ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਮਿਡ-ਡੇ-ਮੀਲ ਵਰਕਰਾਂ ਦੀਆਂ ਤਨਖਾਹਾਂ ਲਈ 204 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ ਅਤੇ ਇਹ ਤਨਖਾਹ ਅਗਲੇ 2-3 ਦਿਨਾਂ ਵਿੱਚ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਹੋ ਜਾਵੇਗੀ। ਉਕਤ ਪ੍ਰਗਟਾਵਾ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪ੍ਰੈਸ ਬਿਆਨ ਰਾਹੀਂ ਕੀਤਾ।
ਬੈਂਸ ਨੇ ਕਿਹਾ ਕਿ ਅੱਜ ਜਦੋਂ ਮੈਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਸ੍ਰੀ ਅਨੰਦਪੁਰ ਸਾਹਿਬ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਨੰਗਲ ਅਤੇ ਸਰਕਾਰੀ ਹਾਈ ਸਕੂਲ ਦਸਗਰਾਈ ਦਾ ਦੌਰਾ ਕਰ ਰਿਹਾ ਸੀ ਤਾਂ ਮਿਡ-ਡੇ-ਮੀਲ ਵਰਕਰਾਂ ਨੇ ਮੇਰੇ ਧਿਆਨ ਵਿੱਚ ਲਿਆਂਦਾ ਕਿ ਉਨ੍ਹਾਂ ਨੂੰ ਤਨਖਾਹ ਨਹੀਂ ਮਿਲੀ ਹੈ। ਪਿਛਲੇ ਤਿੰਨ ਮਹੀਨਿਆਂ ਤੋਂ ਜਾਂਚ ਕਰਨ ‘ਤੇ ਪਤਾ ਲੱਗਾ ਕਿ ਵਿੱਤ ਵਿਭਾਗ ਕੋਲ ਤਨਖਾਹ ਬਕਾਇਆ ਪਈ ਹੈ।
ਸਕੂਲ ਸਿੱਖਿਆ ਮੰਤਰੀ ਨੇ ਕਿਹਾ ਕਿ ਉਹ ਇਸ ਮਸਲੇ ਦੇ ਜਲਦੀ ਹੱਲ ਲਈ ਤੁਰੰਤ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਮਿਲੇ ਹਨ। ਸ.ਬੈਂਸ ਨੇ ਕਿਹਾ ਕਿ ਮਿਡ-ਡੇ-ਮੀਲ ਵਰਕਰਾਂ ਦੀਆਂ ਤਨਖਾਹਾਂ ਅਗਲੇ ਦੋ-ਤਿੰਨ ਦਿਨਾਂ ਵਿੱਚ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਹੋ ਜਾਣਗੀਆਂ।
ਵੀਡੀਓ ਲਈ ਕਲਿੱਕ ਕਰੋ -: