ਪੰਜਾਬ ਪੁਲਿਸ ਨੇ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਤਲ ਮਾਮਲੇ ਵਿੱਚ ਵੱਡੀ ਸਫਲਤਾ ਹਾਸਲ ਕਰਦੇ ਹੋਏ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਸਨੋਵਰ ਢਿੱਲੋਂ ਸਣੇ ਤਿੰਨ ਮੁੱਖ ਸਾਜ਼ਿਸ਼ਕਾਰਾਂ ‘ਤੇ ਵੀ ਮਾਮਲਾ ਦਰਜ ਕੀਤਾ ਹੈ, ਜੋ ਇਸ ਵੇਲੇ ਕੈਨੇਡਾ ਅਤੇ ਮਲੇਸ਼ੀਆ ਵਿੱਚ ਰਹਿ ਰਹੇ ਹਨ। ਇਹ ਜਾਣਕਾਰੀ ਡੀਜੀਪੀ ਦਫਤਰ ਵੱਲੋਂ ਦਿੱਤੀ ਗਈ।
ਪੁੱਛਗਿੱਛ ਦੌਰਾਨ ਇੱਕ ਦੋਸ਼ੀ ਨੇ ਦੱਸਿਆ ਕਿ ਮੁੱਖ ਸਾਜ਼ਿਸ਼ਕਰਤਾ ਸਨੋਵਰ ਢਿੱਲੋਂ ਨੇ “ਨੈਸ਼ਨਲ ਕਬੱਡੀ ਫੈਡਰੇਸ਼ਨ ਆਫ ਓਂਟਾਰੀਓ” ਬਣਾਈ ਸੀ ਅਤੇ ਵੱਖ-ਵੱਖ ਖਿਡਾਰੀਆਂ ਨੂੰ ਆਪਣੀ ਫੈਡਰੇਸ਼ਨ ਵਿੱਚ ਸ਼ਾਮਲ ਹੋਣ ਲਈ ਮਨਾਉਣ ਦੀ ਕੋਸ਼ਿਸ਼ ਕੀਤੀ ਸੀ। ਹਾਲਾਂਕਿ, ਜ਼ਿਆਦਾਤਰ ਨਾਮਵਰ ਖਿਡਾਰੀ ਮ੍ਰਿਤਕ ਸੰਦੀਪ ਦੁਆਰਾ ਚਲਾਏ ਜਾ ਰਹੇ “ਮੇਜਰ ਲੀਗ ਕਬੱਡੀ” ਨਾਲ ਜੁੜੇ ਹੋਏ ਸਨ, ਜਿਸ ਨਾਲ ਸਨੋਵਰਜ਼ ਫੈਡਰੇਸ਼ਨ ਅਸਫਲ ਹੋ ਰਿਹਾ ਸੀ।
ਸਨੋਵਰ ਢਿੱਲੋਂ ਕੈਨੇਡੀਅਨ ਸੱਥ ਟੀਵੀ ਅਤੇ ਰੇਡੀਓ ਸ਼ੋਅ ਦਾ ਪ੍ਰਡਿਊਸਰ ਤੇ ਨਿਰਦੇਸ਼ਕ ਹੈ, ਜਦਕਿ ਸੁਖਵਿੰਦਰ ਸਿੰਘ ਉਰਫ ਸੁੱਖਾ ਦੁੱਨੇਕੇ ਪਿੰਡ ਦੁੱਨੇਕੇ, ਮੋਗਾ ਦਾ ਰਹਿਣ ਵਾਲਾ ਹੈ ਤੇ ਪਿਛਲੇ ਕੁਝ ਸਾਲਾਂ ਤੋਂ ਕੈਨੇਡਾ ‘ਚ ਰਹਿ ਰਿਹਾ ਅਤੇ ਜਗਜੀਤ ਸਿੰਘ ਉਰਫ ਗਾਂਧੀ ਡੇਹਲੋਂ, ਲੁਧਿਆਣਾ ਦਾ ਵਸਨੀਕ ਹੈ ਤੇ ਇਸ ਵੇਲੇ ਮਲੇਸ਼ੀਆ ਵਿੱਚ ਰਹਿ ਰਿਹਾ ਹੈ, ਜਿਸ ਨੇ ਪੀੜਤ ਨੂੰ ਮਾਰਨ ਦੀ ਸਾਜ਼ਿਸ਼ ਰਚੀ ਸੀ।
