ਜ਼ੀਰਾ ਦੇ ਪਿੰਡ ਮਨਸੂਰਵਾਲ ਕਲਾਂ ਵਿਖੇ ਸਥਿਤ ਮਾਲਬਰੋਸ ਸ਼ਰਾਬ ਫੈਕਟਰੀ ਨੂੰ ਬੰਦ ਕਰਵਾਉਣ ਦੇ ਮਕਸਦ ਨਾਲ ਪਿਛਲੇ ਕਰੀਬ ਦੋ ਮਹੀਨਿਆਂ ਤੋਂ ਸਾਂਝਾ ਮੋਰਚਾ ਚੱਲ ਰਿਹਾ ਹੈ ਅਤੇ ਮੋਰਚੇ ਦੇ ਆਗੂਆਂ ਵੱਲੋਂ ਅੱਜ ਸ਼ਰਾਬ ਫੈਕਟਰੀ ਤੋਂ ਲੈ ਕੇ ਜ਼ੀਰਾ ਦੇ ਕਲਾਕ ਟਾਵਰ ਚੌਕ ਤੱਕ ਇਕ ਰੋਸ ਰੈਲੀ ਕੱਢੀ ਗਈ ਅਤੇ ਫੈਕਟਰੀ ਮਾਲਕ ਦਾ ਪੁਤਲਾ ਫੂਕਿਆ ਗਿਆ ਅਤੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਆਗੂਆਂ ਨੇ ਦੱਸਿਆ ਕਿ ਜ਼ੀਰਾ ਦੇ ਪਿੰਡ ਮਨਸੂਰਵਾਲ ਕਲਾਂ ਵਿਖੇ ਸਥਿਤ ਮਾਲਬਰੋਸ ਸ਼ਰਾਬ ਫੈਕਟਰੀ ਦੇ ਗੰਦੇ ਪਾਣੀ ਕਾਰਨ ਆਸ-ਪਾਸ ਦੇ ਪਿੰਡਾਂ ਦਾ ਪਾਣੀ ਖ਼ਰਾਬ ਹੋ ਰਿਹਾ ਹੈ।

ਜਿਸ ਦੇ ਚੱਲਦਿਆਂ ਫੈਕਟਰੀ ਨੂੰ ਬੰਦ ਕਰਵਾਉਣ ਦੇ ਮਕਸਦ ਨਾਲ ਫੈਕਟਰੀ ਦੇ ਗੇਟ ਪੱਕਾ ਧਰਨਾ ਚੱਲ ਰਿਹਾ ਹੈ ਪਰ ਨਾ ਤਾਂ ਸ਼ਰਾਬ ਫੈਕਟਰੀ ਮਾਲਕ ਦੀਪ ਮਲਹੋਤਰਾ ਅਤੇ ਨਾ ਹੀ ਪੰਜਾਬ ਸਰਕਾਰ ਦੇ ਕੰਨਾਂ ‘ਤੇ ਜੂੰ ਸਰਕ ਰਹੀ ਹੈ, ਜਿਸ ਦੇ ਚੱਲਦਿਆਂ ਅੱਜ ਉਨ੍ਹਾਂ ਵੱਲੋਂ ਸ਼ਰਾਬ ਫੈਕਟਰੀ ਮਾਲਕ ਦਾ ਪੁਤਲਾ ਫੂਕਿਆ ਗਿਆ ਹੈ।

ਇਹ ਵੀ ਪੜ੍ਹੋ : ‘ਜਨਤਾ ਲਈ ਖ਼ਜ਼ਾਨਾ ਖ਼ਾਲੀ ਹੋ ਜਾਂਦੈ, ਲੀਡਰਾਂ ਲਈ ਕਿਉਂ ਨਹੀਂ?’- CM ਮਾਨ ਦਾ BJP ‘ਤੇ ਨਿਸ਼ਾਨਾ
ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “























