ਚੋਣਾਂ ਨੂੰ ਲੈ ਕੇ ਪੰਜਾਬ ਵਿਚ ਸਿਆਸੀ ਮਾਹੌਲ ਗਰਮਾਇਆ ਹੋਇਆ ਹੈ। ਆਗੂਆਂ ਸਣੇ ਕਈ ਕਲਾਕਾਰ ਵੀ ਇਸ ਵਾਰ ਆਪਣੀ ਕਿਸਮਤ ਅਜਮਾਉਣ ਲਈ ਮੈਦਾਨ ਵਿਚ ਉਤਰੇ ਹਨ। ਉਨ੍ਹਾਂ ਵਿੱਚੋਂ ਇੱਕ ਨਾਂ ਪੰਜਾਬੀ ਕਲਾਕਾਰ ਸਿੱਧੂ ਮੂਸੇਵਾਲਾ ਦਾ ਹੈ।
ਕਿਸਾਨ ਮੋਰਚੇ ਦੇ ਮੁੱਖ ਚਿਹਰਾ ਰਹੇ ਰੁਲਦੂ ਸਿੰਘ ਮਾਨਸਾ ਨੇ ਸਿੱਧੂ ਮੂਸੇਵਾਲਾ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਮੋਰਚੇ ਵੱਲੋਂ ਮੈਨੂੰ ਟਿਕਟ ਦਿੱਤੀ ਜਾਂਦੀ ਹੈ ਤਾਂ ਮੈਂ ਮਾਨਸਾ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਵਿਚ ਸ਼ਾਮਲ ਹੋਏ ਸਿੱਧੂ ਮੂਸੇਵਾਲਾ ਨੂੰ ਸਿੱਧੀ ਟੱਕਰ ਦੇਵਾਂਗਾ।
ਦਿੱਲੀ ਮੋਰਚਾ ਜਿੱਤਣ ਤੋਂ ਬਾਅਦ ਕਿਸਾਨ ਜਥੇਬੰਦੀਆਂ ਵੱਲੋਂ ਵੀ ਹੁਣ ਚੋਣਾਂ ਲੜਨ ਦਾ ਐਲਾਨ ਕਰ ਦਿੱਤਾ ਗਿਆ ਹੈ ਤੇ ਬਲਬੀਰ ਸਿੰਘ ਰਾਜੇਵਾਲ ਨੂੰ CM ਚਿਹਰਾ ਵੀ ਐਲਾਨ ਦਿੱਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਗੌਰਤਲਬ ਹੈ ਕਿ ਸਿੱਧੂ ਮੂਸੇਵਾਲਾ ਦੀ ਕਾਂਗਰਸ ਵਿੱਚ ਐਂਟਰੀ ਪਿੱਛੋਂ ਮਾਨਸਾ ਦੇ ਟਕਸਾਲੀ ਕਾਂਗਰਸੀਆਂ ਨੇ ਹਾਈਕਮਾਨ ਨੂੰ ਧਮਕੀ ਦਿੱਤੀ ਸੀ ਕਿ ਜੇ ਮੂਸੇਵਾਲਾ ਨੂੰ ਇਥੋਂ ਟਿਕਟ ਦਿੱਤੀ ਤਾਂ ਉਹ ਆਪਣਾ ਅਜ਼ਾਦ ਉਮੀਦਵਾਰ ਖੜ੍ਹਾ ਕਰਨਗੇ ਤੇ ਪਿੰਡ ਵਿੱਚ ਕਿਸੇ ਨੂੰ ਵੜਣ ਨਹੀਂ ਦੇਣਗੇ। ਉਨ੍ਹਾਂ ਨੇ ਕਿਹਾ ਸੀ ਕਿ ਜੇ ਪਾਰਟੀ ਨੇ ਅਜਿਹਾ ਕੀਤਾ ਤਾਂ ਕਾਂਗਰਸ ਨੂੰ ਜਾਣ ਵਾਲੀ 20 ਹਜ਼ਾਰ ਵੋਟ ਅਸੀਂ ਬੀਬਾ ਗਾਗੋਵਾਲ ਨੂੰ ਦੇ ਕੇ ਜਿਤਾਵਾਂਗੇ। ਹਾਲਾਂਕਿ ਪਾਰਟੀ ਨੇ ਮੂਸੇਵਾਲਾ ਦੀ ਟਿਕਟ ਫਾਈਨਲ ਨਹੀਂ ਕੀਤੀ ਹੈ ਪਰ ਚਰਚਾ ਹੈ ਕਿ ਉਹ ਮਾਨਸਾ ਤੋਂ ਚੋਣ ਲੜ ਸਕਦੇ ਹਨ।