ਬਠਿੰਡਾ: ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਮਾਮਲੇ ਵਿੱਚ ਪੁਲਿਸ ਨੇ ਇੱਕ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੌਰਾਨ ਪੁਲਿਸ ਉਸ ਤੋਂ ਬਾਰੀਕੀ ਨਾਲ ਪੁੱਛਗਿੱਛ ਕਰੇਗੀ।
ਦੱਸ ਦੇਈਏ ਕਿ ਸੋਮਵਾਰ ਸਵੇਰੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਦਰਬਾਰ ਸਾਹਿਬ ਵਿੱਚ ਇੱਕ ਵਿਅਕਤੀ ਦੀ ਤਰਫੋਂ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਸੀ। ਦੋਸ਼ੀ ਵਿਅਕਤੀ ਨੇ ਸਵੇਰੇ 4:30 ਵਜੇ ਬੀੜੀ ਪੀ ਕੇ ਬੇਅਦਬੀ ਕੀਤੀ।
ਸਵੇਰੇ ਜਦੋਂ ਵੇਰੇ ਸ੍ਰੀ ਕੇਸਗੜ੍ਹ ਸਾਹਿਬ ਵਿੱਚ ਪਵਿੱਤਰ ਸਰੂਪਾਂ ਦਾ ਪ੍ਰਕਾਸ਼ ਕੀਤਾ ਜਾਣਾ ਸੀ, ਇੱਕ ਵਿਅਕਤੀ ਨੇ ਦਰਬਾਰ ਸਾਹਿਬ ਵਿੱਚ ਬੀੜੀ ਪੀਣੀ ਸ਼ੁਰੂ ਕਰ ਦਿੱਤੀ। ਧੂੰਆਂ ਹੋਣ ‘ਤੇ ਬੀੜੀ ਉਸੇ ਥਾਂ ‘ਤੇ ਸੁੱਟ ਦਿੱਤੀ ਜਿਥੇ ਗ੍ਰੰਥੀ ਬੈਠਦੇ ਹਨ।
ਬੇਅਦਬੀ ਦੀ ਘਟਨਾ ਦੇ ਦੋਸ਼ੀ ਲੁਧਿਆਣਾ ਦੇ ਵਸਨੀਕ ਪਰਮਜੀਤ ਸਿੰਘ ਦੇ ਸੰਬੰਧ ਡੇਰਾ ਸਿਰਸਾ ਨਾਲ ਹੋਣ ਦੀ ਗੱਲ ਸਾਹਮਣੇ ਆ ਰਹੀ ਹੈ। ਪੁਲਿਸ ਨੇ ਦੋਸ਼ੀ ਦਾ 4 ਦਿਨਾਂ ਦਾ ਰਿਮਾਂਡ ਹਾਸਲ ਕੀਤਾ ਹੈ। ਪੁਲਿਸ ਦੋਸ਼ੀ ਦੇ ਪਿਛੋਕੜ, ਸੰਪਰਕ ਸੂਤਰਾਂ ਅਤੇ ਸਾਥੀਆਂ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ, ਤਾਂ ਜੋ ਇਸ ਘਟਨਾ ਦੇ ਪਿੱਛੇ ਦੀ ਅਸਲ ਸਾਜ਼ਿਸ਼ ਅਤੇ ਮਨੋਰਥ ਨੂੰ ਸਾਹਮਣੇ ਲਿਆਂਦਾ ਜਾ ਸਕੇ।
ਪੁਲਿਸ ਨੇ ਲੁਧਿਆਣਾ ਤੋਂ ਸ੍ਰੀ ਅਨੰਦਪੁਰ ਸਾਹਿਬ ਦੇ ਰਸਤੇ ਵਿੱਚ ਵੱਖ -ਵੱਖ ਥਾਵਾਂ ਤੋਂ ਸੀਸੀਟੀਵੀ ਫੁਟੇਜ ਇਕੱਠੀਆਂ ਕੀਤੀਆਂ ਤਾਂ ਜੋ ਪਤਾ ਲਗਾਇਆ ਜਾ ਸਕੇ ਦੋਸ਼ੀ ਰਸਤੇ ਵਿੱਚ ਕਿੱਥੇ ਰੁਕਿਆ ਸੀ ਅਤੇ ਇਸ ਦੌਰਾਨ ਉਸਨੂੰ ਕਿਸ-ਕਿਸ ਨੂੰ ਮਿਲਿਆ। ਇਸਦੇ ਨਾਲ ਹੀ ਦੋਸ਼ੀ ਅਤੇ ਉਸਦੇ ਸਹੁਰੇ ਪਰਿਵਾਰ ਦੇ ਬੈਂਕ ਵੇਰਵੇ ਅਤੇ ਹੋਰ ਸੋਮਿਆਂ ਰਾਹੀਂ ਵਿਦੇਸ਼ ਤੋਂ ਆਉਣ ਵਾਲੇ ਪੈਸੇ ਦੀ ਡਿਟੇਲ ਕਰ ਰਹੇ ਹਨ ਤਾਂ ਜੋ ਕਿਸੇ ਵੀ ਤਰ੍ਹਾਂ ਦੇ ਫੰਡਿੰਗ ਦਾ ਪਤਾ ਲਗਾਇਆ ਜਾ ਸਕੇ।
ਇਹ ਵੀ ਪੜ੍ਹੋ : ਕੋਟਕਪੂਰਾ ਫਾਇਰਿੰਗ ਦੇ ਮੁੱਖ ਦੋਸ਼ੀ ਪਰਮਰਾਜ ਉਮਰਾਨੰਗਲ ਨੂੰ ਅੱਤਵਾਦੀਆਂ ਤੋਂ ਖਤਰਾ- ਸੁਰੱਖਿਆ ਦੇਣ ਦੀਆਂ ਹਿਦਾਇਤਾਂ
ਮੁੱਢਲੀ ਪੁੱਛਗਿੱਛ ਵਿੱਚ ਇਹ ਵੀ ਸਾਹਮਣੇ ਆ ਰਿਹਾ ਹੈ ਕਿ ਬੇਅਦਬੀ ਦੇ ਦੋਸ਼ੀਆਂ ਦਾ ਪਰਿਵਾਰ ਡੇਰਾ ਸਿਰਸਾ ਦਾ ਸ਼ਰਧਾਲੂ ਹੈ। ਇਹ ਵੀ ਪਤਾ ਲੱਗਾ ਹੈ ਕਿ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਅਤੇ ਇੱਕ ਵਿਵਾਦਿਤ ਪੰਜਾਬੀ ਗਾਇਕ ਦੀਆਂ ਤਸਵੀਰਾਂ ਵੀ ਉਸ ਦੇ ਪਰਸ ਵਿੱਚੋਂ ਮਿਲੀਆਂ ਹਨ। ਜ਼ਿਕਰਯੋਗ ਹੈ ਕਿ ਪੁਲਿਸ ਦੀ ਤਰਫੋਂ ਦੋਸ਼ੀ ਦੀ ਪੁੱਛਗਿੱਛ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵੱਲੋਂ ਬਣਾਈ ਗਈ 7 ਮੈਂਬਰੀ ਕਮੇਟੀ ਦੀ ਹਾਜ਼ਰੀ ਵਿੱਚ ਕੀਤੀ ਜਾ ਰਹੀ ਹੈ। ਕਮੇਟੀ ਦੇ ਇੱਕ ਮੈਂਬਰ ਨੇ ਆਪਣੀ ਫੇਸਬੁੱਕ ‘ਤੇ ਇੱਕ ਪੋਸਟ ਲਿਖੀ ਹੈ ਕਿ ਦੋਸ਼ੀ ਦੇ ਪਿਤਾ ਡੇਰਾ ਸਿਰਸਾ ਦੀ 7 ਮੈਂਬਰੀ ਕਮੇਟੀ ਦੇ ਮੈਂਬਰ ਰਹਿ ਚੁੱਕੇ ਹਨ ਅਤੇ ਦੋਸ਼ੀ ਪਰਮਜੀਤ ਸਿੰਘ ਦਾ ਵਿਆਹ ਵੀ ਉੱਥੇ ਵਿਆਹ ਦੀਆਂ ਰਸਮਾਂ ਅਨੁਸਾਰ ਡੇਰੇ ਦੇ ਅੰਦਰ ਹੀ ਹੋਇਆ ਸੀ।