ਫੜੇ ਗਏ ਵਿਅਕਤੀਆਂ ਦੀ ਪਛਾਣ ਫਤਿਹ ਸਿੰਘ ਉਰਫ ਯੁਵਰਾਜ ਵਾਸੀ ਸੰਗਰੂਰ, ਗੁਰੂਗ੍ਰਾਮ ਹਰਿਆਣਾ ਦੇ ਨਾਹਰਪੁਰ ਰੂਪਾ ਦੇ ਕੌਸ਼ਲ ਚੌਧਰੀ, ਹਰਿਆਣਾ ਦੇ ਪਿੰਡ ਮਹੇਸ਼ਪੁਰ ਪਲਵਾਂ ਦੇ ਅਮਿਤ ਡਾਗਰ, ਸਿਮਰਨਜੀਤ ਸਿੰਘ ਉਰਫ ਜੁਝਾਰ ਸਿੰਘ ਉਰਫ ਗੈਂਗਸਟਰ ਪਿੰਡ ਮਾਧੋਪੁਰ ਪੀਲੀਭੀਤ, ਯੂ.ਪੀ ਵਜੋਂ ਹੋਈ ਹੈ। ਚਾਰੇ ਮੁਲਜ਼ਮਾਂ ‘ਤੇ ਪਹਿਲਾਂ ਹੀ 20 ਤੋਂ ਵੱਧ ਅਪਰਾਧਿਕ ਕੇਸ ਦਰਜ ਹਨ, ਜਿਨ੍ਹਾਂ ਵਿੱਚ ਜ਼ਿਆਦਾਤਰ ਕਤਲ ਅਤੇ ਕਤਲ ਦੀ ਕੋਸ਼ਿਸ਼ ਦੇ ਕੇਸ ਹਨ। ਇਨ੍ਹਾਂ ਸਾਰਿਆਂ ਨੂੰ ਵੱਖ-ਵੱਖ ਜੇਲ੍ਹਾਂ ਤੋਂ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਗਿਆ ਸੀ।
ਵੇਰਵਿਆਂ ਦਾ ਖੁਲਾਸਾ ਕਰਦੇ ਹੋਏ, ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਵੀਕੇ ਭੰਵਰਾ ਨੇ ਸ਼ਨੀਵਾਰ ਨੂੰ ਕਿਹਾ ਕਿ ਪੂਰੀ ਜਾਂਚ ਅਤੇ ਸੂਚਨਾ ਦੇ ਅਧਾਰ ‘ਤੇ ਜਲੰਧਰ ਦਿਹਾਤੀ ਪੁਲਿਸ ਨੇ ਫਤਿਹ ਸਿੰਘ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਹੈ।
ਡੀਜੀਪੀ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਫਤਿਹ ਨੇ ਖੁਲਾਸਾ ਕੀਤਾ ਕਿ ਸਨੋਵਰ ਢਿੱਲੋਂ ਨੇ “ਨੈਸ਼ਨਲ ਕਬੱਡੀ ਫੈਡਰੇਸ਼ਨ ਆਫ ਓਨਟਾਰੀਓ” ਬਣਾਈ ਸੀ ਅਤੇ ਵੱਖ-ਵੱਖ ਖਿਡਾਰੀਆਂ ਨੂੰ ਆਪਣੀ ਫੈਡਰੇਸ਼ਨ ਵਿੱਚ ਸ਼ਾਮਲ ਹੋਣ ਲਈ ਮਨਾਉਣ ਦੀ ਕੋਸ਼ਿਸ਼ ਕੀਤੀ ਸੀ। ਹਾਲਾਂਕਿ, ਜ਼ਿਆਦਾਤਰ ਨਾਮਵਰ ਖਿਡਾਰੀ ਮ੍ਰਿਤਕ ਸੰਦੀਪ ਦੁਆਰਾ ਚਲਾਏ ਜਾ ਰਹੇ “ਮੇਜਰ ਲੀਗ ਕਬੱਡੀ” ਨਾਲ ਜੁੜੇ ਹੋਏ ਸਨ, ਜਿਸ ਕਰਕੇ ਸਨੋਵਰ ਦੀ ਫੈਡਰੇਸ਼ਨ ਅਸਫਲ ਹੋ ਰਹੀ ਸੀ। ਫਤਿਹ ਨੇ ਖੁਲਾਸਾ ਕਰਦਿਆਂ ਇਹ ਮੰਨਿਆ ਕਿ ਉਸਨੇ ਕੁਝ ਖਿਡਾਰੀਆਂ ‘ਤੇ ਸਨੋਵਰਜ਼ ਫੈਡਰੇਸ਼ਨ ਵਿੱਚ ਸ਼ਾਮਲ ਹੋਣ ਲਈ ਦਬਾਅ ਪਾਇਆ ਸੀ।
ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
ਵਧੇਰੇ ਜਾਣਕਾਰੀ ਦਿੰਦੇ ਹੋਏ ਐਸਐਸਪੀ ਜਲੰਧਰ ਦਿਹਾਤੀ ਸਤਿੰਦਰ ਸਿੰਘ ਨੇ ਦੱਸਿਆ ਕਿ ਫਤਿਹ ਨੇ ਕਬੂਲ ਕੀਤਾ ਕਿ ਸਨੋਵਰ ਦੇ ਕਹਿਣ ‘ਤੇ ਉਸ ਨੇ ਅਮਿਤ ਡਾਗਰ, ਕੌਸ਼ਲ ਚੌਧਰੀ, ਜਗਜੀਤ ਸਿੰਘ, ਲੱਕੀ ਪਟਿਆਲ ਅਤੇ ਸੁੱਖਾ ਦੁੱਨੇਕੇ ਨਾਲ ਮਿਲ ਕੇ ਸੰਦੀਪ ਦੇ ਕਤਲ ਨੂੰ ਅੰਜਾਮ ਦੇਣ ਲਈ ਸ਼ੂਟਰਾਂ ਦਾ ਪ੍ਰਬੰਧ ਕੀਤਾ ਸੀ।
ਉਨ੍ਹਾਂ ਦੱਸਿਆ ਕਿ ਸੁਖਾ ਦੁੱਨੇਕੇ ਦੇ ਕਹਿਣ ‘ਤੇ ਸਿਮਰਨਜੀਤ ਉਰਫ਼ ਜੁਝਾਰ ਨੇ ਅੰਮ੍ਰਿਤਸਰ ਦੇ ਪ੍ਰੀਤਮ ਐਨਕਲੇਵ ਵਿਖੇ ਆਪਣੇ ਰਿਸ਼ਤੇਦਾਰ ਸਵਰਨ ਸਿੰਘ ਦੇ ਘਰ ਸ਼ੂਟਰਾਂ ਦੇ ਲੁਕਣ ਲਈ ਥਾਂ ਮੁਹੱਈਆ ਕਰਵਾਈ ਸੀ|
ਪੁਲਿਸ ਨੇ ਸਵਰਨ ਦੇ ਘਰੋਂ 18 ਜ਼ਿੰਦਾ ਕਾਰਤੂਸ ਅਤੇ 12 ਬੋਰ ਰਾਈਫਲ ਬਰਾਮਦ ਕੀਤੀ ਹੈ। ਇਸ ਕੇਸ ਵੀ ਵਿੱਚ ਸਵਰਨ ਸਿੰਘ, ਜੋ ਕਿ ਭਗੌੜਾ ਹੈ, ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਐਸਐਸਪੀ ਨੇ ਕਿਹਾ ਕਿ ਗੋਲੀ ਚਲਾਉਣ ਵਾਲਿਆਂ ਦੀ ਵੀ ਪਛਾਣ ਕਰ ਲਈ ਗਈ ਹੈ ਅਤੇ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।