ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਨੂੰ 2.5 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਹਾਈ ਕੋਰਟ ਬਾਰ ਐਸੋਸੀਏਸ਼ਨ ਨੂੰ ਕਿਹਾ ਹੈ ਕਿ ਸਰਕਾਰ ਹਾਈ ਕੋਰਟ ਦੇ ਹਰ ਫੈਸਲੇ ਨੂੰ ਪੂਰੀ ਭਾਵਨਾ ਨਾਲ ਲਾਗੂ ਕਰੇਗੀ। ਉਨ੍ਹਾਂ ਕਿਹਾ ਕਿ ਸਿਸਟਮ ਨੂੰ ਜਲਦ ਦਰੁਸਤ ਕੀਤਾ ਜਾਏਗਾ। ਜੇਲ੍ਹ ਸਿਸਟਮ ਵਿੱਚ ਵੀ ਜਲਦ ਸੁਧਾਰ ਹੋਵੇਗਾ। ਪੁਲਿਸ ‘ਤੇ ਸਿਆਸੀ ਦਬਦਬਾ ਵੀ ਖ਼ਤਮ ਕੀਤਾ ਜਾਏਗਾ।
ਸੀ.ਐੱਮ. ਮਾਨ ਅੱਜ ਬਾਰ ਐਸੋਸੀਏਸ਼ਨ ਵੱਲੋਂ ਆਪਣੇ ਸਨਮਾਨ ਵਿੱਚ ਰੱਖੇ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਆਏ ਸਨ। ਇਹ ਪ੍ਰੋਗਰਾਮ ਹਾਈ ਕੋਰਟ ਦੇ ਨਿਊ ਬਾਰ ਕੰਪਲੈਕਸ ਵਿੱਚ ਦੁਪਹਿਰ 1 ਵਜੇ ਹੋਇਆ। ਪ੍ਰੋਗਰਾਮ ਵਿੱਚ ਹਾਈ ਕੋਰਟ ਦੇ ਚੀਫ਼ ਜਸਟਿਸ ਰਵੀ ਸ਼ੰਕਰ ਝਾਅ ਵੀ ਮੌਜੂਦ ਸਨ।
ਭਗਵੰਤ ਮਾਨ ਨੇ ਵੀ ਸਰਕਾਰ ਦੇ ਕੰਮਕਾਜ ਨੂੰ ਲੈ ਕੇ ਬਾਰ ਅੱਗੇ ਆਪਣੇ ਵਿਚਾਰ ਪੇਸ਼ ਕੀਤੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨਿਆਂਪਾਲਿਕਾ ਦਾ ਪੂਰਾ ਸਤਿਕਾਰ ਕਰਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਗੈਰ-ਪ੍ਰਸ਼ਾਸਕੀ ਕੰਮਾਂ ਵਿੱਚ ਦਖਲ ਨਹੀਂ ਦੇਵੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਅਦਾਲਤੀ ਫੈਸਲਿਆਂ ਨੂੰ ਸੱਚੀ ਭਾਵਨਾ ਨਾਲ ਲਾਗੂ ਕਰਨ ਦੀ ਪੂਰੀ ਕੋਸ਼ਿਸ਼ ਕਰੇਗੀ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਸੀ.ਐੱਮ. ਮਾਨ ਨੇ ਕਿਹਾ ਕਿ ਸਿਸਟਮ ਵਿੱਚ ਕੋਈ ਖ਼ਰਾਬੀ ਸੀ। ਇਸ ਦੇ ਨਾਲ ਹੀ ਕਿਸੇ ਵੀ ਦੋਸ਼ੀ ਨੂੰ ਜੇਲ੍ਹ ਵਿੱਚ ਵੀਆਈਪੀ ਟ੍ਰੀਟਮੈਂਟ ਨਹੀਂ ਦਿੱਤਾ ਜਾਵੇਗਾ। ਮਾਨ ਨੇ ਕਿਹਾ ਕਿ ਅਦਾਲਤੀ ਫੈਸਲਿਆਂ ਦੀ ਪਾਲਣਾ ਹਰ ਹਾਲਤ ਵਿੱਚ ਬਰਾਬਰ ਹੋਵੇਗੀ ਅਤੇ ਕਿਸੇ ਨਾਲ ਕੋਈ ਖਾਸ ਵਤੀਰਾ ਨਹੀਂ ਕੀਤਾ ਜਾਵੇਗਾ।