ਯੂਕਰੇਨ ‘ਤੇ ਰੂਸ ਦੇ ਹਮਲੇ ਸ਼ੁੱਕਰਵਾਰ ਨੂੰ ਲਗਾਤਾਰ ਦੂਜੇ ਦਿਨ ਵੀ ਜਾਰੀ ਰਹੇ। ਰਾਜਧਾਨੀ ਕੀਵ ਸਵੇਰੇ 7 ਵੱਡੇ ਧਮਾਕਿਆਂ ਨਾਲ ਹਿੱਲ ਗਈ। ਲੋਕ ਰਾਤ ਤੋਂ ਹੀ ਘਰਾਂ, ਜ਼ਮੀਨਦੋਜ਼ ਸ਼ੈਲਟਰਾਂ ਵਿੱਚ ਲੁਕੇ ਹੋਏ ਹਨ। ਖਾਣ-ਪੀਣ ਤੋਂ ਲੈ ਕੇ ਰੋਜ਼ਾਨਾ ਦੀਆਂ ਜ਼ਰੂਰਤਾਂ ਤੱਕ ਦੀ ਕਮੀ ਹੋ ਗਈ ਹੈ।
ਇਸ ਵਿਚਕਾਰ ਯੂਕਰੇਨੀ ਰਾਸ਼ਟਰਪਤੀ ਨੇ ਕਿਹਾ ਹੈ ਕਿ ਰੂਸੀ ਫੌਜ ਦੇ ਟੈਂਕ ਸਿਰਫ਼ 32 ਕਿਲੋਮੀਟਰ ਦੂਰ ਹਨ। ਇਨ੍ਹਾਂ ਨੂੰ ਰੋਕਣ ਲਈ ਯੂਕਰੇਨ ਦੀ ਫੌਜ ਨੂੰ ਆਪਣੇ ਹੀ ਤਿੰਨ ਪੁਲ ਉਡਾਣੇ ਪਏ ਹਨ। ਜ਼ੇਲੈਂਸਕੀ ਨੇ ਖਦਸ਼ਾ ਜਤਾਇਆ ਹੈ ਕਿ ਅਗਲੇ 96 ਘੰਟੇ ਯਾਨੀ 4 ਦਿਨਾਂ ਵਿੱਚ ਕੀਵ ਉੱਤੇ ਰੂਸ ਦਾ ਕਬਜ਼ਾ ਹੋ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਰੂਸੀ ਫ਼ੌਜਾਂ ਰਿਹਾਇਸ਼ੀ ਇਲਕਾਇਆਂ ਨੂੰ ਨਿਸ਼ਾਨਾ ਬਣਾ ਰਹੀਆਂ ਹਨ। ਉਨ੍ਹਾਂ ਰੂਸੀ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਜੰਗ ਖਿਲਾਫ ਪ੍ਰਦਰਸ਼ਨ ਕਰਨ।
ਇਹ ਵੀ ਪੜ੍ਹੋ : ਡੈਨਮਾਰਕ ਦਾ ਐਲਾਨ, ‘ਮੁਸੀਬਤ ‘ਚ ਯੂਕਰੇਨ ਤੋਂ ਆਉਣ ਵਾਲੇ ਲੋਕਾਂ ਨੂੰ ਰੱਖਣ ਲਈ ਅਸੀਂ ਤਿਆਰ’
ਵੀਡੀਓ ਲਈ ਕਲਿੱਕ ਕਰੋ -:
“Deep Sidhu ਦੀ ਮੌਤ ਦਾ ‘ਇਲੈਕਸ਼ਨ ਨਾਲ ਕੁਨੈਕਸ਼ਨ’, Rupinder Handa ਨੇ ਖੜ੍ਹੇ ਕੀਤੇ ਵੱਡੇ ਸਵਾਲ, ਜਦੋਂ ਸਾਰੇ ਗਾਇਕ ਇੱਕ ਪਾਸੇ ਤੇ ਉਹ ਕੱਲਾ ਪਾਸੇ ….”
ਭਾਰਤ ਨੇ ਪੋਲੈਂਡ ਦੇ ਰਸਤੇ ਫਸੇ ਹੋਏ ਭਾਰਤੀਆਂ ਨੂੰ ਕੱਢਣ ਦਾ ਫੈਸਲਾ ਲਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਯੂਕਰੇਨ ਤੋਂ ਏਅਰਲਿਫਟ ਵੀ ਕੀਤਾ ਜਾ ਸਕਦਾ ਹੈ। ਭਾਰਤ ਨੇ ਯੂਕਰੇਨ ਵਿਚ ਫਸੇ ਲੋਕਾਂ ਲਈ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਹੈ।