ਸੰਗਰੂਰ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਅੰਤਰਰਾਜੀ ਹਥਿਆਰ ਰੈਕੇਟ ਦਾ ਪਰਦਾਫਾਸ਼ ਕੀਤਾ ਗਿਆ। ਇਸ ਵਿਚ 2 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਿਨ੍ਹਾਂ ਕੋਲੋਂ ਦੇਸੀ ਹਥਿਆਰ ਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ ਹੈ।
ਗ੍ਰਿਫਤਾਰ ਲੋਕਾਂ ਦੀ ਪਛਾਣ ਪਵਨ ਕੁਮਾਰ ਵਾਸੀ ਅਲੀਗੜ੍ਹ (ਯੂ. ਪੀ.) ਤੇ ਕੁਲਵਿੰਦਰ ਸਿੰਘ ਨਿਵਾਸੀ ਕਰਈਵਾਲਾ ਸ੍ਰੀ ਮੁਕਤਸਰ ਸਾਹਿਬ ਵਜੋਂ ਹੋਈ ਹੈ। ਸੰਗਰੂਰ ਦੇ ਐੱਸ. ਐੱਸ. ਪੀ. ਸਵਪਨ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਗੈਰ-ਕਾਨੂੰਨੀ ਹਥਿਆਰਾਂ ਦੀਆਂ ਘਟਨਾਵਾਂ ਦਿਨੋ-ਦਿਨ ਵੱਧ ਰਹੀਆਂ ਸਨ, ਜੋ ਕਿ ਚਿੰਤਾ ਦਾ ਵਿਸ਼ਾ ਸਨ। ਇਨ੍ਹਾਂ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਨਕੇਲ ਪਾਉਣ ਲਈ ਵਿਸ਼ੇਸ਼ ਐੱਸ. ਟੀ. ਐੱਫ. ਟੀਮ ਗਠਿਤ ਕੀਤੀ ਗਈ ਸੀ ਜਿਸ ਤਹਿਤ ਕਾਰਵਾਈ ਕਰਦਿਆਂ 2 ਮੁਲਜ਼ਮਾਂ ਨੂੰ ਗੈਰ-ਕਾਨੂੰਨੀ ਹਥਿਆਰਾਂ ਸਣੇ ਗ੍ਰਿਫਤਾਰ ਕਰ ਲਿਆ ਗਿਆ ਹੈ।
ਗ੍ਰਿਫਤਾਰ ਦੋਸ਼ੀਆਂ ਨੇ ਕਈ ਖੁਲਾਸੇ ਕੀਤੇ ਹਨ। ਮਿਲੀ ਜਾਣਕਾਰੀ ਮੁਤਾਬਕ ਇਸ ਤੋਂ ਪਹਿਲਾਂ ਉਹ ਅੰਮ੍ਰਿਤਸਰ ਤੇ ਤਰਨਤਾਰਨ ਦੇ ਖੇਤਰਾਂ ਵਿਚ ਵੀ ਹਥਿਆਰਾਂ ਦੀ ਸਪਲਾਈ ਕਰ ਚੁੱਕੇ ਹਨ। ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਤੇ ਇਹ ਉਮੀਦ ਪ੍ਰਗਟਾਈ ਜਾ ਰਹੀ ਹੈ ਕਿ ਇਸ ਹਥਿਆਰ ਰੈਕੇਟ ‘ਚ ਸ਼ਾਮਲ ਹੋਰਨਾਂ ਦੋਸ਼ੀਆਂ ਨੂੰ ਵੀ ਜਲਦ ਹਿਰਾਸਤ ਵਿਚ ਲੈ ਲਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: