ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਬੀਤੇ ਦਿਨੀਂ ਮੋਗਾ ਵਿਖੇ ਰੈਲੀ ਦੇ ਦੌਰਾਨ ਪੰਜਾਬ ਦੀ ਮਾਂ, ਨੂੰਹ, ਧੀ ਤੇ ਹਰ ਉਸ ਔਰਤ ਜਿਸ ਦੀ ਉਮਰ 18 ਸਾਲ ਤੋਂ ਵੱਧ ਹੈ, ਦੇ ਖਾਤੇ ਵਿਚ ਹਰ ਮਹੀਨੇ 1000 ਰੁਪਏ ਦੇਣ ਦੇ ਐਲਾਨ ਨਾਲ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਵੀ ਕੇਜਰੀਵਾਲ ਦੇ ਇਸ ਬਿਆਨ ’ਤੇ ਹਮਲਾ ਬੋਲਿਆ।
ਗੜ੍ਹੀ ਨੇ ਕਿਹਾ ਕਿ ਦਿੱਲੀ ਦਾ ਮੁੱਖ ਮੰਤਰੀ ਪੰਜਾਬ ਵਿਚ ਆ ਕੇ ਡਰਾਮੇਬਾਜ਼ੀ ਕਰ ਰਿਹਾ ਹੈ। ਕੇਜਰੀਵਾਲ ਨੇ ਪੰਜਾਬ ਵਿਚ ਆ ਕੇ 1000 ਰੁਪਏ ਦੇਣ ਦਾ ਐਲਾਨ ਕਰਕੇ ਪੰਜਾਬੀਆਂ ਦਾ ਮਜ਼ਾਕ ਉਡਾਇਆ ਹੈ। ਗੜ੍ਹੀ ਨੇ ਕਿਹਾ ਕਿ ਕੇਜਰੀਵਾਲ ਨੇ ਸਟੇਜ ’ਤੇ ਕਿਹਾ ਕਿ ਜਿਨ੍ਹਾਂ ਔਰਤਾਂ ਦੇ ਘਰਵਾਲਿਆਂ ਨੇ ਉਨ੍ਹਾਂ ਨੂੰ ਕਈ ਸਾਲਾਂ ਤੋਂ ਨਵਾਂ ਸੂਟ ਨਹੀਂ ਲੈ ਕੇ ਦਿੱਤਾ 1000 ਰੁਪਏ ਨਾਲ ਉਹ ਨਵਾਂ ਸੂਟ ਲੈ ਸਕਣਗੀਆਂ, ਮਾਂਵਾਂ ਆਪਣੇ ਬੱਚਿਆਂ ਨੂੰ ਖਾਣ-ਪੀਣ ਦੀਆਂ ਚੀਜ਼ਾ ਲੈ ਕੇ ਦੇ ਸਕਦੀਆਂ ਹਨ, ਵਿਦਿਆਰਥਣਾਂ 1000 ਰੁਪਏ ਨਾਲ ਕਾਲਜ ਜਾਏਗੀ।
ਵੀਡੀਓ ਲਈ ਕਲਿੱਕ ਕਰੋ -:
“ਪੇਂਡੂ ਤਰੀਕੇ ਨਾਲ ਬਣਾਉ ਸਰੋਂ ਦਾ ਸਾਗ “
ਇਸ ਤਰ੍ਹਾਂ ਦੀ ਬੇਤੁਕੀ ਬਿਆਨਬਾਜ਼ੀ ਪੰਜਾਬ ਦੇ ਲੋਕਾਂ ਦੀ ਬਹੁਤ ਵੱਡੀ ਬੇਅਦਬੀ ਹੈ। ਗੜ੍ਹੀ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਪਹਿਲਾਂ ਸਾਡੀਆਂ ਪੰਜਾਬ ਦੀਆਂ ਮਾਵਾਂ-ਧੀਆਂ ਅਤੇ ਨੂੰਹਾਂ ਨੂੰ ਦਿੱਲੀ ਦਾ ਇਕ ਵੀ ਘਰ ਦਿਖਾ ਦੇਣ, ਜਿੱਥੇ ਦਿੱਲੀ ਸਰਕਾਰ ਔਰਤਾਂ ਨੂੰ 1000 ਰੁਪਏ ਦੇ ਰਹੀ ਹੈ।
ਇਹ ਵੀ ਪੜ੍ਹੋ : Big Breaking : PM ਮੋਦੀ ਦੀ ਕੈਬਨਿਟ ਨੇ ਤਿੰਨੋਂ ਖੇਤੀ ਕਾਨੂੰਨ ਰੱਦ ਕਰਨ ਵਾਲੇ ਬਿੱਲ ਨੂੰ ਦਿੱਤੀ ਮਨਜ਼ੂਰੀ
ਗੜ੍ਹੀ ਨੇ ਦਿੱਲੀ ਦੇ ਮੁੱਖ ਮੰਤਰੀ ਨੂੰ ਚਿਤਾਵਨੀ ਦਿੱਤੀ ਕਿ 24 ਘੰਟੇ ਦੇ ਅੰਦਰ ਉਹ ਇਹ ਡਾਟਾ ਪੰਜਾਬ ਦੇ ਲੋਕਾਂ ਨਾਲ ਸਾਂਝਾ ਕਰਨ, ਨਹੀਂ ਤਾਂ ਅਸੀਂ ਪੂਰੇ ਪੰਜਾਬ ਵਿਚ ਕੇਜਰੀਵਾਲ ਦੀ ਅਸਲ ਸੱਚਾਈ ਬੇਨਕਾਬ ਕਰਾਂਗੇ। ਗੜ੍ਹੀ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੇਜਰੀਵਾਲ ਦੀ ਡਰਾਮੇਬਾਜ਼ੀ ਵਿਚ ਨਾ ਆਉਣ ਕਿਉਂਕਿ ਇਹ ਪੰਜਾਬ ਵਿਚ ਆਪਣੇ ਪੈਰ ਜਮਾਉਣ ਦੇ ਲਈ ਲੋਕਾਂ ਨੂੰ ਗੁੰਮਰਾਹ ਕਰ ਰਿਹਾ ਹੈ।