ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ‘ਤੇ ਸਿਆਹੀ ਸੁੱਟੇ ਜਾਣ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਦਾ ਬਿਆਨ ਸਾਹਮਣੇ ਆਇਆ ਹੈ। ਮੋਰਚੇ ਨੇ ਟਿਕੈਤ ‘ਤੇ ਹੋਏ ਹਮਲੇ ਨੂੰ ਸੁਨਿਯੋਜਿਤ ਦੱਸਿਆ ਹੈ ਤੇ ਭਾਜਪਾ ‘ਤੇ ਗੰਭੀਰ ਦੋਸ਼ ਲਗਾਏ ਹਨ।
ਐੱਸਕੇਐੱਮ ਨੇ ਮੰਗ ਕੀਤੀ ਹੈ ਕਿ ਇਸ ਘਟਨਾ ਵਿਚ ਸ਼ਾਮਲ ਦੋਸ਼ੀਆਂ ਨੂੰ ਸਜ਼ਾ ਦਿੱਤੀ ਜਾਵੇ। ਅਫਸਰਾਂ ਦਾ ਸਸਪੈਨਸ਼ਨ ਹੋਵੇ ਰਾਕੇਸ਼ ਟਿਕੈਤ ਨੂੰ ਸੁਰੱਖਿਆ ਮਿਲੇ ਤੇ ਇਸ ਘਟਨਾ ਦੀ ਨਿਆਂਇਕ ਜਾਂਚ ਕੀਤੀ ਜਾਵੇ। ਦੂਜੇ ਪਾਸੇ ਭਾਰਤੀ ਜਨਤਾ ਨੇ ਰਾਕੇਸ਼ ਟਿਕੈਤ ‘ਤੇ ਕਿਸਾਨਾਂ ਨੂੰ ਵਰਗਲਾਉਣ ਤੇ ਕਿਸਾਨਾਂ ਦੇ ਨਾਂ ‘ਤੇ ਸਿਆਸਤ ਕਰਨ ਦਾ ਦੋਸ਼ ਲਗਾਇਆ ਹੈ।
ਸੰਯੁਕਤ ਕਿਸਾਨ ਮੋਰਚੇ ਵੱਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਕਿ ਕਿਸਾਨ ਨੇਤਾ ਤੇ ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ‘ਤੇ ਅੱਜ ਬੰਗਲੌਰ ਵਿਚ ਹੋਏ ਹਮਲੇ ਤੋਂ ਸਪੱਸ਼ਟ ਹੈ ਕਿ ਇਹ ਘਟਨਾ ਦੁਪਿਹਰ ਬੰਗਲੌਰ ਦੇ ਗਾਂਧੀ ਭਵਨ ਵਿਚ ਪ੍ਰੈੱਸ ਵਾਰਤਾ ਦੌਰਾਨ ਹੋਈ ਜਿਸ ਨੂੰ ਐੱਸਕੇਐੱਮ ਨਾਲ ਜੁੜੇ ਕਿਸਾਨ ਸੰਗਠਨ ਕਰਨਾਟਕ ਸੂਬੇ ਰੈਯਤ ਸੰਘ ਨੇ ਆਯੋਜਿਤ ਕੀਤਾ ਸੀ। ਇਸ ਵਿਚ ਟਿਕੈਤ, ਯੁੱਧਵੀਰ ਸਿੰਘ ਤੇ ਕਵਿਤਾ ਕੁਰੂਗੰਟੀ ਪਿਛਲੇ ਦਿਨੀਂ ਕਿਸਾਨ ਅੰਦੋਲਨ ਵਿਰੁੱਧ ਗਲਤ ਪ੍ਰਚਾਰ ਦਾ ਖੰਡਨ ਕਰ ਰਹੇ ਸਨ ਜਿਸ ਦੌਰਾਨ ਇਕ ਵਿਅਕਤੀ ਵੱਲੋਂ ਟਿਕੈਤ ਦੇ ਮੂੰਹ ‘ਤੇ ਕਾਲੀ ਸਿਆਹੀ ਸੁੱਟੀ ਗਈ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
SKM ਨੇ ਕਿਹਾ ਕਿ ਇਸ ਨੂੰ ਛੋਟੀ ਘਟਨਾ ਮੰਨ ਕੇ ਨਜ਼ਰਅੰਦਾਜ਼ ਕੀਤਾ ਜਾਣਾ ਗਲਤ ਹੋਵੇਗਾ ਕਿਉਂਕਿ ਪਹਿਲਾਂ ਵੀ ਟਿਕੈਤ ‘ਤੇ ਹਮਲੇ ਹੋ ਚੁੱਕੇ ਹਨ। ਇਸ ਲਈ ਸੰਯੁਕਤ ਕਿਸਾਨ ਮੋਰਚਾ ਨੇ ਮੰਗ ਕਰਦੇ ਹੋਏ ਕਿਹਾ ਕਿ ਘਟਨਾ ਦੇ ਦੋਸ਼ੀਆਂ ਨੂੰ ਸਖਤ ਸਜ਼ਾ ਦਿੱਤੀ ਜਾਵੇ ਤੇ ਲਾਪ੍ਰਵਾਹੀ ਲਈ ਦੋਸ਼ੀ ਪੁਲਿਸ ਅਫਸਰਾਂ ਨੂੰ ਤੁਰੰਤ ਸਸਪੈਂਡ ਕੀਤਾ ਜਾਵੇ ਤੇ ਨਾਲ ਹੀ ਟਿਕੈਤ ਨੂੰ ਸੁਰੱਖਿਆ ਮੁਹੱਈਆ ਕਰਵਾਈ ਜਾਵੇ।