ਸੋਸ਼ਲ ਮੀਡੀਆ ‘ਤੇ ਅਕਸਰ ਹੀ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਅਫਵਾਹਾਂ ਫੈਲਾਈਆਂ ਜਾਣ ਦੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ, ਜਿਸ ਨਾਲ ਲੋਕ ਗੁੰਮਰਾਹ ਹੋ ਜਾਂਦੇ ਹਨ। ਉਥੇ ਹੀ ਜਿਨ੍ਹਾਂ ਬਾਰੇ ਇਹ ਅਫਵਾਹਾਂ ਹੁੰਦੀਆਂ ਹਨ, ਉਨ੍ਹਾਂ ਲੋਕਾਂ ਨੂੰ ਵੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਅੱਜ ਸੋਸ਼ਲ ਮੀਡੀਆ ‘ਤੇ ਮਿਲਖਾ ਸਿੰਘ ਦੀ ਮੌਤ ਸੰਬੰਧੀ ਵੀ ਇੱਕ ਅਫਵਾਹ ਵਾਇਰਲ ਹੋ ਗਈ।
ਇਸ ਵਿੱਚ ਮਿਲਖਾ ਸਿੰਘ ਦੀ ਫੋਟੋ ਲੱਗੀ ਹੋਈ ਸੀ ਅਤੇ ਬਹੁਤ ਹੀ ਤੇਜ਼ੀ ਨਾਲ ਇਹ ਅੱਗੇ ਤੋਂ ਅੱਗੇ ਵਾਇਰਲ ਹੋ ਗਈ। ਦੱਸ ਦੇਈਏ ਕਿ ਮਿਲਖਾ ਸਿੰਘ ਦਾ ਕੋਰੋਨਾ ਪਾਜ਼ੀਟਿਵ ਹੋਣ ਕਰਕੇ ਪੀਜੀਆਈ ਵਿੱਚ ਇਲਾਜ ਚੱਲ ਰਿਹਾ ਹੈ ਅਤੇ ਪੀਜੀਆਈ ਦੇ ਡਾਕਟਰਾਂ ਨੇ ਵੀ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਹੁਣ ਉਨ੍ਹਾਂ ਦੀ ਹਾਲਤ ਵਿੱਚ ਸੁਧਾਰ ਹੋ ਰਿਹਾ ਹੈ।
ਉਥੇ ਹੀ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਉਡਣ ਸਿੱਖ ਮਿਲਖਾ ਸਿੰਘ ਦੇ ਪੁੱਤਰ ਨਾਲ ਗੱਲ ਕੀਤੀ ਅਤੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ। ਕੈਪਟਨ ਨੇ ਸੋਸ਼ਲ ਮੀਡੀਆ ‘ਤੇ ਇਸ ਦੀ ਵੀਡੀਓ ਵੀ ਸ਼ੇਅਰ ਕੀਤੀ, ਜਿਸ ਵਿੱਚ ਉਹ ਕੋਰੋਨਾ ਕਰਕੇ ਆਈਸੀਯੂ ਵਿੱਚ ਭਰਤੀ ਮਿਲਖਾ ਸਿੰਘ ਦਾ ਹਾਲ-ਚਾਲ ਪੁੱਛ ਰਹੇ ਹਨ।
ਇਹ ਵੀ ਪੜ੍ਹੋ : PGI ਚੰਡੀਗੜ੍ਹ ਦੀ ਰਿਪੋਰਟ ‘ਚ ਵੱਡਾ ਖੁਲਾਸਾ- ‘ਬਲੈਕ ਫੰਗਸ’ ਦੇ 50 ਫੀਸਦੀ ਮਰੀਜ਼ਾਂ ਨੂੰ ਨਹੀਂ ਹੋਇਆ ਸੀ ਕੋਰੋਨਾ
ਮੁੱਖ ਮੰਤਰੀ ਨੇ ਉਨ੍ਹਾਂ ਦੇ ਜਲਦ ਹੀ ਸਿਹਤਮੰਦ ਹੋਣ ਦੀ ਦੁਆਰ ਕੀਤੀ ਅਤੇ ਕਿਹਾ ਕਿ ਪੂਰਾ ਪੰਜਾਬ ਉਨ੍ਹਾਂ ਦੇ ਠੀਕ ਹੋਣ ਦੀਆਂ ਅਰਦਾਸਾਂ ਕਰ ਰਿਹਾ ਹੈ।