ਚੰਡੀਗੜ੍ਹ : ਸੰਗਰੂਰ ਜ਼ਿਲ੍ਹੇ ਦੇ ਪਿੰਡ ਗੋਬਿੰਦਪੁਰਾ ਪਾਪੜਾ ਦਾ ਇੱਕ ਕਿਸਾਨ ਰਾਤੋ -ਰਾਤ ਲੱਖਪਤੀ ਬਣ ਗਿਆ। ਉਸ ਨੇ ਪੰਜਾਬ ਸਟੇਟ ਡੀਅਰ 500 ਦਾ ਹਫਤਾਵਾਰੀ ਲਾਟਰੀ ਦਾ 75 ਲੱਖ ਰੁਪਏ ਦਾ ਪਹਿਲਾ ਇਨਾਮ ਜਿੱਤਿਆ।
75 ਸਾਲਾ ਮੋਹਰ ਸਿੰਘ ਨੇ ਕਿਹਾ ਕਿ ਉਹ ਪਿਛਲੇ 20 ਸਾਲਾਂ ਤੋਂ ਲਾਟਰੀ ਦੀਆਂ ਟਿਕਟਾਂ ਖਰੀਦ ਰਿਹਾ ਹੈ ਅਤੇ ਉਸਨੇ ਆਪਣੇ ਸੁਪਨੇ ਵਿੱਚ ਵੀ ਨਹੀਂ ਸੋਚਿਆ ਸੀ ਕਿ ਇੱਕ ਦਿਨ ਉਹ ਇੰਨਾ ਵੱਡਾ ਇਨਾਮ ਜਿੱਤ ਲਵੇਗਾ।
ਇਹ ਵੀ ਪੜ੍ਹੋ : ਕਪੂਰਥਲਾ ਪਹੁੰਚੇ CM ਚੰਨੀ ਦਾ ਇੱਕ ਹੋਰ ਵਿਲੱਖਣ ਅੰਦਾਜ਼- ਮੰਚ ‘ਤੇ ਕਲਾਕਾਰਾਂ ਨਾਲ ਪਾਇਆ ਭੰਗੜਾ, ਦੇਖੋ ਵੀਡੀਓ
ਇੱਥੋਂ ਦੇ ਰਾਜ ਲਾਟਰੀ ਵਿਭਾਗ ਦੇ ਅਧਿਕਾਰੀਆਂ ਨੂੰ ਟਿਕਟ ਅਤੇ ਲੋੜੀਂਦੇ ਦਸਤਾਵੇਜ਼ ਇੱਥੇ ਜਮ੍ਹਾਂ ਕਰਵਾਉਣ ਤੋਂ ਬਾਅਦ ਖੁਸ਼ਕਿਸਮਤ ਜੇਤੂ ਨੇ ਇਸ ਬੁਢਾਪੇ ਵਿੱਚ ਉਸ ਉੱਤੇ ਅਸ਼ੀਰਵਾਦ ਦੇਣ ਲਈ ਪਅਕਾਲ ਪੁਰਖ ਦਾ ਸ਼ੁਕਰਾਨਾ ਕੀਤਾ।
ਲਾਟਰੀਜ਼ ਵਿਭਾਗ ਦੇ ਅਧਿਕਾਰੀਆਂ ਨੇ ਜੇਤੂ ਨੂੰ ਭਰੋਸਾ ਦਿੱਤਾ ਕਿ ਇਨਾਮੀ ਰਾਸ਼ੀ ਛੇਤੀ ਹੀ ਉਸਦੇ ਬੈਂਕ ਖਾਤੇ ਵਿੱਚ ਜਮ੍ਹਾ ਹੋ ਜਾਵੇਗੀ।