ਕਰਨਾਟਕ ਪੁਲਿਸ ਨੇ ਰਾਏਚੁਰ ਜ਼ਿਲ੍ਹੇ ਵਿੱਚ ਇੱਕ ਆਰਐਸਐਸ ਵਰਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ‘ਤੇ ਮੁਸਲਿਮ ਔਰਤਾਂ ਵਿਰੁੱਧ ਸੋਸ਼ਲ ਮੀਡੀਆ ‘ਤੇ ਇਤਰਾਜ਼ਯੋਗ ਪੋਸਟ ਕਰਨ ਦਾ ਦੋਸ਼ ਹੈ। ਪੁਲਿਸ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ।
ਪੁਲਿਸ ਨੇ ਦੱਸਿਆ ਕਿ ਦੋਸ਼ੀ ਵਰਕਰ ਦੀ ਪਛਾਣ ਰਾਜੂ ਤੁੰਬਕ ਵਜੋਂ ਹੋਈ ਹੈ। ਵੀਰਵਾਰ ਸ਼ਾਮ ਨੂੰ ਉਸ ਨੇ ਮੁਸਲਿਮ ਔਰਤਾਂ ਨੂੰ ਬੱਚੇ ਬਣਾਉਣ ਦੀ ਫੈਕਟਰੀ ਦੱਸਿਆ ਸੀ।
ਪੁਲਿਸ ਨੇ ਦੱਸਿਆ ਕਿ ਉਸ ਨੇ ਇਸ ਸਬੰਧੀ ਇਕ ਕਾਰਟੂਨ ਵ੍ਹਾਟਸਐਪ ‘ਤੇ ਸਾਂਝਾ ਕੀਤਾ ਸੀ। ਪੋਸਟ ਵਾਇਰਲ ਹੋਣ ਤੋਂ ਬਾਅਦ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਵੀਰਵਾਰ ਸ਼ਾਮ ਨੂੰ ਹੀ ਵਿਰੋਧ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ ਲਿੰਗਸੂਗੁਰ ਥਾਣੇ ਦਾ ਘੇਰਾਓ ਵੀ ਕੀਤਾ ਅਤੇ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਿਸ ਨੂੰ 24 ਘੰਟਿਆਂ ਦਾ ਅਲਟੀਮੇਟਮ ਦਿੱਤਾ।
ਇਹ ਵੀ ਪੜ੍ਹੋ : ਔਡੀ ਚਾਹਵਾਲਾ! ਪੰਜਾਬ-ਹਰਿਆਣਾ ਦੇ 2 ਦੋਸਤ ਲਗਜ਼ਰੀ Audi ਗੱਡੀ ‘ਚ ਸੜਕ ‘ਤੇ ਵੇਚ ਰਹੇ ਚਾਹ
ਪੁਲਿਸ ਨੇ ਦੱਸਿਆ ਕਿ ਦੋਸ਼ੀ ਨੂੰ ਵੀਰਵਾਰ ਦੇਰ ਰਾਤ ਗ੍ਰਿਫਤਾਰ ਕੀਤਾ ਗਿਆ। ਉਸ ਨੂੰ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕਰਨ ਤੋਂ ਬਾਅਦ ਨਿਆਂਇਕ ਹਿਰਾਸਤ ਵਿਚ ਵੀ ਭੇਜ ਦਿੱਤਾ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਸ ਘਟਨਾ ਤੋਂ ਬਾਅਦ ਲਿੰਗਸੁਗੁਰ ਕਸਬੇ ‘ਚ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਪੁਲਿਸ ਨੇ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਇਲਾਕੇ ਵਿੱਚ ਸੁਰੱਖਿਆ ਵਧਾ ਦਿੱਤੀ ਹੈ। ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: