ਸੰਸਦ ਦੇ ਅੱਜ ਬੁੱਧਵਾਰ ਤੋਂ ਸ਼ੁਰੂ ਹੋਏ ਸਰਦ ਰੁੱਤ ਸੈਸ਼ਨ ਦੇ ਪਹਿਲੇ ਦਿਨ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪੰਜਾਬੀ ਮਾਂ ਬੋਲੀ ਵਿੱਚ ਭਾਸ਼ਣ ਦਿੱਤਾ। ਇਸ ਦੌਰਾਨ ਸੰਸਦ ਵਿੱਚ ਉਨ੍ਹਾਂ ਨੂੰ ਪੰਜਾਬ ਵਿੱਚ ਵੀ ਦਸਤਾਵੇਜ਼ ਮੁਹੱਈਆ ਕਰਵਾਏ ਗਏ, ਜਿਸ ‘ਤੇ ਸੰਤ ਸੀਚੇਵਾਲ ਨੇ ਖੁਸ਼ੀ ਜ਼ਾਹਿਰ ਕੀਤੀ।
ਉਨ੍ਹਾਂ ਰਾਜ ਸਭਾ ਦੇ ਸਭਾਪਤੀ ਨੂੰ ਧੰਨਵਾਦ ਕਰਦੇ ਹੋਏ ਕਿਹਾ ਕਿ ਜਿਸ ਵੇਲੇ ਉਹ ਰਾਜ ਸਭਾ ਵਿੱਚ ਆਏ ਤਾਂ ਸਾਬਕਾ ਸਭਾਪਤੀ ਤੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ਉਨ੍ਹਾਂ ਦੇ ਪੰਜਾਬੀ ਭਾਸ਼ਾ ਵਿੱਚ ਬੋਲਣ ਦਾ ਸਮਰਥਣ ਕੀਤਾ ਸੀ ਅਤੇ ਅੱਜ ਉਨ੍ਹਾਂ ਨੂੰ ਪੰਜਾਬੀ ਭਾਸ਼ਾ ਵਿੱਚ ਦਸਤਾਵੇਜ਼ ਮੁਹੱਈਆ ਕਰਵਾਏ ਗਏ ਹਨ।
ਹਾਲਾਂਕਿ ਸੰਤ ਸੀਚੇਵਾਲ ਨੇ ਬੀਤੇ ਸਾਲ ਰਾਜ ਸਭਾ ਦੀ ਕਾਰਵਾਈ ਦੌਰਾਨ ਵਿਰੋਧੀ ਧਿਰ ਵੱਲੋਂ ਚੁੱਕੇ ਗਏ ਮਹਿੰਗਾਈ ਦੇ ਮੁੱਦੇ ‘ਤੇ 8 ਦਿਨ ਬਾਅਦ ਸਮਾਂ ਮਿਲਣ ‘ਤੇ ਨਿਰਾਸ਼ਾ ਪ੍ਰਗਟਾਈ। ਉਨ੍ਹਾਂ ਨੇ ਕਿਹਾ ਕਿ ਜੇ ਸਮੇਂ ਸਿਰ ਚਰਚਾ ਕੀਤੀ ਜਾਂਦੀ ਤਾਂ 8 ਦਿਨ ਖਰਾਬ ਨਾ ਜਾਂਦੇ।
ਇਹ ਵੀ ਪੜ੍ਹੋ : ਮੂਸੇਵਾਲਾ ਕਤਲਕਾਂਡ : MP ਬਿੱਟੂ ਨੇ ਲੋਕ ਸਭਾ ‘ਚ ਚੁੱਕਿਆ ਮੁੱਦਾ, ਬੋਲੇ, ‘ਕੇਂਦਰ ਆਪਣੇ ਹੱਥ ‘ਚ ਲਏ ਮਾਮਲਾ’
ਜ਼ਿਕਰਯੋਗ ਹੈ ਕਿ ਸੰਤ ਸੀਚੇਵਾਲ ਨੇ ਰਾਜ ਸਭਾ ਦੇ ਸੈਸ਼ਨ ਦੌਰਾਨ ਪੰਜਾਬੀ ਭਾਸ਼ਾ ਦੇ ਦਸਤਾਵੇਜ਼ ਨਾ ਮਿਲਣ ਦਾ ਮੁੱਦਾ ਬਹੁਤ ਗੰਭੀਰਤਾ ਨਾਲ ਉਠਾਇਆ ਸੀ। ਉਸ ਵੇਲੇ ਦੇ ਚੇਅਰਮੈਨ ਵੈਂਕਈਆ ਨਾਇਡੂ ਨੇ ਖੇਤਰੀ ਭਾਸ਼ਾਵਾਂ ਦੀ ਵਕਾਲਤ ਕਰਦਿਆਂ ਦੇਸ਼ ਦੀਆਂ ਸੰਵਿਧਾਨਕ ਸੰਸਥਾਵਾਂ ‘ਚ ਮਾਂ ਬੋਲੀ ‘ਚ ਕੰਮ ਕਰਨ ਦੀ ਗੱਲ ਕੀਤੀ ਸੀ। ਹੁਣ ਵੀ ਉਨ੍ਹਾ ਨੇ ਜਗਦੀਪ ਧਨਖੜ ਦੇ ਧਿਆਨ ‘ਚ ਭਾਸ਼ਾ ਦੀ ਸਮੱਸਿਆ ਨੂੰ ਲਿਆਂਦਾ। ਜਿਸ ਦਾ ਜਗਦੀਪ ਧਨਖੜ ਵਲੋਂ ਹਾਂ-ਪੱਖੀ ਹੁੰਗਾਰਾ ਮਿਲਿਆ।
ਵੀਡੀਓ ਲਈ ਕਲਿੱਕ ਕਰੋ -: