ਹਾਈਕੋਰਟ ਨੇ ਸਿਰਸਾ ਸਥਿਤ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੀ ਬੇਅਦਬੀ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ‘ਤੇ SIT ਦੀ ਰਿਪੋਰਟ ਤਲਬ ਕੀਤੀ ਹੈ। ਜਸਟਿਸ ਰਾਜਮੋਹਨ ਸਿੰਘ ਨੇ ਪੰਜਾਬ ਸਰਕਾਰ ਤੋਂ ਰਿਪੋਰਟ ਪੇਸ਼ ਕਰਨ ਲਈ ਸਮਾਂ ਮੰਗਣ ‘ਤੇ 11 ਜੁਲਾਈ ਲਈ ਸੁਣਵਾਈ ਤੈਅ ਕੀਤੀ ਹੈ। ਅਦਾਲਤ ਨੇ ਕਿਹਾ ਕਿ ਡੇਰੇ ਵਿੱਚ ਬੇਅਦਬੀ ਦੀ ਸਾਜ਼ਿਸ਼ ਕਿਵੇਂ ਰਚੀ ਗਈ ਸੀ, ਇਸ ਦਾ ਖੁਲਾਸਾ ਕੀਤਾ ਜਾਵੇ।
ਐੱਸ.ਆਈ.ਟੀ. ਨੇ ਰਿਪੋਰਟ ਦਾਇਰ ਕਰਦਿਆਂ ਕਿਹਾ ਕਿ ਸਿਰਸਾ ਸਥਿਤ ਡੇਰਾ ਸੱਚਾ ਸੌਦਾ ਦੇ ਪ੍ਰਬੰਧਕੀ ਬਲਾਕ ਵਿੱਚ ਸਾਜ਼ਿਸ਼ ਰਚੀ ਗਈ ਸੀ। ਡੇਰੇ ਦੀ ਕੌਮੀ ਕਮੇਟੀ ਦੇ ਮੈਂਬਰਾਂ ਨੇ ਇਸ ਵਿੱਚ ਅਹਿਮ ਭੂਮਿਕਾ ਨਿਭਾਈ। ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਾਜ਼ਿਸ਼ ਵਿੱਚ ਸ਼ਾਮਲ ਸੀ।
ਡੇਰਾ ਮੁਖੀ ਤੋਂ ਜੇਲ੍ਹ ਵਿੱਚ ਵੀ ਪੁੱਛਗਿੱਛ ਕੀਤੀ ਗਈ ਪਰ ਉਹ ਸਹਿਯੋਗ ਨਹੀਂ ਕਰ ਰਿਹਾ। ਪਟੀਸ਼ਨ ਵਿੱਚ ਡੇਰਾ ਮੁਖੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨਵੰਬਰ 2015 ਵਿੱਚ ਬੇਅਦਬੀ ਮਾਮਲੇ ਵਿੱਚ ਦਰਜ ਐੱਫ.ਆਈ.ਆਰ. ਦੀ ਸੀ.ਬੀ.ਆਈ. ਜਾਂਚ ਦੇ ਹੁਕਮ ਦਿੱਤੇ ਸਨ। ਬਾਅਦ ਵਿੱਚ ਸੂਬੇ ਵਿੱਚ ਸਰਕਾਰ ਬਦਲਦੇ ਹੀ ਸੇਵਾਮੁਕਤ ਜਸਟਿਸ ਰਣਜੀਤ ਸਿੰਘ ਦੀ ਪ੍ਰਧਾਨਗੀ ਹੇਠ ਇੱਕ ਜਾਂਚ ਕਮਿਸ਼ਨ ਦਾ ਗਠਨ ਕੀਤਾ ਗਿਆ।
ਅਗਸਤ 2018 ਵਿੱਚ ਪੰਜਾਬ ਸਰਕਾਰ ਨੇ ਵਿਧਾਨ ਸਭਾ ਵਿੱਚ ਇੱਕ ਮਤਾ ਪਾਸ ਕਰਕੇ ਸੀ.ਬੀ.ਆਈ. ਜਾਂਚ ਦੇ ਹੁਕਮ ਵਾਪਸ ਲੈ ਲਏ ਸਨ। ਪਟੀਸ਼ਨ ‘ਚ ਡੇਰਾ ਮੁਖੀ ਨੇ ਕਿਹਾ ਕਿ ਇਸ ਮਾਮਲੇ ਦੇ ਇਕ ਦੋਸ਼ੀ ਦੇ ਬਿਆਨਾਂ ਦੇ ਆਧਾਰ ‘ਤੇ ਉਸ ਨੂੰ ਪਿਛਲੇ ਸਾਲ ਇਸ ਕੇਸ ‘ਚ ਨਾਮਜ਼ਦ ਕੀਤਾ ਗਿਆ ਸੀ ਅਤੇ ਫਿਰ ਉਸ ਦੇ ਪ੍ਰੋਡਕਸ਼ਨ ਵਾਰੰਟ ਜਾਰੀ ਕੀਤੇ ਗਏ ਸਨ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਗੁਰਮੀਤ ਰਾਮ ਰਹੀਮ ਦੀ ਧੀ ਅਤੇ ਜਵਾਈ ਡੇਰਾ ਛੱਡ ਕੇ ਵਿਦੇਸ਼ ਚਲੇ ਗਏ ਹਨ। ਯੂਰਪ ਪਹੁੰਚਣ ਤੋਂ ਬਾਅਦ ਡੇਰਾ ਮੁਖੀ ਦੀ ਧੀ ਅਮਰਪ੍ਰੀਤ ਨੇ ਆਪਣਾ ਘਰ ਛੱਡਣ ‘ਤੇ ਦੁੱਖ ਪ੍ਰਗਟ ਕੀਤਾ ਹੈ। ਅਮਰਪ੍ਰੀਤ ਵੱਲੋਂ ਜਾਰੀ ਵੀਡੀਓ ਵਿੱਚ ਦੇਖਿਆ ਜਾ ਰਿਹਾ ਹੈ ਕਿ ਘਰ ਛੱਡਣ ਸਮੇਂ ਪੂਰਾ ਪਰਿਵਾਰ ਭਾਵੁਕ ਹੋ ਗਿਆ। ਅਮਰਪ੍ਰੀਤ ਨੇ ਯੂਰਪ ਪਹੁੰਚਣ ਤੋਂ ਬਾਅਦ ਟਵੀਟ ਕੀਤਾ ਕਿ ਪਰਿਵਾਰ ਨੂੰ ਛੱਡਣਾ ਸਾਡੇ ਲਈ ਮੁਸ਼ਕਲ ਪਲ ਸੀ। ਰੱਬ ਸਭ ਦਾ ਭਲਾ ਕਰੇ, ਇਸ ਨਾਲ ਕੋਈ ਫਰਕ ਨਹੀਂ ਪੈਂਦਾ ਕਿ ਉਹ ਸਮਰਥਨ ਕਰਨ ਵਾਲੇ ਹਨ ਜਾਂ ਨਫ਼ਰਤ ਕਰਨ ਵਾਲੇ।’