ਅਤੇ ਚਾਰ ਸਾਲਾ ਪੁੱਤਰ ਗੈਵੀ ਸ਼ਾਮਲ ਹਨ। ਜਦਕਿ ਉਨ੍ਹਾਂ ਦੇ ਗੁਆਂਢ ਦੀ 15 ਸਾਲਾ ਲੜਕੀ ਮਨੀਸ਼ਾ ਜ਼ਖਮੀ ਹੋ ਗਈ, ਜੋ ਕਿ ਉਨ੍ਹਾਂ ਦੇ ਘਰ ਸੁੱਤੀ ਹੋਈ ਸੀ।
ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “
