ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬੈਟਲ ਆਫ਼ ਸਾਰਾਗੜ੍ਹੀ ਦੀ ਲੜਾਈ ਦੇ ਸ਼ਹੀਦਾਂ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ ‘ਤੇ ਸ਼ਰਧਾਂਜਲੀ ਭੇਟ ਕਰਨ ਲਈ ਫ਼ਿਰੋਜ਼ਪੁਰ ਛਾਉਣੀ ਸਥਿਤ ਸਾਰਾਗੜ੍ਹੀ ਗੁਰਦੁਆਰਾ ਸਾਹਿਬ ਪੁੱਜੇ। ਇੱਥੇ ਉਨ੍ਹਾਂ ਨੇ ਸਭ ਤੋਂ ਪਹਿਲਾਂ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ 21 ਯੋਧਿਆਂ ਨੂੰ ਪ੍ਰਣਾਮ ਕੀਤਾ ਅਤੇ ਸ੍ਰੀ ਅਖੰਡ ਸਾਹਿਬ ਦੇ ਪਾਠ ਵਿੱਚ ਹਿੱਸਾ ਲਿਆ।
ਇਸ ਤੋਂ ਬਾਅਦ ਉਹ ਸ਼ਹੀਦਾਂ ਦੀ ਯਾਦ ਵਿੱਚ 2 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸਾਰਾਗੜ੍ਹੀ ਵਾਰ ਮੈਮੋਰੀਅਲ ਦਾ ਨੀਂਹ ਪੱਥਰ ਰੱਖਣਗੇ। ਫ਼ਿਰੋਜ਼ਪੁਰ ਪਹੁੰਚਣ ਤੋਂ ਪਹਿਲਾਂ CM ਭਗਵੰਤ ਮਾਨ ਨੇ ਟਵੀਟ ਕਰਕੇ ਲਿਖਿਆ- “ਸਾਰਾਗੜ੍ਹੀ ਦੀ ਲੜਾਈ…ਅਣਖ ਦੀ ਲੜਾਈ ਲੜੀ ਗਈ…ਸਾਰਾਗੜ੍ਹੀ ਦਿਵਸ ਦੇ ਮੌਕੇ ‘ਤੇ ਮੈਂ 36ਵੀਂ ਸਿੱਖ ਰੈਜੀਮੈਂਟ ਦੇ 21 ਯੋਧਿਆਂ ਨੂੰ ਦਿਲੋਂ ਸਲਾਮ ਕਰਦਾ ਹਾਂ ਜਿਨ੍ਹਾਂ ਨੇ ਆਪਣੀਆਂ ਜਾਨਾਂ ਕੁਰਬਾਨ ਦਿੱਤੀਆਂ। ”
ਵੀਡੀਓ ਲਈ ਕਲਿੱਕ ਕਰੋ -: