ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੱਜ ਸੰਪੂਰਨਤਾ ਦਿਵਸ ਦੀ ਵਧਾਈ ਦਿੱਤੀ। ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ 316ਵਾਂ ਸੰਪੂਰਨਤਾ ਦਿਵਸ ਹੈ। ਸੰਗਤਾਂ ਗੁਰੂਘਰਾਂ ਵਿੱਚ ਸਵੇਰ ਤੋਂ ਨਤਮਸਤਕ ਹੋਣ ਪਹੁੰਚ ਰਹੀਆਂ ਹਨ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਇੱਕੋ-ਇੱਕ ਧਾਰਮਿਕ ਗ੍ਰੰਥ ਹਨ, ਜੋ ਸਾਰੀ ਮਨੁੱਖਤਾ ਦੇ ਸਾਂਝੇ ਹਨ ਅਤੇ, ਜਿਹਨਾਂ ਨੂੰ ‘ਗੁਰੂ’ ਦਾ ਦਰਜਾ ਪ੍ਰਾਪਤ ਹੈ। ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਵਿਸ਼ੇਸ਼ ਤੌਰ ‘ਤੇ ਪ੍ਰੋਗਰਾਮ ਕਰਵਾਇਆ ਜਾਂਦਾ ਹੈ। ਧੰਨ ਗੁਰੂ ਗੋਬਿੰਦ ਸਿੰਘ ਜੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਭਾਈ ਮਨੀ ਸਿੰਘ ਨੂੰ ਲਿਖਾਰੀ ਲਾ ਕੇ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪੂਰਨਤਾ ਕਰਵਾਈ ਸੀ ਅਤੇ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਦਰਜ ਕਰਵਾਈ ਸੀ।
ਇਹ ਵੀ ਪੜ੍ਹੋ : ਟੈਕਸ ਚੋਰੀ ਕਰਨ ਵਾਲਿਓ ਸਾਵਧਾਨ! ਹੁਣ ਅੰਮ੍ਰਿਤਸਰ ਦੀ ਮਸ਼ਹੂਰ ਮਠਿਆਈਆਂ ਦੀ ਦੁਕਾਨ ‘ਤੇ ਪਿਆ ਛਾਪਾ
ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਦੀ ਅਗਵਾਈ ਹੇਠ ਹੋਣ ਵਾਲੇ ਮੁੱਖ ਸਮਾਗਮਾਂ ਵਿੱਚ ਪੰਥ ਪ੍ਰਸਿੱਧ ਰਾਗੀ ਅਤੇ ਕਥਾਵਾਚਕ ਸੰਗਤਾਂ ਨੂੰ ਗੁਰਬਾਣੀ ਗੁਰਇਤਿਹਾਸ ਨਾਲ ਜੋੜਨਗੇ ਜਦੋਂਕਿ ਸਿੱਖ ਧਰਮ ਦੀਆਂ ਉੱਚ ਧਾਰਮਿਕ ਸਖਸ਼ੀਅਤਾਂ,ਸਿੰਘ ਸਾਹਿਬਾਨ ਅਤੇ ਪ੍ਰਧਾਨ ਸ਼੍ਰੋਮਣੀ ਕਮੇਟੀ ਭਾਈ ਹਰਜਿੰਦਰ ਸਿੰਘ ਧਾਮੀ ਸ਼ਮੂਲੀਅਤ ਕਰਨਗੇ।
ਵੀਡੀਓ ਲਈ ਕਲਿੱਕ ਕਰੋ -: