ਚੰਡੀਗੜ੍ਹ : ਪੰਜਾਬ ਸਰਕਾਰ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਪੂਰਾ ਜ਼ੋਰ ਲਾ ਰਹੀ ਹੈ। ਕਿਸਾਨਾਂ ਨੂੰ ਇਸ ਦੇ ਲਈ ਜਾਗਰੂਕ ਕੀਤਾ ਜਾ ਰਿਹਾ ਹੈ, ਪਰ ਇਸ ਦੇ ਬਾਵਜੂਦ ਰਾਜ ਦੇ ਕਈ ਹਿੱਸਿਆਂ ਵਿੱਚ ਕਿਸਾਨਾਂ ਦੇ ਪਰਾਲੀ ਸਾੜਨ ਦੀਆਂ ਖਬਰਾਂ ਆ ਰਹੀਆਂ ਹਨ। ਹੁਣ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇਕ ਨਵੀਂ ਪਹਿਲ ਕਰਦੇ ਹੋਏ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਵਾਲੇ ਆਪਣਏ ਹਲਕੇ ਦੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਆਪਣੇ ਸਵੈਇੱਛੁਕ ਕੋਟੇ ਵਿੱਚੋਂ ਇੱਕ-ਇੱਕ ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ।
ਸੰਧਵਾਂ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਨਸ਼ਟ ਹੋ ਜਾਂਦੀ ਹੈ ਅਤੇ ਵਾਤਾਵਰਨ ‘ਤੇ ਵੀ ਮਾੜਾ ਅਸਰ ਪੈਂਦਾ ਹੈ। ਉਨ੍ਹਾਂ ਕਿਹਾ ਕਿ ਗੁਰਬਾਣੀ ਦੀ ਸੇਧ ਮੁਤਾਬਕ ਪੰਜਾਬ ਦੇ ਲੋਕ ਸਭ ਤੋਂ ਵੱਧ ਪਿਆਰ ਕਰਨ ਵਾਲੇ ਹੁੰਦੇ ਹਨ। ਜਿਵੇਂ-ਜਿਵੇਂ ਲੋਕਾਂ ਨੂੰ ਪਰਾਲੀ ਸਾੜਨ ਦੇ ਨੁਕਸਾਨ ਬਾਰੇ ਪਤਾ ਲੱਗ ਰਿਹਾ ਹੈ ਉਹ ਇਸ ਰੁਝਾਨ ਨੂੰ ਛੱਡ ਰਹੇ ਹਨ। ਉਹ ਦਿਨ ਦੂਰ ਨਹੀਂ ਜਦੋਂ ਰਾਜ ਦੇ ਲੋਕ ਪਰਾਲੀ ਤੇ ਕਣਕ ਦੀ ਰਹਿੰਦ-ਖਹੂੰਦ ਨੂੰ ਸਾੜਨ ਦੇ ਰੁਝਾਨ ਨੂੰ ਪੂਰੀ ਤਰ੍ਹਾਂ ਛੱਡ ਦੇਣਗੇ।
ਇਹ ਵੀ ਪੜ੍ਹੋ : ਲੁਧਿਆਣਾ : ਦਸਮੇਸ਼ ਨਗਰ ‘ਚ ਬਾਈਕ ਨੂੰ ਚਾਬੀ ਲਾਉਂਦਾ ਨਸ਼ੇੜੀ ਚੋਰ ਕਾਬੂ, ਬੁਰੀ ਤਰ੍ਹਾਂ ਚੜਿਆ ਕੁਟਾਪਾ
ਸੰਧਵਾਂ ਨਾ ਸਿਰਫ਼ ਲੋਕਾਂ ਨੂੰ ਪਰਾਲੀ ਨਾ ਸਾੜਨ ਬਾਰੇ ਲਗਾਤਾਰ ਜਾਗਰੂਕ ਕਰ ਰਹੇ ਹਨ, ਸਗੋਂ ਅਜਿਹਾ ਨਾ ਕਰਨ ਵਾਲਿਆਂ ਦਾ ਵੀ ਸਨਮਾਨ ਵੀ ਕੀਤਾ ਹੈ। ਹਾਲ ਹੀ ਵਿੱਚ ਉਨ੍ਹਾਂ ਵਿਧਾਨ ਸਭਾ ਵਿੱਚ ਇੱਕ ਸਮਾਗਮ ਦੌਰਾਨ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਕਿਸਾਨਾਂ ਨੂੰ ਸਨਮਾਨਿਤ ਕੀਤਾ। ਇਹ ਆਪਣੀ ਕਿਸਮ ਦਾ ਨਵਾਂ ਉਪਰਾਲਾ ਸੀ। ਇਸ ਇਨਾਮ ਵੰਡ ਸਮਾਰੋਹ ਵਿੱਚ ਫਰੀਦਕੋਟ ਜ਼ਿਲ੍ਹੇ ਦੇ 18, ਮੋਗਾ ਦੇ 13, ਸੰਗਰੂਰ ਦੇ 10, ਰੂਪਨਗਰ ਦੇ 1 ਅਤੇ ਗੁਰਦਾਸਪੁਰ ਦੇ 10 ਅਤੇ ਲੁਧਿਆਣਾ ਅਤੇ ਬਰਨਾਲਾ ਦੇ 7 ਕਿਸਾਨਾਂ ਨੂੰ ਸਨਮਾਨਤ ਕੀਤਾ ਗਿਆ। ਉਨ੍ਹਾਂ ਕਿਸਾਨਾਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਅਪੀਲ ਵੀ ਕੀਤੀ।
ਵੀਡੀਓ ਲਈ ਕਲਿੱਕ ਕਰੋ -: